Home » ਪ੍ਰਮੁੱਖ ਖ਼ਬਰਾਂ » ਰਾਮਪੁਰਾ ਫੂਲ ਵਿੱਚ ਨਗਰ ਪੰਚਾਇਤ ਚੋਣਾਂ ਦੌਰਾਨ ‘ਆਪ’ ਆਗੂਆਂ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵਲੰਟੀਅਰਾਂ ਅਤੇ ਅਹੁਦੇਦਾਰਾਂ ਦੀ ਹੌਂਸਲਾ ਅਫ਼ਜਾਈ ਕੀਤ

ਰਾਮਪੁਰਾ ਫੂਲ ਵਿੱਚ ਨਗਰ ਪੰਚਾਇਤ ਚੋਣਾਂ ਦੌਰਾਨ ‘ਆਪ’ ਆਗੂਆਂ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵਲੰਟੀਅਰਾਂ ਅਤੇ ਅਹੁਦੇਦਾਰਾਂ ਦੀ ਹੌਂਸਲਾ ਅਫ਼ਜਾਈ ਕੀਤ

  ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਵਿੱਚ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਇਸੇ ਦੌਰਾਨ ਚੋਣ ਸਰਗਰਮੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਮੁੱਖ ਆਗੂਆਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
 ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਵਿੱਚ ਨਗਰ ਪੰਚਾਇਤ ਚੋਣਾਂ ਦੌਰਾਨ ਲੱਗੇ ਪੋਲਿੰਗ ਸਟੇਸ਼ਨਾਂ 'ਤੇ ਮੌਜੂਦ ਵਲੰਟੀਅਰਾਂ ਅਤੇ ਅਹੁਦੇਦਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ।
[responsivevoice_button voice="Hindi Male"]

ਬੇਅੰਤ ਬਰਨਾਲਾ 

                  ਹਲਕਾ ਰਾਮਪੁਰਾ ਫੂਲ ਦੇ ਵੱਖ-ਵੱਖ ਪਿੰਡਾਂ ਵਿੱਚ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ ਅਤੇ ਇਸੇ ਦੌਰਾਨ ਚੋਣ ਸਰਗਰਮੀਆਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ ਦੇ ਮੁੱਖ ਆਗੂਆਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ। ਇਸ ਦੌਰਾਨ ਚੋਣਾਂ ਦੇ ਮੱਦੇਨਜ਼ਰ ਪਿੰਡਾਂ ਵਿੱਚ ਲਗਾਏ ਗਏ ਪਾਰਟੀ ਦੇ ਪੋਲਿੰਗ ਸਟੇਸ਼ਨਾਂ ਅਤੇ ਸਹਾਇਤਾ ਕੈਂਪਾਂ ‘ਤੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉੱਥੇ ਦਿਨ-ਰਾਤ ਡਟੇ ਹੋਏ ਮਿਹਨਤੀ ਵਲੰਟੀਅਰਾਂ ਅਤੇ ਅਹੁਦੇਦਾਰ ਸਾਥੀਆਂ ਨਾਲ ਮੁਲਾਕਾਤ ਕੀਤੀ ਗਈ। ਆਗੂਆਂ ਨੇ ਸਾਰੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਪਿੱਠ ਥਾਪੜੀ ਅਤੇ ਪਾਰਟੀ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਹੌਂਸਲਾ ਅਫ਼ਜਾਈ ਕੀਤੀ। ਉਨ੍ਹਾਂ ਆਖਿਆ ਕਿ ਵਲੰਟੀਅਰ ਅਤੇ ਅਹੁਦੇਦਾਰ ਹੀ ਪਾਰਟੀ ਦੀ ਅਸਲ ਤਾਕਤ ਅਤੇ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਹੀ ਪਾਰਟੀ ਅੱਜ ਇਸ ਮੁਕਾਮ ‘ਤੇ ਪਹੁੰਚੀ ਹੈ ਅਤੇ ਇਨ੍ਹਾਂ ਚੋਣਾਂ ਵਿੱਚ ਵੀ ਪਾਰਟੀ ਸ਼ਾਨਦਾਰ ਜਿੱਤ ਦਰਜ ਕਰੇਗੀ। ਪੋਲਿੰਗ ਸਟੇਸ਼ਨਾਂ ‘ਤੇ ਮੌਜੂਦ ਪਾਰਟੀ ਦੇ ਵਫ਼ਾਦਾਰ ਸਿਪਾਹੀਆਂ ਅਤੇ ਅਹੁਦੇਦਾਰਾਂ ਨੇ ਵੀ ਲੀਡਰਸ਼ਿਪ ਨੂੰ ਪੂਰਨ ਭਰੋਸਾ ਦਿਵਾਇਆ ਕਿ ਉਹ ਚੋਣ ਪ੍ਰਕਿਰਿਆ ਦੀ ਆਖਰੀ ਘੜੀ ਤੱਕ ਪੂਰੀ ਮੁਸਤੈਦੀ ਅਤੇ ਇਮਾਨਦਾਰੀ ਨਾਲ ਡਟੇ ਰਹਿਣਗੇ ਅਤੇ ਹਲਕੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹਰ ਇੱਕ ਵੋਟਰ ਤੱਕ ਪਹੁੰਚਾ ਕੇ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਗੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੈਲਪ ਡੈਸਕ ਸਥਾਪਿਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ