Home » ਪ੍ਰਮੁੱਖ ਖ਼ਬਰਾਂ » ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ ਨਵੀਂ ਸਮਾਂ-ਸਾਰਨੀ ਜਾਰੀ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀ ਦੀ ਸੁਧਾਈ ਲਈ ਨਵੀਂ ਸਮਾਂ-ਸਾਰਨੀ ਜਾਰੀ

 ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।
[responsivevoice_button voice="Hindi Male"]
ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ
ਬੀ.ਐਲ.ਓਜ਼ ਵੱਲੋਂ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਕੀਤੀ ਜਾਵੇਗੀ ਤਸਦੀਕ

ਬੇਅੰਤ ਬਰਨਾਲਾ

ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।

ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।
ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।  ਬਾਕੀ ਪ੍ਰੋਗਰਾਮ ਓਸੇ ਤਰ੍ਹਾਂ ਰਹੇਗਾ ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।  ਇਸ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 558 ਬੀ.ਐਲ.ਓਜ਼ ਅਤੇ 58 ਸੁਪਰਵਾਈਜ਼ਰ, 3 ਈ.ਆਰ.ਓਜ਼ ਅਤੇ 03 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ ਨੂੰ ਕਰੀਬ 300 ਘਰ ਅਤੇ ਕਰੀਬ 1200 ਵੋਟਰ ਹੀ ਐਸ.ਆਈ.ਆਰ ਲਈ ਦਿੱਤੇ ਗਏ ਹਨ। ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।  ਓਹਨਾਂ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀ ਕੀਤਾ ਜਾਵੇਗਾ। ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ। ਓਹਨਾਂ ਦੱਸਿਆ ਕਿ ਐੱਸ ਆਈ ਆਰ ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ/ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਟੀ ਵੱਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ।

ਓਹਨਾਂ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਬੀ.ਐਲ.ਓ. ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਧੀ ਦੇ ਜਨਮਦਿਨ ’ਤੇ ਫ਼ਜੂਲ ਖ਼ਰਚਾ ਛੱਡ ਕੇ ‘ਇੰਸਾਂ’ ਪਰਿਵਾਰ ਨੇ ਲਾਏ 250 ਬੂਟੇ

0 0 votes
Article Rating
Subscribe
Notify of
guest
0 Comments
Oldest
Newest Most Voted