ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਹਫ਼ਤੇ ਵਿੱਚ ਮਾਫ਼ੀ ਨਾ ਮੰਗੀ ਤਾਂ ਜਾਵਾਂਗੇ ਅਦਾਲਤ, ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਤਿੱਖੀ ਚੇਤਾਵਨੀ

ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਹਫ਼ਤੇ ਵਿੱਚ ਮਾਫ਼ੀ ਨਾ ਮੰਗੀ ਤਾਂ ਜਾਵਾਂਗੇ ਅਦਾਲਤ, ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਤਿੱਖੀ ਚੇਤਾਵਨੀ

ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਅਤੇ ਮਰਹੂਮ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੰਤਾ ਨੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨਾਲ ਮਿਲ ਕੇ ਸਥਾਨਕ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ੇਸ਼ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ
ਬਰਨਾਲਾ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਖ਼ਿਲਾਫ਼ ਅਦਾਲਤੀ ਕਾਰਵਾਈ ਅਤੇ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਕੁਲਵੰਤ ਸਿੰਘ ਕੰਤਾ, ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਹੋਰ ਅਕਾਲੀ ਆਗੂ।

ਬਰਨਾਲਾ  ਬਿਊਰੋ ।

            ਸ਼੍ਰੋਮਣੀ ਅਕਾਲੀ ਦਲ ਹਲਕਾ ਬਰਨਾਲਾ ਦੇ ਇੰਚਾਰਜ ਅਤੇ ਮਰਹੂਮ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਸਪੁੱਤਰ ਕੁਲਵੰਤ ਸਿੰਘ ਕੰਤਾ ਨੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਨਾਲ ਮਿਲ ਕੇ ਸਥਾਨਕ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ੇਸ਼ ਪੱਤਰਕਾਰ ਸੰਮੇਲਨ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਦੇ ਸਵਰਗੀ ਪਿਤਾ ਖ਼ਿਲਾਫ਼ ਬੋਲੇ ਗਏ ਅਪਸ਼ਬਦਾਂ ਲਈ ਇੱਕ ਹਫ਼ਤੇ ਦੇ ਅੰਦਰ ਜਨਤਕ ਤੌਰ ‘ਤੇ ਮਾਫ਼ੀ ਨਾ ਮੰਗੀ ਤਾਂ ਉਹ ਮਾਨਯੋਗ ਅਦਾਲਤ ਦਾ ਬੂਹਾ ਖੜਕਾਉਣਗੇ ਅਤੇ ਜ਼ਿਲ੍ਹੇ ਭਰ ਵਿੱਚ ਉੱਗਰ ਪ੍ਰਦਰਸ਼ਨ ਉਲੀਕਣਗੇ। ਇਸ ਮੌਕੇ ਪਾਰਟੀ ਦੇ ਦਿਹਾਤੀ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਅਤੇ ਸਾਬਕਾ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ ਸਮੇਤ ਹੋਰਨਾਂ ਪ੍ਰਮੁੱਖ ਆਗੂਆਂ ਨੇ ਕੇਵਲ ਢਿੱਲੋਂ ਵੱਲੋਂ ਸਵਰਗੀ ਕੀਤੂ ਨੂੰ ਕਥਿਤ ਤੌਰ ‘ਤੇ ਮਲੰਗ, ਬਲੈਕੀਆ ਅਤੇ ਲੋਕਾਂ ਨੂੰ ਡਰਾਉਣ ਵਾਲਾ ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮਲਕੀਤ ਸਿੰਘ ਕੀਤੂ ਹਮੇਸ਼ਾ ਗਰੀਬਾਂ ਦੇ ਹਮਦਰਦ, ਲੋਕਾਂ ਦੀ ਆਵਾਜ਼ ਅਤੇ ਪਾਰਟੀ ਦੇ ਵਫ਼ਾਦਾਰ ਸਿਪਾਹੀ ਰਹੇ ਹਨ, ਜਿਨ੍ਹਾਂ ਨੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਆਟਾ ਦਾਲ ਯੋਜਨਾ ਲਾਗੂ ਕਰਵਾਉਣ ਅਤੇ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਉਣ ਵਰਗੇ ਸਮਾਜ ਸੇਵੀ ਕਾਰਜਾਂ ਵਿੱਚ ਵਡਮੁੱਲਾ ਯੋਗਦਾਨ ਪਾਇਆ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਇੱਕ ਜ਼ਿੰਮੇਵਾਰ ਰਾਜਨੀਤਿਕ ਆਗੂ ਵੱਲੋਂ ਅਜਿਹੀ ਕੋਝੀ ਬਿਆਨਬਾਜ਼ੀ ਕਰਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਇਸ ਨਾਲ ਸਮੁੱਚੇ ਇਲਾਕੇ ਦੇ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਜੇਕਰ ਨਿਰਧਾਰਿਤ ਸਮੇਂ ਵਿੱਚ ਮਾਫ਼ੀ ਨਾ ਮੰਗੀ ਗਈ ਤਾਂ ਅਕਾਲੀ ਦਲ ਵੱਲੋਂ ਪਿੰਡ-ਪਿੰਡ ਜਾ ਕੇ ਭਾਜਪਾ ਆਗੂ ਖ਼ਿਲਾਫ਼ ਵੱਡੇ ਪੱਧਰ ‘ਤੇ ਮੁਹਿੰਮ ਵਿੱਢੀ ਜਾਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਕਸਬਾ ਧਨੌਲਾ ਦੇ ਤੇਜਿੰਦਰ ਦਾਸ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰ ਨੇ ਲਗਾਏ ਕਤਲ ਦੇ ਗੰਭੀਰ ਦੋਸ਼

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 0 6
Users Today : 56
Users Yesterday : 37
Users Last 7 days : 330

ਰਾਸ਼ੀਫਲ

error: Content is protected !!