ਬੇਅੰਤ ਬਰਨਾਲਾ
ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਵੱਲੋਂ ਅੱਜ ਵੱਖ-ਵੱਖ ਨਿਗਮ ਅਤੇ ਕੌਂਸਲ ਪੋਲਿੰਗ ਬੂਥਾਂ ਦਾ ਵਿਸ਼ੇਸ਼ ਦੌਰਾ ਕਰਕੇ ਵੋਟਾਂ ਪੈਣ ਦੇ ਸਮੁੱਚੇ ਅਮਲ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਉਨ੍ਹਾਂ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟ ਕਰਦਿਆਂ ਦੱਸਿਆ ਕਿ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਧਨੌਲਾ, ਤਪਾ ਅਤੇ ਭਦੌੜ ਵਿੱਚ ਵੋਟਿੰਗ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਹਰ ਪੋਲਿੰਗ ਸਟੇਸ਼ਨ ‘ਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਨੂੰ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਵੱਖ-ਵੱਖ ਬੂਥਾਂ ਅੰਦਰ ਜਾ ਕੇ ਵੋਟਿੰਗ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧਾਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਨੂੰ ਬਾਰੀਕੀ ਨਾਲ ਦੇਖਿਆ।

ਉੱਥੇ ਹੀ ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਜਾਵੇ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੀ ਸਰਕਾਰ ਚੁਣਨ। ਇਸ ਦੌਰਾਨ ਵੱਖ-ਵੱਖ ਪੋਲਿੰਗ ਬੂਥਾਂ ‘ਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਦੇਖਣ ਨੂੰ ਮਿਲੇ ਅਤੇ ਵੋਟਰਾਂ ਦੀਆਂ ਲੰਬੀਆਂ ਕਤਾਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਚੋਣ ਅਮਲ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਵੀ ਸ਼ਰਾਰਤੀ ਅੰਸਰ ਨੂੰ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਹੋਰ ਉੱਚ ਅਧਿਕਾਰੀ ਅਤੇ ਚੋਣ ਅਮਲੇ ਦੇ ਮੈਂਬਰ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
|
—
|









Users Today : 10
Users Yesterday : 10
Users Last 7 days : 314