Home » ਪ੍ਰਮੁੱਖ ਖ਼ਬਰਾਂ » ਪਿੰਡ ਠੀਕਰੀਵਾਲਾ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਬਦਲੀ, ਵਿਵਾਦਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਵੱਡੀ ਕਾਰਵਾਈ

ਪਿੰਡ ਠੀਕਰੀਵਾਲਾ ਸਕੂਲ ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦੀ ਬਦਲੀ, ਵਿਵਾਦਾਂ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਵੱਡੀ ਕਾਰਵਾਈ

   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 17 ਪ੍ਰਿੰਸੀਪਲਾਂ ਦੀਆਂ ਬਦਲੀਆਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਸਥਿਤ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
[responsivevoice_button voice="Hindi Male"]

ਬਰਨਾਲਾ ਬਿਊਰੋ

                   ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 17 ਪ੍ਰਿੰਸੀਪਲਾਂ ਦੀਆਂ ਬਦਲੀਆਂ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇਤਿਹਾਸਿਕ ਪਿੰਡ ਠੀਕਰੀਵਾਲਾ ਵਿਖੇ ਸਥਿਤ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਦੇ ਪ੍ਰਿੰਸੀਪਲ ਸੰਜੇ ਸਿੰਗਲਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਸਕੱਤਰ ਸੋਨਾਲੀ ਗਿਰੀ ਦੇ ਦਸਤਖ਼ਤਾਂ ਹੇਠ ਜਾਰੀ ਹੋਏ ਇਨ੍ਹਾਂ ਹੁਕਮਾਂ ਅਨੁਸਾਰ ਸੰਜੇ ਸਿੰਗਲਾ ਨੂੰ ਬਰਨਾਲਾ ਜ਼ਿਲ੍ਹੇ ਤੋਂ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਵਿਖੇ ਤਾਇਨਾਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਸਕੂਲ ਪਿਛਲੇ ਦਿਨੀਂ ਅੱਠਵੀਂ ਜਮਾਤ ਦੀ ਇੱਕ ਵਿਦਿਆਰਥਣ ਦਾ ਰੋਲ ਨੰਬਰ ਰੋਕੇ ਜਾਣ ਦੇ ਮਾਮਲੇ ਕਾਰਨ ਸੂਬਾ ਪੱਧਰ ’ਤੇ ਕਾਫੀ ਚਰਚਾ ਵਿੱਚ ਆ ਗਿਆ ਸੀ। ਘੱਟ ਹਾਜ਼ਰੀਆਂ ਦਾ ਹਵਾਲਾ ਦੇ ਕੇ ਵਿਦਿਆਰਥਣ ਨੂੰ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ, ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਉਸ ਦਾ ਰੋਲ ਨੰਬਰ ਪਹਿਲਾਂ ਹੀ ਜਾਰੀ ਹੋ ਚੁੱਕਾ ਸੀ। ਮਾਮਲਾ ਮੀਡੀਆ ਵਿੱਚ ਉੱਛਲਣ ਤੋਂ ਬਾਅਦ ਉੱਚ ਅਧਿਕਾਰੀਆਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਜਾਂਚ ਦੇ ਹੁਕਮ ਦਿੱਤੇ ਸਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਗਠਿਤ ਜਾਂਚ ਕਮੇਟੀ ਨੇ ਪੜਤਾਲੀਆ ਰਿਪੋਰਟ ਉੱਚ ਅਧਿਕਾਰੀਆਂ ਨੂੰ ਸੌਂਪੀ ਸੀ। ਇਸ ਤੋਂ ਇਲਾਵਾ ਸਕੂਲ ਲਈ ਮਨਜ਼ੂਰ ਹੋਈ ਲਗਭਗ 30 ਤੋਂ 32 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਵਰਤੋਂ ਨਾ ਹੋਣ ਕਾਰਨ ਵਾਪਸ ਚਲੀ ਗਈ ਸੀ, ਜਿਸ ਨੂੰ ਲੈ ਕੇ ਪਿੰਡ ਦੀ ਪੰਚਾਇਤ, ਸਕੂਲ ਸਿੱਖਿਆ ਕਮੇਟੀ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਰੋਸ ਸੀ ਅਤੇ ਉਨ੍ਹਾਂ ਵੱਲੋਂ ਕਈ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਸਨ। ਇਸ ਬਦਲੀ ’ਤੇ ਪ੍ਰਤੀਕਿਰਿਆ ਦਿੰਦਿਆਂ ਪਿੰਡ ਠੀਕਰੀਵਾਲਾ ਦੇ ਸਰਪੰਚ ਕਿਰਨਜੀਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਤੋਂ ਬਣੇ ਤਣਾਅ ਕਾਰਨ ਸਕੂਲ ਦਾ ਮਾਹੌਲ ਖ਼ਰਾਬ ਹੋ ਰਿਹਾ ਸੀ ਅਤੇ ਹੁਣ ਉਮੀਦ ਹੈ ਕਿ ਨਵੀਂ ਨਿਯੁਕਤੀ ਨਾਲ ਸਕੂਲ ਦੇ ਵਿਕਾਸ ਕਾਰਜਾਂ ਨੂੰ ਗਤੀ ਮਿਲੇਗੀ ਅਤੇ ਪੜ੍ਹਾਈ ਦਾ ਸੁਖਾਵਾਂ ਮਾਹੌਲ ਸਿਰਜਿਆ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਫੋਟੋ ਕੈਪਸ਼ਨ: ਸਿੱਖਿਆ ਵਿਭਾਗ ਵੱਲੋਂ ਜਾਰੀ ਬਦਲੀ ਹੁਕਮਾਂ ਮਗਰੋਂ ਠੀਕਰੀਵਾਲਾ ਸਕੂਲ ਦਾ ਮਾਮਲਾ ਮੁੜ ਚਰਚਾ ਵਿੱਚ।

 

0 0 votes
Article Rating
Subscribe
Notify of
guest
0 Comments
Oldest
Newest Most Voted