ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਵਿਆਹ ਤੋਂ ਪਹਿਲਾਂ ਸਹਿਮਤੀ ਨਾਲ ਬਣਾਏ ਸਰੀਰਕ ਸਬੰਧ ਅਪਰਾਧ ਨਹੀਂ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਵਿਆਹ ਤੋਂ ਪਹਿਲਾਂ ਸਹਿਮਤੀ ਨਾਲ ਬਣਾਏ ਸਰੀਰਕ ਸਬੰਧ ਅਪਰਾਧ ਨਹੀਂ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਦੇਸ਼ ਦੀ ਸਰਵਉੱਚ ਅਦਾਲਤ ਨੇ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਵਿਆਹ ਤੋਂ ਪਹਿਲਾਂ ਦੋ ਬਾਲਗਾਂ ਵੱਲੋਂ ਆਪਸੀ ਸਹਿਮਤੀ ਨਾਲ ਬਣਾਏ ਗਏ ਸਰੀਰਕ ਸਬੰਧਾਂ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਕਿਸੇ ਵਿਅਕਤੀ ਦੇ ਮਾੜੇ ਚਰਿੱਤਰ ਦਾ ਸਰਟੀਫਿਕੇਟ ਕਿਹਾ ਜਾ ਸਕਦਾ ਹੈ।
ਵਿਆਹ ਤੋਂ ਪਹਿਲਾਂ ਸਹਿਮਤੀ ਨਾਲ ਬਣਾਏ ਸਰੀਰਕ ਸਬੰਧ ਅਪਰਾਧ ਨਹੀਂ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਕੇਂਦਰੀ ਬਿਊਰੋ

                                   ਦੇਸ਼ ਦੀ ਸਰਵਉੱਚ ਅਦਾਲਤ ਨੇ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਸਪੱਸ਼ਟ ਕੀਤਾ ਹੈ ਕਿ ਵਿਆਹ ਤੋਂ ਪਹਿਲਾਂ ਦੋ ਬਾਲਗਾਂ ਵੱਲੋਂ ਆਪਸੀ ਸਹਿਮਤੀ ਨਾਲ ਬਣਾਏ ਗਏ ਸਰੀਰਕ ਸਬੰਧਾਂ ਨੂੰ ਅਪਰਾਧ ਨਹੀਂ ਮੰਨਿਆ ਜਾ ਸਕਦਾ ਅਤੇ ਨਾ ਹੀ ਇਸ ਨੂੰ ਕਿਸੇ ਵਿਅਕਤੀ ਦੇ ਮਾੜੇ ਚਰਿੱਤਰ ਦਾ ਸਰਟੀਫਿਕੇਟ ਕਿਹਾ ਜਾ ਸਕਦਾ ਹੈ। ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਮਨਮੋਹਨ ਦੀ ਬੈਂਚ ਨੇ ਤੇਲੰਗਾਨਾ ਵਿੱਚ ਪੁਲਿਸ ਕਾਂਸਟੇਬਲ ਦੀ ਭਰਤੀ ਨਾਲ ਜੁੜੇ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਇਹ ਟਿੱਪਣੀ ਕੀਤੀ ਕਿ ਜੇਕਰ ਕੋਈ ਪ੍ਰੇਮ ਸਬੰਧ ਵਿਆਹ ਤੱਕ ਨਹੀਂ ਪਹੁੰਚਦਾ ਤਾਂ ਉਸ ਨੂੰ ਧੋਖਾਧੜੀ ਦਾ ਨਾਮ ਨਹੀਂ ਦਿੱਤਾ ਜਾ ਸਕਦਾ। ਅਦਾਲਤ ਨੇ ਗਜੁਲਾ ਤਿਰੂਪਤੀ ਨਾਮੀ ਉਮੀਦਵਾਰ ਦੀ ਅਪੀਲ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਜਿਸ ਦੀ ਚੋਣ ਪੁਲਿਸ ਭਰਤੀ ਬੋਰਡ ਨੇ ਸਿਰਫ਼ ਇਸ ਆਧਾਰ ‘ਤੇ ਰੱਦ ਕਰ ਦਿੱਤੀ ਸੀ ਕਿ ਉਸ ਵਿਰੁੱਧ ਪਹਿਲਾਂ ਇੱਕ ਅਪਰਾਧਿਕ ਮਾਮਲਾ ਦਰਜ ਸੀ ਜਿਸ ਵਿੱਚ ਉਸ ‘ਤੇ ਵਿਆਹ ਦਾ ਵਾਅਦਾ ਕਰਕੇ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਇਹ ਮਾਮਲਾ ਪਹਿਲਾਂ ਹੀ ਆਪਸੀ ਸਮਝੌਤੇ ਨਾਲ ਖ਼ਤਮ ਹੋ ਚੁੱਕਾ ਸੀ ਅਤੇ ਉਮੀਦਵਾਰ ਨੇ ਖ਼ੁਦ ਇਸ ਦੀ ਜਾਣਕਾਰੀ ਫਾਰਮ ਵਿੱਚ ਦਿੱਤੀ ਸੀ ਪਰ ਭਰਤੀ ਬੋਰਡ ਨੇ ਇਸ ਨੂੰ ਨੈਤਿਕ ਗਿਰਾਵਟ ਮੰਨਦਿਆਂ ਉਸ ਨੂੰ ਅਯੋਗ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਕਿਸੇ ਵੀ ਮਾਲਕ ਜਾਂ ਭਰਤੀ ਬੋਰਡ ਨੂੰ ਉਮੀਦਵਾਰ ਦੀ ਯੋਗਤਾ ਦਾ ਮੁਲਾਂਕਣ ਕਰਨ ਵੇਲੇ ਮਨਮਰਜ਼ੀ ਕਰਨ ਦਾ ਹੱਕ ਨਹੀਂ ਹੈ। ਅਦਾਲਤ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਆਹ ਤੋਂ ਪਹਿਲਾਂ ਸਬੰਧ ਬਣਨਾ ਆਮ ਗੱਲ ਹੈ ਅਤੇ ਭਾਰਤ ਵਿੱਚ ਅਜਿਹਾ ਕੋਈ ਕਾਨੂੰਨ ਨਹੀਂ ਹੈ ਜੋ ਦੋ ਸਹਿਮਤ ਬਾਲਗਾਂ ਨੂੰ ਆਪਣੀ ਮਰਜ਼ੀ ਨਾਲ ਸਬੰਧ ਰੱਖਣ ਤੋਂ ਰੋਕਦਾ ਹੋਵੇ। ਅਦਾਲਤ ਨੇ ਤੇਲੰਗਾਨਾ ਹਾਈ ਕੋਰਟ ਦੇ ਫੈਸਲੇ ਨੂੰ ਬਹਾਲ ਰੱਖਦਿਆਂ ਭਰਤੀ ਬੋਰਡ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਅਤੇ ਉਮੀਦਵਾਰ ਦੀ ਨਿਯੁਕਤੀ ‘ਤੇ ਮੁੜ ਵਿਚਾਰ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਤੇਂਤੀ ਨਵੇਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ, ਫੀਲਡ ਵਿੱਚ ਨਿਭਾਉਣਗੇ ਪੱਕੀ ਡਿਊਟੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 4 3
Users Today : 15
Users Yesterday : 48
Users Last 7 days : 400

ਰਾਸ਼ੀਫਲ

error: Content is protected !!