Home » ਪ੍ਰਮੁੱਖ ਖ਼ਬਰਾਂ » ਮਾਵਾਂ-ਭੈਣਾਂ ਲਈ ਵੱਡੀ ਖੁਸ਼ਖ਼ਬਰੀ: 1 ਜੁਲਾਈ ਤੋਂ ਖਾਤਿਆਂ ਵਿੱਚ ਆਉਣਗੇ ਸਤਿਕਾਰ ਭੱਤੇ ਦੇ ਪੈਸੇ, ਲੇਟ ਹੋਣ ਵਾਲੀਆਂ ਮਹਿਲਾਵਾਂ ਨੂੰ ਬਕਾਏ ਸਮੇਤ ਮਿਲੇਗੀ ਰਾਹਤ: ਮੀਤ ਹੇਅਰ

ਮਾਵਾਂ-ਭੈਣਾਂ ਲਈ ਵੱਡੀ ਖੁਸ਼ਖ਼ਬਰੀ: 1 ਜੁਲਾਈ ਤੋਂ ਖਾਤਿਆਂ ਵਿੱਚ ਆਉਣਗੇ ਸਤਿਕਾਰ ਭੱਤੇ ਦੇ ਪੈਸੇ, ਲੇਟ ਹੋਣ ਵਾਲੀਆਂ ਮਹਿਲਾਵਾਂ ਨੂੰ ਬਕਾਏ ਸਮੇਤ ਮਿਲੇਗੀ ਰਾਹਤ: ਮੀਤ ਹੇਅਰ

 ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਲਾਕੇ ਦੀਆਂ ਮਹਿਲਾਵਾਂ ਲਈ ਇੱਕ ਬਹੁਤ ਹੀ ਅਹਿਮ ਅਤੇ ਖੁਸ਼ੀ ਭਰੀ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਵਾਂ-ਭੈਣਾਂ ਨੂੰ ਦਿੱਤਾ ਜਾਣ ਵਾਲਾ ਮਾਸਿਕ ਸਤਿਕਾਰ ਭੱਤਾ ਆਉਂਦੀ 1 ਜੁਲਾਈ ਤੋਂ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਆਉਣਾ ਸ਼ੁਰੂ ਹੋ ਜਾਵੇਗਾ।
[responsivevoice_button voice="Hindi Male"]

ਬਰਨਾਲਾ ਬਿਊਰੋ

             ਸੰਗਰੂਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇਲਾਕੇ ਦੀਆਂ ਮਹਿਲਾਵਾਂ ਲਈ ਇੱਕ ਬਹੁਤ ਹੀ ਅਹਿਮ ਅਤੇ ਖੁਸ਼ੀ ਭਰੀ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮਾਵਾਂ-ਭੈਣਾਂ ਨੂੰ ਦਿੱਤਾ ਜਾਣ ਵਾਲਾ ਮਾਸਿਕ ਸਤਿਕਾਰ ਭੱਤਾ ਆਉਂਦੀ 1 ਜੁਲਾਈ ਤੋਂ ਸਿੱਧਾ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਆਉਣਾ ਸ਼ੁਰੂ ਹੋ ਜਾਵੇਗਾ।

ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਸਤਿਕਾਰ ਭੱਤੇ ਬਾਰੇ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ।
ਮਹਿਲਾਵਾਂ ਨੂੰ ਦਿੱਤੇ ਜਾਣ ਵਾਲੇ ਸਤਿਕਾਰ ਭੱਤੇ ਬਾਰੇ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ।

ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ ਇੱਕ ਹਜ਼ਾਰ ਤੋਂ ਪੰਦਰਾਂ ਸੌ ਰੁਪਏ ਤੱਕ ਦੀ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਤੇ ਵੱਡਾ ਸਹਾਰਾ ਮਿਲੇਗਾ। ਸੰਸਦ ਮੈਂਬਰ ਨੇ ਉਨ੍ਹਾਂ ਮਹਿਲਾਵਾਂ ਦੇ ਖ਼ਦਸ਼ਿਆਂ ਨੂੰ ਵੀ ਪੂਰੀ ਤਰ੍ਹਾਂ ਦੂਰ ਕਰ ਦਿੱਤਾ ਹੈ ਜੋ ਕਿਸੇ ਕਾਰਨ ਕਰਕੇ ਸਮੇਂ ਸਿਰ ਆਪਣੇ ਲੋੜੀਂਦੇ ਕਾਰਡ ਜਾਂ ਦਸਤਾਵੇਜ਼ ਬਣਵਾਉਣ ਵਿੱਚ ਪਛੜ ਗਈਆਂ ਸਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਮਹਿਲਾਵਾਂ ਇਸ ਪ੍ਰਕਿਰਿਆ ਵਿੱਚ ਲੇਟ ਹੋ ਗਈਆਂ ਹਨ, ਉਨ੍ਹਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਨੂੰ ਇਸ ਭੱਤੇ ਦੀ ਅਦਾਇਗੀ ਪਿਛਲੇ ਸਾਰੇ ਬਕਾਏ ਸਮੇਤ ਇਕੱਠੀ ਕੀਤੀ ਜਾਵੇਗੀ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਦੇ ਲਾਭ ਤੋਂ ਵਾਂਝੀ ਨਾ ਰਹਿ ਸਕੇ। ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਆਮ ਲੋਕਾਂ ਅਤੇ ਖ਼ਾਸ ਕਰਕੇ ਔਰਤਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦਿਆਂ ਨੂੰ ਜ਼ਮੀਨੀ ਪੱਧਰ ਤੇ ਇੰਨ-ਬਿੰਨ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਹਲਕੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਕਾਰਡ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਤੈਅ ਮਿਤੀ ਤੋਂ ਸਾਰੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ ਰਾਸ਼ੀ ਤਬਦੀਲ ਹੋਣੀ ਸ਼ੁਰੂ ਹੋ ਸਕੇ। ਇਸ ਫੈਸਲੇ ਨਾਲ ਇਲਾਕੇ ਦੀਆਂ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਸਮੀਖਿਆ ਮੀਟਿੰਗ ਆਯੋਜਿਤ

0 0 votes
Article Rating
Subscribe
Notify of
guest
0 Comments
Oldest
Newest Most Voted