ਬਰਨਾਲਾ ਬਿਊਰੋ
ਪੰਜਾਬ ਨੂੰ ਮੁੜ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਮਹੱਤਵਪੂਰਨ ਉਦੇਸ਼ ਨਾਲ ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਵਿੱਢੀ ਗਈ ਵਿਸ਼ੇਸ਼ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੀਤੀ ਗਈ ਹੈ। ਇਸ ਵੱਡੇ ਵਾਤਾਵਰਣ ਸੁਧਾਰ ਉਪਰਾਲੇ ਤਹਿਤ ਪੂਰੇ ਸੂਬੇ ਭਰ ਵਿੱਚ ਨੌਂ ਲੱਖ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਲਹਿਰਾਗਾਗਾ ਦੇ ਸੀਬਾ ਸਕੂਲ ਪਰਿਸਰ ਵਿਖੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕੀਤੀ ਗਈ, ਜਿੱਥੇ ਕੈਬਨਿਟ ਮੰਤਰੀ ਨੇ ਸਕੂਲ ਦੇ ਹਰਬਲ ਗਾਰਡਨ ਵਿੱਚ ਆਪ ਬੂਟਾ ਲਗਾ ਕੇ ਇਸ ਮਿਸ਼ਨ ਦੀ ਸ਼ੁਰੂਆਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਸੀਬਾ ਸਕੂਲ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਪੜ੍ਹਾਈ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਣ ਸੰਭਾਲ, ਮਾਨਵ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਹਰੇਕ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਵੇ ਅਤੇ ਉਸ ਨੂੰ ਇੱਕ ਵੱਡਾ ਦਰੱਖ਼ਤ ਬਣਾਉਣ ਤੱਕ ਪੂਰੀ ਦੇਖਭਾਲ ਕਰੇ। ਇਸ ਦੌਰਾਨ ਉਨ੍ਹਾਂ ਬੂਟਿਆਂ ਦੀ ਸਹੀ ਸੰਭਾਲ ਸਬੰਧੀ ਕਈ ਅਹਿਮ ਨੁਕਤੇ ਵੀ ਸਾਂਝੇ ਕੀਤੇ। ਇਸ ਸਮਾਗਮ ਵਿੱਚ ਆਪਣਾ ਪੰਜਾਬ ਫਾਊਂਡੇਸ਼ਨ ਦੇ ਬਾਨੀ ਮੈਂਬਰ ਅਤੇ ਸਕੂਲ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਦੱਸਿਆ ਕਿ ਫਾਊਂਡੇਸ਼ਨ ਦਾ ਮੁੱਖ ਮਨੋਰਥ ਵਾਤਾਵਰਣ ਸੁਰੱਖਿਆ ਨੂੰ ਇੱਕ ਲੋਕ ਅੰਦੋਲਨ ਦਾ ਰੂਪ ਦੇਣਾ ਹੈ, ਜਿਸ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਆਪਕ ਪੱਧਰ ‘ਤੇ ਪੌਦੇ ਲਗਾਏ ਜਾਣਗੇ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਦੇ ਭਾਰੀ ਉਤਸ਼ਾਹ ਅਤੇ ਸਹਿਯੋਗ ਲਈ ਸਭ ਦਾ ਧੰਨਵਾਦ ਕੀਤਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਦੌੜ ਨੂੰ ਤਹਿਸੀਲ ਦਾ ਦਰਜਾ ਦਿਵਾਉਣ ਲਈ ਪ੍ਰਸ਼ਾਸਨ ਨੇ ਵਿੱਢੀ ਕਾਰਵਾਈ, ਇਲਾਕੇ ਦੇ 25 ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ









Users Today : 120
Users Yesterday : 14
Users Last 7 days : 265