ਬਰਨਾਲਾ ਬਿਊਰੋ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਧ ਰਹੀ ਗਰਮੀ ਅਤੇ ਆਗਾਮੀ ਬਰਸਾਤ ਦੇ ਮੌਸਮ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇੱਕ ਅਹਿਮ ਬੈਠਕ ਸੱਦੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਵਿਵੇਕ ਕੁਮਾਰ ਮੋਦੀ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਤਾਪਮਾਨ ਵਧਣ ਕਾਰਨ ਭਿਆਨਕ ਗਰਮੀ ਦਾ ਦੌਰ ਜਾਰੀ ਹੈ, ਜਿਸ ਤੋਂ ਬਚਣ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਲੂ ਦੇ ਦਿਨਾਂ ਦੌਰਾਨ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਦੇ ਤਰੀਕਿਆਂ ਪ੍ਰਤੀ ਜਾਗਰੂਕ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਬੈਠਕ ਦੌਰਾਨ ਉਨ੍ਹਾਂ ਆਗਾਮੀ ਬਰਸਾਤ ਦੇ ਮੌਸਮ ਦੌਰਾਨ ਹੜ੍ਹ ਨਿਯੰਤਰਣ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਸ਼ਟਰੀ ਆਫ਼ਤ ਜਵਾਬਦੇਹੀ ਫੋਰਸ ਦੇ ਸਮਾਨ ਦਾ ਨਿਰੀਖਣ ਕਰਨ ਤਾਂ ਜੋ ਲੋੜ ਅਨੁਸਾਰ ਨਵੇਂ ਸਮਾਨ ਦੀ ਖਰੀਦਦਾਰੀ ਸਮੇਂ ਸਿਰ ਕੀਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਬਰਸਾਤ ਦੇ ਦਿਨਾਂ ਵਿੱਚ ਜਲ-ਥਲ ਹੋਣ ਦੀ ਸਮੱਸਿਆ ਤੋਂ ਬਚਣ ਲਈ ਡਰੇਨਾਂ, ਨਾਲਿਆਂ ਅਤੇ ਛੱਪੜਾਂ ਦੀ ਸਮੇਂ ਸਿਰ ਸਫ਼ਾਈ ਕਰਨ ਅਤੇ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਦੀ ਪਛਾਣ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜ਼ਿਲ੍ਹਾ ਪੱਧਰ ਅਤੇ ਉਪ ਮੰਡਲ ਪੱਧਰ ‘ਤੇ ਕੰਟਰੋਲ ਰੂਮ ਤੁਰੰਤ ਸਥਾਪਿਤ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਸ਼ਹਿਰੀ ਸੰਸਥਾਵਾਂ ਨਾਲ ਸਬੰਧਤ ਨਿਕਾਸੀ ਨਾਲਿਆਂ ਦੀ ਸਫ਼ਾਈ ਅਤੇ ਜਲ ਸਪਲਾਈ ਨਾਲ ਸਬੰਧਤ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਆਯੂਸ਼ ਗੋਇਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਕ੍ਰਿਤਿਕਾ ਗੋਇਲ, ਉਪ ਪੁਲਿਸ ਕਪਤਾਨ ਕੁਲਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਸਵਾ ਕਿਲੋ ਅਫ਼ੀਮ ਅਤੇ ਨਗਦੀ ਸਮੇਤ ਔਰਤ ਤੇ ਮਰਦ ਕਾਬੂ









Users Today : 2
Users Yesterday : 10
Users Last 7 days : 365