ਬਰਨਾਲਾ ਬਿਊਰੋ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਵਧ ਰਹੀ ਗਰਮੀ ਅਤੇ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਇੱਕ ਅਹਿਮ ਇਕੱਤਰਤਾ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ ਇਨ੍ਹਾਂ ਦਿਨਾਂ ਵਿੱਚ ਤਾਪਮਾਨ ਵਧਣ ਕਾਰਨ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਇਸ ਤੋਂ ਬਚਣ ਲਈ ਜ਼ਿਲ੍ਹਾ ਨਿਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਤਾਂ ਜੋ ਵਿਸ਼ੇਸ਼ ਤੌਰ ‘ਤੇ ਲੂ ਦੇ ਦੌਰਾਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਿਹਤ ਵਿਭਾਗ, ਨਗਰ ਕੌਂਸਲ, ਪੰਚਾਇਤੀ ਰਾਜ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਨੂੰ ਗਰਮੀ ਦੇ ਮੌਸਮ ਦੌਰਾਨ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਲੋਕਾਂ ਨੂੰ ਬਚਾਅ ਪ੍ਰਤੀ ਜਾਗਰੂਕ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਉਨ੍ਹਾਂ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਹੜ੍ਹ ਨਿਯੰਤਰਣ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਾਰੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਦੇ ਸਾਮਾਨ ਦਾ ਮੁਲਾਂਕਣ ਕਰਨ ਤਾਂ ਜੋ ਲੋੜ ਅਨੁਸਾਰ ਸਾਮਾਨ ਦੀ ਖਰੀਦਦਾਰੀ ਕੀਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਡਰੇਨਾਂ ਦੀ ਸਫ਼ਾਈ, ਟੋਭਿਆਂ ਦੀ ਸਫ਼ਾਈ ਅਤੇ ਨੀਵੇਂ ਇਲਾਕਿਆਂ ਦੀ ਪਛਾਣ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਜਲਥਲ ਦੀ ਸਮੱਸਿਆ ਨਾ ਹੋਵੇ। ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜ਼ਿਲ੍ਹਾ ਪੱਧਰ ਅਤੇ ਉਪ ਮੰਡਲ ਪੱਧਰ ‘ਤੇ ਕੰਟਰੋਲ ਰੂਮ ਸਥਾਪਿਤ ਕਰ ਲਏ ਜਾਣ। ਇਸ ਦੌਰਾਨ ਉਨ੍ਹਾਂ ਸ਼ਹਿਰੀ ਸੰਸਥਾਵਾਂ ਨਾਲ ਸਬੰਧਤ ਡਰੇਨਾਂ, ਨਾਲਿਆਂ ਆਦਿ ਦੀ ਸਫ਼ਾਈ ਅਤੇ ਜਲ ਸਪਲਾਈ ਨਾਲ ਸਬੰਧਤ ਕਾਰਜਾਂ ਦੀ ਵੀ ਸਮੀਖਿਆ ਕੀਤੀ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਆਯੁਸ਼ ਗੋਇਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਕ੍ਰਿਤਿਕਾ ਗੋਇਲ, ਉਪ ਪੁਲਿਸ ਕਪਤਾਨ ਕੁਲਵੰਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਰੀਟਾ ਗੋਇਲ ਦੀ ਇਤਿਹਾਸਕ ਜਿੱਤ ਨੂੰ ਲੋਕਾਂ ਨੇ ਦੱਸਿਆ ਆਸ਼ੀਰਵਾਦ, ਬਰਨਾਲਾ ਕਲੱਬ ਵਿਖੇ ਪਹੁੰਚਣ ‘ਤੇ ਸਮਾਜ ਸੇਵੀ ਚਮਨ ਲਾਲ ਚਤਰੀ ਦਾ ਹੋਇਆ ਨਿੱਘਾ ਸਵਾਗਤ









Users Today : 2
Users Yesterday : 10
Users Last 7 days : 365