ਬਰਨਾਲਾ ਬਿਊਰੋ
ਡਾਇਰੈਕਟਰ ਜਨਗਣਨਾ ਕਾਰਜ ਪੰਜਾਬ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ਦਾ ਵਿਸ਼ੇਸ਼ ਦੌਰਾ ਕਰਕੇ ਜਨਗਣਨਾ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਗਿਆ।

ਇਸ ਅਹਿਮ ਮੀਟਿੰਗ ਅਤੇ ਦੌਰੇ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੇਸ਼ ਅਤੇ ਰਾਜ ਦੇ ਭਵਿੱਖ ਦੇ ਵਿਕਾਸ ਅਤੇ ਪ੍ਰਭਾਵਸ਼ਾਲੀ ਨੀਤੀ-ਨਿਰਮਾਣ ਲਈ ਬਿਲਕੁਲ ਸਹੀ ਅਤੇ ਤੱਥਾਂ ’ਤੇ ਆਧਾਰਿਤ ਡਾਟਾ ਇਕੱਤਰ ਕਰਨਾ ਬੇਹੱਦ ਜ਼ਰੂਰੀ ਹੈ, ਇਸ ਲਈ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਆਪਣੀ ਫੇਰੀ ਦੌਰਾਨ ਡਾਇਰੈਕਟਰ ਨਵਜੋਤ ਖੋਸਾ ਨੇ ਖੁਦ ਫੀਲਡ ਵਿੱਚ ਉੱਤਰ ਕੇ ਨਗਰ ਨਿਗਮ ਬਰਨਾਲਾ ਅਤੇ ਖੇਤਰ ਦੇ ਪਿੰਡ ਰੂੜੇਕੇ ਕਲਾਂ ਵਿਖੇ ਚੱਲ ਰਹੇ ਜਨਗਣਨਾ ਕਾਰਜਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ ਅਤੇ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨੇ ਫੀਲਡ ਵਿੱਚ ਤਾਇਨਾਤ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਿਆ ਅਤੇ ਕੰਮ ਨੂੰ ਵਧੇਰੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਨਾਗਰਿਕਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ ਟੀਮਾਂ ਨੂੰ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਬਿਲਕੁਲ ਸਹੀ ਅਤੇ ਸੱਚੀ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਸਰਕਾਰ ਵੱਲੋਂ ਭਵਿੱਖ ਵਿੱਚ ਬਣਾਈਆਂ ਜਾਣ ਵਾਲੀਆਂ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚ ਸਕੇ।

ਇਸ ਸਮੁੱਚੇ ਦੌਰੇ ਅਤੇ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕਮ ਪ੍ਰਮੁੱਖ ਜਨਗਣਨਾ ਅਫ਼ਸਰ ਬਰਨਾਲਾ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਰਿਪੋਰਟ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਵੀ ਕਈ ਉੱਚ ਅਧਿਕਾਰੀ ਅਤੇ ਜਨਗਣਨਾ ਸੁਪਰਵਾਈਜ਼ਰ ਹਾਜ਼ਰ ਸਨ, ਜਿਨ੍ਹਾਂ ਨੂੰ ਡਾਇਰੈਕਟਰ ਵੱਲੋਂ ਇਸ ਰਾਸ਼ਟਰੀ ਮਹੱਤਤਾ ਵਾਲੇ ਕਾਰਜ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੀ ਸਖ਼ਤ ਹਦਾਇਤ ਕੀਤੀ ਗਈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹੀਨੇ ਦੇ ਪਹਿਲੇ ਦਿਨ ਵੱਡਾ ਝਟਕਾ ? ਐੱਲ.ਪੀ.ਜੀ ਤੋਂ ਲੈ ਕੇ ਯੂ.ਪੀ.ਆਈ. ਤੱਕ ਅੱਜ ਤੋਂ ਬਦਲੇ ਇਹ ਨਿਯਮ









Users Today : 10
Users Yesterday : 10
Users Last 7 days : 314