ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਖੇਤੀਬਾੜੀ » ਭਾਰਤ ਮਾਲਾ ਪ੍ਰੋਜੈਕਟ ਵਿਰੁੱਧ ਰਾਮਗੜ੍ਹ ਧਰਨੇ ‘ਚ ਅੱਜ ਉਮੜੇਗਾ ਕਿਸਾਨਾਂ ਦਾ ਵੱਡਾ ਸੈਲਾਬ, ਡਕੌਂਦਾ ਆਗੂਆਂ ਨੇ ਪ੍ਰਸ਼ਾਸਨ ਤੇ ਕੰਪਨੀ ਖ਼ਿਲਾਫ਼ ਵਿੱਢਿਆ ਮੋਰਚਾ

ਭਾਰਤ ਮਾਲਾ ਪ੍ਰੋਜੈਕਟ ਵਿਰੁੱਧ ਰਾਮਗੜ੍ਹ ਧਰਨੇ ‘ਚ ਅੱਜ ਉਮੜੇਗਾ ਕਿਸਾਨਾਂ ਦਾ ਵੱਡਾ ਸੈਲਾਬ, ਡਕੌਂਦਾ ਆਗੂਆਂ ਨੇ ਪ੍ਰਸ਼ਾਸਨ ਤੇ ਕੰਪਨੀ ਖ਼ਿਲਾਫ਼ ਵਿੱਢਿਆ ਮੋਰਚਾ

ਗੁਰਬਿੰਦਰ ਸਿੰਘ


ਬਠਿੰਡਾ-ਲੁਧਿਆਣਾ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੀ ਗਈ ਜ਼ਮੀਨ ਦੇ ਯੋਗ ਮੁਆਵਜ਼ੇ ਅਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਪਿੰਡ ਰਾਮਗੜ੍ਹ ਵਿਖੇ ਚੱਲ ਰਿਹਾ ਪੱਕਾ ਮੋਰਚਾ ਹੁਣ ਹੋਰ ਤਿੱਖਾ ਰੂਪ ਅਖਤਿਆਰ ਕਰਨ ਜਾ ਰਿਹਾ ਹੈ। ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਕਿਸਾਨਾਂ ਦੇ ਇਸ ਸੰਘਰਸ਼ ਨੂੰ ਹੋਰ ਮਜ਼ਬੂਤੀ ਦੇਣ ਲਈ ਐਤਵਾਰ ਯਾਨੀ ਅੱਜ ਇਸ ਧਰਨੇ ਵਿੱਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੇ ਸੂਝਵਾਨ ਆਗੂ ਸੁਰਿੰਦਰ ਸਿੰਘ ਨੇ ਪ੍ਰਸ਼ਾਸਨਿਕ ਬੇਰੁਖ਼ੀ ‘ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਆਖਿਆ ਕਿ ਪ੍ਰੋਜੈਕਟ ਦਾ ਨਿਰਮਾਣ ਕਰਨ ਵਾਲੀ ਕੰਪਨੀ ਅਤੇ ਸਥਾਨਕ ਪ੍ਰਸ਼ਾਸਨ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ। ਪ੍ਰਸ਼ਾਸਨ ਦੇ ਇਸ ਅੜੀਅਲ ਰਵੱਈਏ ਨੂੰ ਦੇਖਦਿਆਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੇ ਇਸ ਵਿਸ਼ਾਲ ਇਕੱਠ ਦਾ ਫੈਸਲਾ ਲਿਆ ਗਿਆ ਹੈ, ਜਿੱਥੇ ਆਗੂਆਂ ਅਤੇ ਕਿਸਾਨਾਂ ਦੀ ਸਾਂਝੀ ਸਹਿਮਤੀ ਨਾਲ ਆਉਣ ਵਾਲੇ ਦਿਨਾਂ ਲਈ ਤਿੱਖੇ ਸੰਘਰਸ਼ ਦੀ ਨਵੀਂ ਰੂਪ-ਰੇਖਾ ਉਲੀਕੀ ਜਾਵੇਗੀ ਅਤੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਬਿਗਲ ਵਜਾਇਆ ਜਾਵੇਗਾ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!