ਬਰਨਾਲਾ ਬਿਊਰੋ
ਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਦੀ ਨਿਖੇਧੀ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ ਨੇ ਕਿਹਾ ਕਿ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਇੱਕ ਹੋਰ ਆਰਥਿਕ ਬੋਝ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ 89 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੇ ਅਨੁਸਾਰ ਘਰੇਲੂ ਗੈਸ ਸਿਲੰਡਰ ਦੀ ਕੀਮਤ 963 ਰੁਪਏ ਤੱਕ ਪਹੁੰਚ ਗਈ ਹੈ, ਜਦਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਇਹ ਕੀਮਤ 1000 ਰੁਪਏ ਤੋਂ ਵੀ ਵੱਧ ਹੋ ਚੁੱਕੀ ਹੈ। ਧਾਲੀਵਾਲ ਨੇ ਕਿਹਾ ਕਿ ਸਾਲ 2014 ਵਿੱਚ ਕੇਂਦਰ ਵਿੱਚ ਭਾਜਪਾ ਸਰਕਾਰ ਬਣਨ ਤੋਂ ਪਹਿਲਾਂ ਇਹੀ ਗੈਸ ਸਿਲੰਡਰ ਕਰੀਬ 410 ਰੁਪਏ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚਦਾ ਸੀ, ਪਰ ਹੁਣ ਇਸ ਦੀ ਕੀਮਤ 1000 ਰੁਪਏ ਦੇ ਨੇੜੇ ਪਹੁੰਚ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਤੇਲ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਤੁਰੰਤ ਵਾਪਸ ਲਿਆ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਹਫ਼ਤੇ ਵਿੱਚ ਮਾਫ਼ੀ ਨਾ ਮੰਗੀ ਤਾਂ ਜਾਵਾਂਗੇ ਅਦਾਲਤ, ਸ਼੍ਰੋਮਣੀ ਅਕਾਲੀ ਦਲ ਨੇ ਦਿੱਤੀ ਤਿੱਖੀ ਚੇਤਾਵਨੀ |









Users Today : 10
Users Yesterday : 10
Users Last 7 days : 314