Home » ਪ੍ਰਮੁੱਖ ਖ਼ਬਰਾਂ » ਵਪਾਰੀਆਂ ਦੀ ਸੁਰੱਖਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਡੀਐਸਪੀ ਵੱਲੋਂ ਵਿਸ਼ੇਸ਼ ਮੀਟਿੰਗ

ਵਪਾਰੀਆਂ ਦੀ ਸੁਰੱਖਿਆ ਅਤੇ ਸਮੱਸਿਆਵਾਂ ਦੇ ਹੱਲ ਲਈ ਡੀਐਸਪੀ ਵੱਲੋਂ ਵਿਸ਼ੇਸ਼ ਮੀਟਿੰਗ

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਤਪਾ ਦੇ ਡੀਐਸਪੀ ਜਸਕਰਨ ਸਿੰਘ ਬਰਾੜ ਵੱਲੋਂ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਧਾਨ ਸਭਾ ਟ੍ਰੇਡਰ ਕਮਿਸ਼ਨ ਹਲਕਾ ਭਦੌੜ ਦੇ ਚੇਅਰਮੈਨ ਮਨੀਸ਼ ਕੁਮਾਰ ਗਰਗ ਕੌਂਸਲਰ, ਮੈਂਬਰ ਰਵੀ ਮੌੜ ਅਤੇ ਸਰਪੰਚ ਹਰਚਰਨ ਸਿੰਘ ਜੰਡਸਰ ਦੀ ਦੇਖਰੇਖ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਡੀਐਸਪੀ ਜਸਕਰਨ ਸਿੰਘ
[responsivevoice_button voice="Hindi Male"]

ਬੇਅੰਤ ਬਰਨਾਲਾ

                      ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਤਪਾ ਦੇ ਡੀਐਸਪੀ ਜਸਕਰਨ ਸਿੰਘ ਬਰਾੜ ਵੱਲੋਂ ਸਥਾਨਕ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਿਧਾਨ ਸਭਾ ਟ੍ਰੇਡਰ ਕਮਿਸ਼ਨ ਹਲਕਾ ਭਦੌੜ ਦੇ ਚੇਅਰਮੈਨ ਮਨੀਸ਼ ਕੁਮਾਰ ਗਰਗ ਕੌਂਸਲਰ, ਮੈਂਬਰ ਰਵੀ ਮੌੜ ਅਤੇ ਸਰਪੰਚ ਹਰਚਰਨ ਸਿੰਘ ਜੰਡਸਰ ਦੀ ਦੇਖਰੇਖ ਹੇਠ ਆਯੋਜਿਤ ਕੀਤੀ ਗਈ।

 ਤਪਾ ਮੰਡੀ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਐਸਪੀ ਜਸਕਰਨ ਸਿੰਘ ਬਰਾੜ ਅਤੇ ਹੋਰ ਪਤਵੰਤੇ ਸੱਜਣ।
ਤਪਾ ਮੰਡੀ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਐਸਪੀ ਜਸਕਰਨ ਸਿੰਘ ਬਰਾੜ ਅਤੇ ਹੋਰ ਪਤਵੰਤੇ ਸੱਜਣ।

ਮੀਟਿੰਗ ਦੌਰਾਨ ਡੀਐਸਪੀ ਜਸਕਰਨ ਸਿੰਘ ਬਰਾੜ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਅਤੇ ਦੁਕਾਨਦਾਰਾਂ ਦਾ ਸਵਾਗਤ ਕੀਤਾ। ਡੀਐਸਪੀ ਨੇ ਕਿਹਾ ਕਿ ਪੁਲਿਸ ਅਤੇ ਵਪਾਰੀਆਂ ਵਿਚਕਾਰ ਬਿਹਤਰ ਤਾਲਮੇਲ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਨੇ ਵਪਾਰੀਆਂ ਨੂੰ ਪੂਰਾ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਸਮੱਸਿਆ ਦੇ ਹੱਲ ਲਈ ਸਿੱਧੇ ਤੌਰ ‘ਤੇ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਹਰ ਸੰਭਵ ਯਤਨ ਕੀਤੇ ਜਾਣਗੇ। ਮੀਟਿੰਗ ਵਿੱਚ ਮੌਜੂਦ ਛੋਟੇ ਅਤੇ ਵੱਡੇ ਦੁਕਾਨਦਾਰਾਂ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਪਾਰ ਦੌਰਾਨ ਆ ਰਹੀਆਂ ਔਕੜਾਂ ਤੋਂ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ। ਇਸ ਦੌਰਾਨ ਸੁਰੱਖਿਆ ਪ੍ਰਬੰਧਾਂ, ਆਵਾਜਾਈ ਦੀ ਵਿਵਸਥਾ ਅਤੇ ਹੋਰ ਪ੍ਰਸ਼ਾਸਨਿਕ ਚੁਣੌਤੀਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਵਪਾਰ ਮੰਡਲ ਦੇ ਉਪ-ਚੇਅਰਮੈਨ ਮੋਹਨ ਲਾਲ ਤਾਜੋਕੇ, ਭੂਸ਼ਣ ਘੜੈਲਾ, ਪਵਨ ਕੁਮਾਰ ਅਰੋੜਾ, ਵਿਜੇ ਕੁਮਾਰ ਧੁਰਕੋਟੀਆ, ਅਤੁਲ ਸਿੰਗਲਾ, ਬੱਬੂ ਤਨੇਜਾ, ਅਸ਼ੋਕ ਕੁਮਾਰ ਸਹਿਣਾ ਸਮੇਤ ਦਰਜਨਾਂ ਵਪਾਰੀ ਆਗੂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰ ਮੌਜੂਦ ਸਨ। ਪੁਲਿਸ ਵਿਭਾਗ ਵੱਲੋਂ ਡੀਐਸਪੀ ਦੇ ਰੀਡਰ ਸਤਨਾਮ ਸਿੰਘ, ਸਹਾਇਕ ਥਾਣੇਦਾਰ ਗੁਰਪਿਆਰ ਸਿੰਘ, ਗੁਰਜੀਤ ਸਿੰਘ ਅਤੇ ਸੰਦੀਪ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਭਾਜਪਾ ਵਿੱਚ ਵੱਡਾ ਫੇਰਬਦਲ, ਬਰਨਾਲਾ ਅੰਦਰ ਪਛੜੀ ਪਾਰਟੀ ਨੂੰ ਮੁੜ ਸੁਰਜੀਤ ਕਰਨ ਲਈ ਨਵੇਂ ਸੂਬਾ ਪ੍ਰਧਾਨ ਨੇ ਲਗਾਇਆ ਪੂਰਾ ਜ਼ੋਰ

0 0 votes
Article Rating
Subscribe
Notify of
guest
0 Comments
Oldest
Newest Most Voted