ਕੇਂਦਰੀ ਬਿਊਰੋ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਸੂਬੇ ਦੇ ਲੋਕਾਂ, ਵਿਦਿਆਰਥੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਹਿੱਤ ਵਿੱਚ ਕਈ ਵੱਡੇ ਅਤੇ ਇਤਿਹਾਸਕ ਫੈਸਲੇ ਲਏ ਗਏ ਹਨ। ਸਰਕਾਰ ਨੇ 20, 21 ਅਤੇ 22 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ ਐਲਾਨ ਕੀਤਾ ਹੈ ਕਿ ਪ੍ਰੀਖਿਆ ਦੇਣ ਵਾਲੇ ਸਾਰੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਇੱਕ ਅਟੈਂਡੈਂਟ, ਜਿਵੇਂ ਕਿ ਮਾਤਾ-ਪਿਤਾ ਜਾਂ ਕੋਈ ਹੋਰ ਰਿਸ਼ਤੇਦਾਰ, ਦਾ ਬੱਸ ਕਿਰਾਇਆ ਪੂਰੀ ਤਰ੍ਹਾਂ ਮੁਫ਼ਤ ਹੋਵੇਗਾ। ਸੂਬੇ ਦੇ ਲਗਭਗ 28 ਹਜ਼ਾਰ ਵਿਦਿਆਰਥੀ ਇਸ ਪ੍ਰੀਖਿਆ ਵਿੱਚ ਬੈਠਣਗੇ ਅਤੇ ਸਰਕਾਰ ਦੇ ਇਸ ਫੈਸਲੇ ਨਾਲ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਬਹੁਤ ਵੱਡੀ ਰਾਹਤ ਮਿਲੇਗੀ।

ਇਸ ਦੇ ਨਾਲ ਹੀ ਰੁਜ਼ਗਾਰ ਦੇ ਮੋਰਚੇ ‘ਤੇ ਵੀ ਸਰਕਾਰ ਨੇ ਵੱਡੇ ਕਦਮ ਚੁੱਕੇ ਹਨ, ਜਿਸ ਤਹਿਤ ਲੋਕ ਨਿਰਮਾਣ ਵਿਭਾਗ ਦੇ ਸਿਵਲ ਅਤੇ ਇਲੈਕਟ੍ਰਿਕਲ ਵਿੰਗ ਵਿੱਚ 156 ਜੂਨੀਅਰ ਇੰਜੀਨੀਅਰਾਂ ਦੀ ਭਰਤੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਕਿ ਗਰੁੱਪ-ਬੀ ਦੇ ਅਹੁਦੇ ਹਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦਾ ਇੱਕ ਬਿਹਤਰ ਮੌਕਾ ਬਣਨਗੇ। ਨੌਜਵਾਨਾਂ ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਪੰਜਾਬ ਲੈਕਚਰਾਰ ਕੈਡਰ ਦੀਆਂ 1013 ਅਸਾਮੀਆਂ ਦੀ ਭਰਤੀ ਲਈ ਉਮਰ ਸੀਮਾ ਵਿੱਚ 5 ਸਾਲ ਦੀ ਛੋਟ ਦੇਣ ਦਾ ਫੈਸਲਾ ਕੀਤਾ ਹੈ। ਲੰਬੇ ਸਮੇਂ ਤੋਂ ਭਰਤੀਆਂ ਨਾ ਹੋਣ ਕਾਰਨ ਜਿਹੜੇ ਉਮੀਦਵਾਰ ਨਿਰਧਾਰਿਤ ਉਮਰ ਪਾਰ ਕਰ ਚੁੱਕੇ ਸਨ, ਉਹ ਹੁਣ ਸਾਰੀਆਂ ਸ਼੍ਰੇਣੀਆਂ ਦੇ ਅਧੀਨ 12 ਵੱਖ-ਵੱਖ ਵਿਸ਼ਿਆਂ ਵਿੱਚ ਹੋਣ ਵਾਲੀ ਇਸ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲੈ ਸਕਣਗੇ। ਦੂਜੇ ਪਾਸੇ, ਬਰਸਾਤੀ ਮੌਸਮ ਦੌਰਾਨ ਹੜ੍ਹਾਂ ਦੇ ਖ਼ਤਰੇ ਨਾਲ ਨਜਿੱਠਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਰੀਆਂ ਨਹਿਰਾਂ ਅਤੇ ਡਰੇਨਾਂ ਦੀ ਗਾਦ ਕੱਢਣ ਦੇ ਕੰਮ ਨੂੰ ਤੇਜ਼ ਕਰਨ ਲਈ ਟੈਂਡਰ ਪ੍ਰਕਿਰਿਆ ਵਿੱਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਹੁਣ ਸਿੰਗਲ ਬੋਲੀਦਾਤਾ ਹੋਣ ‘ਤੇ ਵੀ ਕੰਮ ਅਲਾਟ ਕੀਤਾ ਜਾ ਸਕੇਗਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਪਾਕਿਸਤਾਨੀ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਸਵਾਰ ਸਾਰੇ ਸੈਨਿਕਾਂ ਦੀ ਦਰਦਨਾਕ ਮੌਤ |









Users Today : 7
Users Yesterday : 10
Users Last 7 days : 370