ਬੇਅੰਤ ਬਰਨਾਲਾ
ਪੰਜਾਬ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਤਿੱਖਾ ਸੰਘਰਸ਼ ਅੱਜ ਸੱਤਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ, ਜਿਸ ਕਾਰਨ ਪੂਰੇ ਪੰਜਾਬ ਸਮੇਤ ਜ਼ਿਲ੍ਹਾ ਬਰਨਾਲਾ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।

ਇਸ ਰਾਜ ਪੱਧਰੀ ਹੜਤਾਲ ਕਾਰਨ ਸੂਬੇ ਭਰ ਦੇ ਸੇਵਾ ਕੇਂਦਰਾਂ ਨੂੰ ਮੁਕੰਮਲ ਤੌਰ ’ਤੇ ਜਿੰਦਰੇ ਲੱਗ ਚੁੱਕੇ ਹਨ ਅਤੇ ਆਮ ਲੋਕਾਂ ਨੂੰ ਆਪਣੇ ਸਰਕਾਰੀ ਦਸਤਾਵੇਜ਼ ਤੇ ਹੋਰ ਜ਼ਰੂਰੀ ਕੰਮ ਕਰਵਾਉਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ’ਤੇ ਬੈਠੇ ਮੁਲਾਜ਼ਮ ਆਗੂਆਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਜਦੋਂ ਤੱਕ ਪੰਜਾਬ ਸਰਕਾਰ ਸੇਵਾ ਕੇਂਦਰਾਂ ਵਿੱਚ ਚੱਲ ਰਿਹਾ ਨਿੱਜੀ ਕੰਪਨੀ ਸਿਸਟਮ ਅਤੇ ਠੇਕੇਦਾਰੀ ਪ੍ਰਥਾ ਪੂਰੀ ਤਰ੍ਹਾਂ ਬੰਦ ਨਹੀਂ ਕਰਦੀ, ਉਦੋਂ ਤੱਕ ਇਹ ਹੜਤਾਲ ਅਤੇ ਧਰਨੇ ਇਸੇ ਤਰ੍ਹਾਂ ਨਿਰੰਤਰ ਜਾਰੀ ਰਹਿਣਗੇ। ਉਨ੍ਹਾਂ ਦੋਸ਼ ਲਾਇਆ ਕਿ ਕੰਪਨੀ ਪ੍ਰਬੰਧਕਾਂ ਵੱਲੋਂ ਮੁਲਾਜ਼ਮਾਂ ਦਾ ਲੰਮੇ ਸਮੇਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁਲਾਜ਼ਮਾਂ ਦੀ ਮੰਗ ਹੈ ਕਿ ਸੇਵਾ ਕੇਂਦਰਾਂ ਨੂੰ ਸਿੱਧਾ ਸਰਕਾਰ ਦੇ ਅਧੀਨ ਲਿਆਂਦਾ ਜਾਵੇ ਅਤੇ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਕੇ ਬਣਦੇ ਸਰਕਾਰੀ ਲਾਭ ਦਿੱਤੇ ਜਾਣ। ਬਰਨਾਲਾ ਜ਼ਿਲ੍ਹੇ ਦੇ ਸਾਰੇ ਕੇਂਦਰਾਂ ਦੇ ਮੁਲਾਜ਼ਮਾਂ ਨੇ ਸਾਂਝੇ ਤੌਰ ’ਤੇ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਲੜਾਈ ਹੁਣ ਆਰ-ਪਾਰ ਦੀ ਬਣ ਚੁੱਕੀ ਹੈ ਅਤੇ ਸੂਬਾ ਲੀਡਰਸ਼ਿਪ ਦੇ ਫ਼ੈਸਲੇ ਅਨੁਸਾਰ ਜੇਕਰ ਸਰਕਾਰ ਨੇ ਜਲਦੀ ਹੀ ਕੋਈ ਸਾਰਥਕ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਗੁਪਤ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਪਨੀ ਅਤੇ ਪੰਜਾਬ ਸਰਕਾਰ ਦੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਧੌਲਾ ਤੋਂ ਧੂਰਕੋਟ ਰਸਤੇ ’ਤੇ ਸੈਂਕੜੇ ਹਰੇ-ਭਰੇ ਰੁੱਖਾਂ ਦੀ ਨਜਾਇਜ਼ ਕਟਾਈ, ਵਾਤਾਵਰਨ ਪ੍ਰੇਮੀਆਂ ਵੱਲੋਂ ਅਦਾਲਤ ਜਾਣ ਦੀ ਚੇਤਾਵਨੀ
|
—
|









Users Today : 10
Users Yesterday : 10
Users Last 7 days : 314