Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਿਤਾਰੇ ਜ਼ਮੀਨ ਪਰ’ ਪ੍ਰੋਗਰਾਮ ਦੌਰਾਨ ਸਰਵਹਿੱਤਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਿਤਾਰੇ ਜ਼ਮੀਨ ਪਰ’ ਪ੍ਰੋਗਰਾਮ ਦੌਰਾਨ ਸਰਵਹਿੱਤਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਦੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨਿਕਿਤਾ ਅਤੇ ਪ੍ਰਣਯ ਗਰਗ ਨੂੰ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ‘ਸਿਤਾਰੇ ਜ਼ਮੀਨ ਪਰ’ ਵਿੱਚ ਸਨਮਾਨਿਤ ਕੀਤਾ ਗਿਆ ਹੈ।
[responsivevoice_button voice="Hindi Male"]

ਬੇਅੰਤ ਬਰਨਾਲਾ

ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਦੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨਿਕਿਤਾ ਅਤੇ ਪ੍ਰਣਯ ਗਰਗ ਨੂੰ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ ‘ਸਿਤਾਰੇ ਜ਼ਮੀਨ ਪਰ’ ਵਿੱਚ ਸਨਮਾਨਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਦੇ ਹੋਏ ਸਰਵਹਿੱਤਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਦੇ ਹੋਏ ਸਰਵਹਿੱਤਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਵੱਕਾਰੀ ਸਮਾਗਮ ਵਿੱਚ ਸੂਬੇ ਭਰ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸੱਦਿਆ ਗਿਆ ਸੀ। ਇਨ੍ਹਾਂ ਵਿਦਿਆਰਥੀਆਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦਾ ਸੱਦਾ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦਫ਼ਤਰ ਬਰਨਾਲਾ ਰਾਹੀਂ ਪ੍ਰਾਪਤ ਹੋਇਆ ਸੀ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਕੂਲ ਦੀ ਵਿਦਿਆਰਥਣ ਨਿਕਿਤਾ ਪੁੱਤਰੀ ਪ੍ਰਮੋਦ ਕੁਮਾਰ ਅਤੇ ਅਲਕਾ ਰਾਣੀ ਨੇ ਮਾਰਚ ਦੋ ਹਜ਼ਾਰ ਛੱਬੀ ਵਿੱਚ ਹੋਈ ਦਸਵੀਂ ਦੀ ਪ੍ਰੀਖਿਆ ਦੌਰਾਨ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਥਾਂ ਬਣਾਈ ਅਤੇ ਜ਼ਿਲ੍ਹੇ ਭਰ ਵਿੱਚੋਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਦੇ ਹੋਏ ਸਰਵਹਿੱਤਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਦੇ ਹੋਏ ਸਰਵਹਿੱਤਕਾਰੀ ਸਕੂਲ ਦੇ ਹੋਣਹਾਰ ਵਿਦਿਆਰਥੀ।

ਦੂਜੇ ਪਾਸੇ ਪ੍ਰਣਯ ਗਰਗ ਪੁੱਤਰ ਵਿਕਾਸ ਗਰਗ ਅਤੇ ਅੰਸ਼ਿਕਾ ਗਰਗ ਨੇ ਫਰਵਰੀ ਦੋ ਹਜ਼ਾਰ ਛੱਬੀ ਵਿੱਚ ਅੱਠਵੀਂ ਦੀ ਪ੍ਰੀਖਿਆ ਦੌਰਾਨ ਬਿਹਤਰੀਨ ਅੰਕਾਂ ਨਾਲ ਮੈਰਿਟ ਸੂਚੀ ਵਿੱਚ ਸਥਾਨ ਪਾਇਆ ਅਤੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਵਿਲੱਖਣ ਪ੍ਰਤਿਭਾ ਦਾ ਲੋਹਾ ਮਨਵਾਇਆ। ਦੋਵਾਂ ਵਿਦਿਆਰਥੀਆਂ ਦੀਆਂ ਇਨ੍ਹਾਂ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਸਦਕਾ ਹੀ ਉਨ੍ਹਾਂ ਨੂੰ ਇਸ ਵਿਸ਼ੇਸ਼ ਸਮਾਗਮ ਦਾ ਹਿੱਸਾ ਬਣਨ ਦਾ ਸੁਭਾਗ ਪ੍ਰਾਪਤ ਹੋਇਆ। ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ, ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਅਨੁਭਵ ਸਾਂਝੇ ਕਰਦਿਆਂ ਇਸ ਪਲ ਨੂੰ ਆਪਣੀ ਜ਼ਿੰਦਗੀ ਦਾ ਕਦੇ ਨਾ ਭੁੱਲਣਯੋਗ ਯਾਦਗਾਰੀ ਪਲ ਦੱਸਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਐਸ ਕੇ ਮਲਿਕ, ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੀਵਨ ਕੁਮਾਰ ਮੋਦੀ, ਪ੍ਰਬੰਧਕ ਐਡਵੋਕੇਟ ਅਭੈ ਕੁਮਾਰ ਜਿੰਦਲ, ਸਮੂਹ ਮੈਂਬਰਾਂ, ਅਧਿਆਪਕਾਂ ਅਤੇ ਮਾਪਿਆਂ ਨੇ ਵਿਦਿਆਰਥੀਆਂ ਦੀ ਇਸ ਵੱਡੀ ਸਫਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਪ੍ਰਿੰਸੀਪਲ ਮਲਿਕ ਨੇ ਕਿਹਾ ਕਿ ਇਹ ਸਫਲਤਾ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ।  ਖੁੱਲ੍ਹੀਆਂ ਅੱਖਾਂ ਧੌਲਾ-ਧੂਰਕੋਟ ਮਾਰਗ ‘ਤੇ ਸੈਂਕੜੇ ਹਰੇ ਰੁੱਖਾਂ ਦੀ ਨਾਜਾਇਜ਼ ਕਟਾਈ; ਪ੍ਰਸ਼ਾਸਨ ਖ਼ਿਲਾਫ਼ ਐਨ.ਜੀ.ਟੀ. ਜਾਣਗੇ ਵਾਤਾਵਰਣ ਪ੍ਰੇਮੀ, ਡੀ.ਸੀ. ਤੋਂ ਜਾਂਚ ਦੀ ਮੰਗ

0 0 votes
Article Rating
Subscribe
Notify of
guest
0 Comments
Oldest
Newest Most Voted