Home » ਪ੍ਰਮੁੱਖ ਖ਼ਬਰਾਂ » ਆਜ਼ਾਦ ਜੇਤੂ ਕੌਂਸਲਰਾਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਵਾਗਤ

ਆਜ਼ਾਦ ਜੇਤੂ ਕੌਂਸਲਰਾਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਵਾਗਤ

 ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਹੁਤ ਵੱਡੀ ਸਿਆਸੀ ਸਫ਼ਲਤਾ ਅਤੇ ਮਜ਼ਬੂਤੀ ਮਿਲੀ ਜਦੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਇਕੱਤੀ ਆਜ਼ਾਦ ਉਮੀਦਵਾਰ ਰਸਮੀ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਆਜ਼ਾਦ ਕੌਂਸਲਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਸਮੇਂ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕਰਦੇ ਹੋਏ।
[responsivevoice_button voice="Hindi Male"]

ਬਰਨਾਲਾ ਬਿਊਰੋ

                 ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਬਹੁਤ ਵੱਡੀ ਸਿਆਸੀ ਸਫ਼ਲਤਾ ਅਤੇ ਮਜ਼ਬੂਤੀ ਮਿਲੀ ਜਦੋਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਇਕੱਤੀ ਆਜ਼ਾਦ ਉਮੀਦਵਾਰ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਉਚੇਚੇ ਤੌਰ ‘ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਅਤੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਵਰਣਨਯੋਗ ਹੈ ਕਿ ਇਨ੍ਹਾਂ ਚੋਣਾਂ ਵਿੱਚ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸੌ ਬਾਨਵੇਂ ਕੌਂਸਲਰ ਵੱਡੀ ਜਿੱਤ ਦਰਜ ਕਰ ਚੁੱਕੇ ਹਨ ਅਤੇ ਹੁਣ ਇਕਵੰਜਾ ਆਜ਼ਾਦ ਕੌਂਸਲਰਾਂ ਨੇ ਵੀ ਪਾਰਟੀ ਦਾ ਸਾਥ ਦੇਣ ਦਾ ਅਹਿਮ ਫੈਸਲਾ ਕੀਤਾ ਹੈ। ਇਸੇ ਲੜੀ ਤਹਿਤ ਇਕੱਤੀ ਆਜ਼ਾਦ ਕੌਂਸਲਰ ਅੱਜ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ਜਦਕਿ ਬਾਕੀ ਬਚੇ ਕੌਂਸਲਰ ਵੀ ਬਹੁਤ ਜਲਦ ਪਾਰਟੀ ਵਿੱਚ ਆਪਣੀ ਸ਼ਮੂਲੀਅਤ ਕਰਨਗੇ। ਇਸ ਮੌਕੇ ਪਾਰਟੀ ਪ੍ਰਧਾਨ ਸਰਦਾਰ ਬਾਦਲ ਨੇ ਪੰਜਾਬ ਦੀ ਸਭ ਤੋਂ ਮਜ਼ਬੂਤ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਿਸ਼ਵਾਸ ਪ੍ਰਗਟਾਉਣ ਲਈ ਸਾਰੇ ਆਜ਼ਾਦ ਉਮੀਦਵਾਰਾਂ ਦੇ ਫੈਸਲੇ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਾਰਟੀ ਦੇ ਉਮੀਦਵਾਰਾਂ ਨਾਲ ਚੋਣਾਂ ਦੌਰਾਨ ਬਹੁਤ ਜ਼ਿਆਦਾ ਧੱਕੇਸ਼ਾਹੀ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਅਕਾਲੀ ਦਲ ਦੇ ਉਮੀਦਵਾਰਾਂ ਨੇ ਵੱਡੀ ਗਿਣਤੀ ਵਿੱਚ ਜਿੱਤ ਹਾਸਲ ਕੀਤੀ ਅਤੇ ਬਾਕੀ ਬਹੁਤ ਸਾਰੀਆਂ ਥਾਵਾਂ ‘ਤੇ ਦੂਜੇ ਸਥਾਨ ‘ਤੇ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਹ ਚੋਣਾਂ ਬਿਲਕੁਲ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਹੁੰਦੀਆਂ ਤਾਂ ਚੋਣ ਨਤੀਜਿਆਂ ਦੀ ਸਥਿਤੀ ਬਹੁਤ ਜ਼ਿਆਦਾ ਵੱਖਰੀ ਅਤੇ ਅਕਾਲੀ ਦਲ ਦੇ ਪੱਖ ਵਿੱਚ ਹੋਣੀ ਸੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਸਸਸਸ ਕੰਨਿਆ ਸ਼ਹਿਣਾ ਵਿਖੇ ‘ਸਿੱਖਿਆ ਦਾ ਜਸ਼ਨ’ ਦੌਰਾਨ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

 

 

0 0 votes
Article Rating
Subscribe
Notify of
guest
0 Comments
Oldest
Newest Most Voted