Home » ਪ੍ਰਮੁੱਖ ਖ਼ਬਰਾਂ » ਨਗਰ ਨਿਗਮ ਵੱਲੋਂ ਲੋਕ ਭਲਾਈ ਮੇਲਾ, ਰੇਹੜੀ-ਫੜ੍ਹੀ ਵਾਲਿਆਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਦਾ ਉਪਰਾਲਾ

ਨਗਰ ਨਿਗਮ ਵੱਲੋਂ ਲੋਕ ਭਲਾਈ ਮੇਲਾ, ਰੇਹੜੀ-ਫੜ੍ਹੀ ਵਾਲਿਆਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਦਾ ਉਪਰਾਲਾ

ਸਥਾਨਕ ਸਰਕਾਰਾਂ ਵਿਭਾਗ ਦੇ ਨਿਰਦੇਸ਼ਕ ਅਤੇ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਭਲਾਈ ਮੇਲਾ ਲਗਾਇਆ ਗਿਆ।
[responsivevoice_button voice="Hindi Male"]

ਬੇਅੰਤ ਬਰਨਾਲਾ

                   ਸਥਾਨਕ ਸਰਕਾਰਾਂ ਵਿਭਾਗ ਦੇ ਨਿਰਦੇਸ਼ਕ ਅਤੇ ਨਗਰ ਨਿਗਮ ਬਰਨਾਲਾ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਦਫ਼ਤਰ ਵਿਖੇ ਇੱਕ ਵਿਸ਼ੇਸ਼ ਲੋਕ ਭਲਾਈ ਮੇਲਾ ਲਗਾਇਆ ਗਿਆ। ਇਸ ਮੇਲੇ ਦਾ ਮੁੱਖ ਮਕਸਦ ਕੇਂਦਰ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਸੀ।

ਨਗਰ ਨਿਗਮ ਬਰਨਾਲਾ ਦੇ ਦਫ਼ਤਰ ਵਿਖੇ ਲਗਾਏ ਗਏ ਲੋਕ ਭਲਾਈ ਮੇਲੇ ਦੌਰਾਨ ਰੇਹੜੀ-ਫੜ੍ਹੀ ਵਿਕਰੇਤਾਵਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਦੇ ਹੋਏ ਅਧਿਕਾਰੀ।
ਨਗਰ ਨਿਗਮ ਬਰਨਾਲਾ ਦੇ ਦਫ਼ਤਰ ਵਿਖੇ ਲਗਾਏ ਗਏ ਲੋਕ ਭਲਾਈ ਮੇਲੇ ਦੌਰਾਨ ਰੇਹੜੀ-ਫੜ੍ਹੀ ਵਿਕਰੇਤਾਵਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਦੇ ਹੋਏ ਅਧਿਕਾਰੀ।

ਮੇਲੇ ਦੌਰਾਨ ਮੁੱਖ ਤੌਰ ‘ਤੇ ਪ੍ਰਧਾਨ ਮੰਤਰੀ ਸਵੈਨਿਧੀ ਅਤੇ ਸਵੈਨਿਧੀ ਤੋਂ ਸਮ੍ਰਿੱਧੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਸਿਟੀ ਮਿਸ਼ਨ ਮੈਨੇਜਰ ਸ਼ੁਭਮ ਬੰਸਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਪਿਛਲੇ ਛੇ ਸਾਲਾਂ ਤੋਂ ਰੇਹੜੀ-ਫੜ੍ਹੀ ਵਾਲਿਆਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਵਿਕਰੇਤਾਵਾਂ ਨੂੰ ਬੈਂਕਾਂ ਰਾਹੀਂ ਤਿੰਨ ਪੜਾਵਾਂ ਵਿੱਚ ਕਰਜ਼ਾ ਸਹੂਲਤ ਦਿੱਤੀ ਜਾਂਦੀ ਹੈ, ਜਿਸ ਵਿੱਚ ਪਹਿਲਾ ਕਰਜ਼ਾ ਇੱਕ ਸਾਲ ਲਈ ਪੰਦਰਾਂ ਹਜ਼ਾਰ ਰੁਪਏ, ਦੂਜਾ ਕਰਜ਼ਾ ਡੇਢ ਸਾਲ ਲਈ ਪੱਚੀ ਹਜ਼ਾਰ ਰੁਪਏ ਅਤੇ ਤੀਜਾ ਕਰਜ਼ਾ ਤਿੰਨ ਸਾਲਾਂ ਲਈ ਪੰਜਾਹ ਹਜ਼ਾਰ ਰੁਪਏ ਮੁਹੱਈਆ ਕਰਵਾਇਆ ਜਾਂਦਾ ਹੈ। ਬੰਸਲ ਨੇ ਇਹ ਵੀ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਤੋਂ ਬਾਅਦ ਲਾਭਪਾਤਰੀ ਸਵੈਨਿਧੀ ਤੋਂ ਸਮ੍ਰਿੱਧੀ ਯੋਜਨਾ ਤਹਿਤ ਕੇਂਦਰ ਸਰਕਾਰ ਦੀਆਂ ਅੱਠ ਹੋਰ ਮਹੱਤਵਪੂਰਨ ਯੋਜਨਾਵਾਂ ਦਾ ਲਾਭ ਵੀ ਲੈ ਸਕਦੇ ਹਨ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਜੀਵਨ ਜੋਤੀ ਬੀਮਾ ਯੋਜਨਾ, ਜਨ ਧਨ ਯੋਜਨਾ, ਭਵਨ ਅਤੇ ਹੋਰ ਨਿਰਮਾਣ ਕਾਰਜ ਭਲਾਈ ਬੋਰਡ ਯੋਜਨਾ, ਸ਼੍ਰਮ ਯੋਗੀ ਮਾਨਧਨ ਯੋਜਨਾ, ਇੱਕ ਦੇਸ਼ ਇੱਕ ਰਾਸ਼ਨ ਕਾਰਡ ਯੋਜਨਾ, ਜਨਨੀ ਸੁਰੱਖਿਆ ਯੋਜਨਾ ਅਤੇ ਮਾਤਰੂ ਵੰਦਨਾ ਯੋਜਨਾ ਸ਼ਾਮਲ ਹਨ। ਨਗਰ ਨਿਗਮ ਦਾ ਮੁੱਖ ਟੀਚਾ ਸ਼ਹਿਰ ਦੇ ਵੱਧ ਤੋਂ ਵੱਧ ਰੇਹੜੀ-ਫੜ੍ਹੀ ਵਾਲਿਆਂ ਨੂੰ ਇਨ੍ਹਾਂ ਯੋਜਨਾਵਾਂ ਦੇ ਦਾਇਰੇ ਵਿੱਚ ਲਿਆ ਕੇ ਉਨ੍ਹਾਂ ਦੀ ਰੋਜ਼ੀ-ਰੋਟੀ ਵਿੱਚ ਸੁਧਾਰ ਕਰਨਾ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਨੋਡਲ ਅਫ਼ਸਰ ਮੋਹਿਤ, ਨਵਨੀਤ ਹਨੀ, ਗੋਬਿੰਦਪਾਲ, ਗੁਰਮੀਤ ਸਿੰਘ, ਰਜਨੀ ਸਮੇਤ ਨਿਗਮ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਭਾਜਪਾ ਵਿੱਚ ਵੱਡਾ ਫੇਰਬਦਲ, ਬਰਨਾਲਾ ਅੰਦਰ ਪਛੜੀ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਨਵੇਂ ਸੂਬਾ ਪ੍ਰਧਾਨ ਨੇ ਲਗਾਇਆ ਪੂਰਾ ਜ਼ੋਰ

0 0 votes
Article Rating
Subscribe
Notify of
guest
0 Comments
Oldest
Newest Most Voted