Home » ਪ੍ਰਮੁੱਖ ਖ਼ਬਰਾਂ » ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ, 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਰਜ਼ੀਆਂ ਦੀ ਮੰਗ, 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੋ ਹਜ਼ਾਰ ਛੱਬੀ ਵਾਸਤੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ।
[responsivevoice_button voice="Hindi Male"]

 ਲੁਧਿਆਣਾ ਬਿਊਰੋ

              ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦੇਸ਼ ਭਰ ਦੇ ਬੱਚਿਆਂ ਦੀਆਂ ਬੇਮਿਸਾਲ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੋ ਹਜ਼ਾਰ ਛੱਬੀ ਵਾਸਤੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਇੱਕ ਵੱਕਾਰੀ ਰਾਸ਼ਟਰੀ ਪੁਰਸਕਾਰ ਹੈ ਜੋ ਅਠਾਰਾਂ ਸਾਲ ਤੋਂ ਘੱਟ ਉਮਰ ਦੇ ਉਨ੍ਹਾਂ ਹੋਣਹਾਰ ਬੱਚਿਆਂ ਨੂੰ ਦਿੱਤਾ ਜਾਂਦਾ ਹੈ

ਲੁਧਿਆਣਾ ਵਿਖੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਫੋਟੋ।
ਲੁਧਿਆਣਾ ਵਿਖੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਫੋਟੋ।

ਜਿਨ੍ਹਾਂ ਨੇ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ, ਸੱਭਿਆਚਾਰ, ਵਿਗਿਆਨ ਅਤੇ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਅਤੇ ਸ਼ਾਨਦਾਰ ਯੋਗਦਾਨ ਦਾ ਪ੍ਰਦਰਸ਼ਨ ਕੀਤਾ ਹੋਵੇ। ਇਸ ਵਾਰ ਲੜਕੀਆਂ, ਕਮਜ਼ੋਰ ਵਰਗਾਂ, ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਪ੍ਰਤਿਭਾਸ਼ਾਲੀ ਬੱਚਿਆਂ ਦੀਆਂ ਅਰਜੀਆਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਨਾਮਜ਼ਦਗੀ ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਰੱਖੀ ਗਈ ਹੈ ਅਤੇ ਨਾਮਜ਼ਦਗੀ ਖਿੜਕੀ ਇਕੱਤੀ ਜੁਲਾਈ ਦੋ ਹਜ਼ਾਰ ਛੱਬੀ ਤੱਕ ਖੁੱਲ੍ਹੀ ਰਹੇਗੀ। ਇਸ ਨਿਰਧਾਰਿਤ ਮਿਆਦ ਦੇ ਅੰਦਰ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ‘ਤੇ ਹੀ ਵਿਚਾਰ ਕੀਤਾ ਜਾਵੇਗਾ ਅਤੇ ਇਸ ਸਬੰਧ ਵਿੱਚ ਹੋਰ ਕਿਸੇ ਮਾਧਿਅਮ ਰਾਹੀਂ ਅਰਜ਼ੀ ਸਵੀਕਾਰ ਨਹੀਂ ਹੋਵੇਗੀ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਸਿਫਾਰਸ਼ਾਂ ਜਾਂ ਨਾਮਜ਼ਦਗੀਆਂ ਸਿਰਫ਼ ਇਸ ਉਦੇਸ਼ ਲਈ ਤਿਆਰ ਕੀਤੇ ਗਏ ਅਧਿਕਾਰਤ ਰਾਸ਼ਟਰੀ ਪੁਰਸਕਾਰ ਪੋਰਟਲ ਰਾਹੀਂ ਹੀ ਭੇਜੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਯੋਗ ਅਤੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਅਤੇ ਸਮੇਂ ਸਿਰ ਆਨਲਾਈਨ ਅਪਲਾਈ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਨੂੰ ਰਾਸ਼ਟਰੀ ਪੱਧਰ ‘ਤੇ ਪਛਾਣ ਮਿਲ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੇੋ। ਖੁੱਲ੍ਹੀਆਂ ਅੱਖਾਂ

ਅੰਬਾਲਾ ਡਿਵੀਜ਼ਨ ਦੇ ਡੀਆਰਐਮ ਵਿਨੋਦ ਭਾਟੀਆ ਵੱਲੋਂ ਤਪਾ ਰੇਲਵੇ ਸਟੇਸ਼ਨ ਦਾ ਅਚਨਚੇਤ ਨਿਰੀਖਣ, ਯਾਤਰੀਆਂ ਦੀਆਂ ਮੁਸ਼ਕਲਾਂ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
0 0 votes
Article Rating
Subscribe
Notify of
guest
0 Comments
Oldest
Newest Most Voted