ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਸਸਸ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਦੌਰਾਨ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

ਸਸਸਸ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਦੌਰਾਨ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

 ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਬਹੁਤ ਹੀ ਉਤਸ਼ਾਹ ਅਤੇ ਮਾਣ ਵਾਲੇ ਮਾਹੌਲ ਵਿੱਚ ਕੀਤਾ ਗਿਆ।

ਬਰਨਾਲਾ ਬਿਊਰੋ

             ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਬਹੁਤ ਹੀ ਉਤਸ਼ਾਹ ਅਤੇ ਮਾਣ ਵਾਲੇ ਮਾਹੌਲ ਵਿੱਚ ਕੀਤਾ ਗਿਆ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਮੋਹਰੀ ਪੁਜੀਸ਼ਨਾਂ ਅਤੇ ਵਿਸ਼ਿਆਂ ਵਿੱਚੋਂ ਸੌ ਫੀਸਦੀ ਅੰਕ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਿੱਖਿਆ ਵਿਭਾਗ ਦੇ ਸਨਮਾਨ ਪੱਤਰ ਸੌਂਪਦੇ ਹੋਏ ਸਕੂਲ ਮੁਖੀ, ਅਧਿਆਪਕ ਅਤੇ ਨਾਲ ਹਾਜ਼ਰ ਖੁਸ਼ੀ ਵਿੱਚ ਖੀਵੇ ਹੋਏ ਮਾਪੇ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਮੋਹਰੀ ਪੁਜੀਸ਼ਨਾਂ ਅਤੇ ਵਿਸ਼ਿਆਂ ਵਿੱਚੋਂ ਸੌ ਫੀਸਦੀ ਅੰਕ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਿੱਖਿਆ ਵਿਭਾਗ ਦੇ ਸਨਮਾਨ ਪੱਤਰ ਸੌਂਪਦੇ ਹੋਏ ਸਕੂਲ ਮੁਖੀ, 

ਇਸ ਵਿਸ਼ੇਸ਼ ਸਮਾਗਮ ਦਾ ਮੁੱਖ ਮਕਸਦ ਮਾਰਚ ਦੋ ਹਜ਼ਾਰ ਛੱਬੀ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਹੋਣਹਾਰ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਨਾ ਸੀ। ਸਮਾਗਮ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚੋਂ ਸਕੂਲ ਪੱਧਰ ‘ਤੇ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੀਆਂ ਮਿਹਨਤੀ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਵਿਸ਼ਿਆਂ ਵਿੱਚੋਂ ਸੌ ਫੀਸਦੀ ਯਾਨੀ ਸੌ ਵਿੱਚੋਂ ਸੌ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਿੱਖਿਆ ਵਿਭਾਗ ਵੱਲੋਂ ਉਚੇਚੇ ਤੌਰ ‘ਤੇ ਭੇਜੇ ਗਏ ਵਿਸ਼ੇਸ਼ ਸਨਮਾਨ ਪੱਤਰ ਤਕਸੀਮ ਕੀਤੇ ਗਏ।

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਮੋਹਰੀ ਪੁਜੀਸ਼ਨਾਂ ਅਤੇ ਵਿਸ਼ਿਆਂ ਵਿੱਚੋਂ ਸੌ ਫੀਸਦੀ ਅੰਕ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਿੱਖਿਆ ਵਿਭਾਗ ਦੇ ਸਨਮਾਨ ਪੱਤਰ ਸੌਂਪਦੇ ਹੋਏ ਸਕੂਲ ਮੁਖੀ, ਅਧਿਆਪਕ ਅਤੇ ਨਾਲ ਹਾਜ਼ਰ ਖੁਸ਼ੀ ਵਿੱਚ ਖੀਵੇ ਹੋਏ ਮਾਪੇ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਸ਼ਹਿਣਾ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਬੋਰਡ ਪ੍ਰੀਖਿਆਵਾਂ ਵਿੱਚ ਮੋਹਰੀ ਪੁਜੀਸ਼ਨਾਂ ਅਤੇ ਵਿਸ਼ਿਆਂ ਵਿੱਚੋਂ ਸੌ ਫੀਸਦੀ ਅੰਕ ਹਾਸਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਿੱਖਿਆ ਵਿਭਾਗ ਦੇ ਸਨਮਾਨ ਪੱਤਰ ਸੌਂਪਦੇ ਹੋਏ ਸਕੂਲ ਮੁਖੀ

ਸਕੂਲ ਮੁਖੀ ਅਤੇ ਸਮੂਹ ਅਧਿਆਪਕਾਂ ਵੱਲੋਂ ਮਾਪਿਆਂ ਦੀ ਹਾਜ਼ਰੀ ਵਿੱਚ ਇਹ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਵੰਡੇ ਗਏ, ਜਿਸ ਨਾਲ ਪੂਰਾ ਸਕੂਲ ਕੰਪਲੈਕਸ ਤਾਲੀਆਂ ਦੀ ਗੂੰਜ ਨਾਲ ਗੂੰਜ ਉੱਠਿਆ। ਇਸ ਮੌਕੇ ਬੋਲਦਿਆਂ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਸਿੱਖਿਆ ਵਿਭਾਗ ਵੱਲੋਂ ਭੇਜੇ ਗਏ ਇਹ ਸਨਮਾਨ ਪੱਤਰ ਬਾਕੀ ਵਿਦਿਆਰਥੀਆਂ ਲਈ ਵੀ ਭਵਿੱਖ ਵਿੱਚ ਉੱਚੇ ਮੁਕਾਮ ਹਾਸਲ ਕਰਨ ਲਈ ਇੱਕ ਵੱਡੀ ਪ੍ਰੇਰਨਾ ਸਰੋਤ ਬਣਨਗੇ। ਮਿਲਣੀ ਦੌਰਾਨ ਪਹੁੰਚੇ ਮਾਪਿਆਂ ਨੇ ਸਕੂਲ ਦੇ ਵਿਦਿਅਕ ਮਾਹੌਲ ਅਤੇ ਅਧਿਆਪਕਾਂ ਦੀ ਮਿਹਨਤ ਦੀ ਪੁਰਜ਼ੋਰ ਸ਼ਲਾਘਾ ਕੀਤੀ ਅਤੇ ਆਪਣੀਆਂ ਧੀਆਂ ਦੀ ਇਸ ਸਫਲਤਾ ‘ਤੇ ਅਥਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅੰਤ ਵਿੱਚ ਸਕੂਲ ਸਟਾਫ ਵੱਲੋਂ ਸਾਰੇ ਹਾਜ਼ਰ ਮਾਪਿਆਂ ਅਤੇ ਪਤਵੰਤੇ ਸੱਜਣਾਂ ਦਾ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਦਿਲੋਂ ਧੰਨਵਾਦ ਕੀਤਾ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਜਨਗਣਨਾ 2027: ਡਾਇਰੈਕਟਰ ਨਵਜੋਤ ਖੋਸਾ ਵੱਲੋਂ ਬਰਨਾਲਾ ਜ਼ਿਲ੍ਹੇ ’ਚ ਪਹਿਲੇ ਪੜਾਅ ਦੇ ਕਾਰਜਾਂ ਦਾ ਜਾਇਜ਼ਾ, ਸਹੀ ਡਾਟਾ ਇਕੱਤਰ ਕਰਨ ’ਤੇ ਦਿੱਤਾ ਜ਼ੋਰ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 5 6
Users Today : 28
Users Yesterday : 48
Users Last 7 days : 399

ਰਾਸ਼ੀਫਲ

error: Content is protected !!