ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ, ਸੈਂਕੜੇ ਮਰੀਜ਼ਾਂ ਨੇ ਉਠਾਇਆ ਲਾਭ

ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ, ਸੈਂਕੜੇ ਮਰੀਜ਼ਾਂ ਨੇ ਉਠਾਇਆ ਲਾਭ

 ਪ੍ਰੇਮ ਅੱਖਾਂ ਅਤੇ ਜਣੇਪਾ ਹਸਪਤਾਲ ਬਰਨਾਲਾ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਇੱਕ ਰੋਜ਼ਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ ਜਿਸ ਵਿੱਚ ਇਲਾਕੇ ਭਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਭਰਪੂਰ ਲਾਭ ਉਠਾਇਆ। ਇਸ ਵਿਸ਼ੇਸ਼ ਕੈਂਪ ਦੌਰਾਨ ਅੱਖਾਂ ਦੇ ਮਾਹਿਰ
ਛੀਨੀਵਾਲ ਕਲਾਂ ਵਿਖੇ ਲਗਾਏ ਗਏ ਮੁਫ਼ਤ ਅੱਖਾਂ ਦੇ ਚੈੱਕਅਪ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਅਤੇ ਹਸਪਤਾਲ ਦੀ ਟੀਮ।

 ਬਰਨਾਲਾ ਬਿਊਰੋ 

                 ਪ੍ਰੇਮ ਅੱਖਾਂ ਅਤੇ ਜਣੇਪਾ ਹਸਪਤਾਲ ਬਰਨਾਲਾ ਵੱਲੋਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਛੀਨੀਵਾਲ ਕਲਾਂ ਵਿਖੇ ਇੱਕ ਰੋਜ਼ਾ ਮੁਫ਼ਤ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਦਾ ਸਫਲ ਆਯੋਜਨ ਕੀਤਾ ਗਿਆ ਜਿਸ ਵਿੱਚ ਇਲਾਕੇ ਭਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਿਹਤ ਸੇਵਾਵਾਂ ਦਾ ਭਰਪੂਰ ਲਾਭ ਉਠਾਇਆ। ਇਸ ਵਿਸ਼ੇਸ਼ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਰੂਪੇਸ਼ ਸਿੰਗਲਾ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਵੱਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਨਿਸ਼ੁਲਕ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਅੱਖਾਂ ਦੀਆਂ ਦਵਾਈਆਂ ਅਤੇ ਐਨਕਾਂ ਵੀ ਬਿਲਕੁਲ ਮੁਫ਼ਤ ਵੰਡੀਆਂ ਗਈਆਂ। ਡਾਕਟਰਾਂ ਦੀ ਟੀਮ ਵੱਲੋਂ ਕੈਂਪ ਵਿੱਚ ਪਹੁੰਚੇ ਲਗਭਗ ਦੋ ਸੌ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਜਿਨ੍ਹਾਂ ਵਿੱਚੋਂ ਪੰਚੀ ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਅਪ੍ਰੇਸ਼ਨ ਲਈ ਚੁਣਿਆ ਗਿਆ ਜਿਨ੍ਹਾਂ ਦਾ ਅਪ੍ਰੇਸ਼ਨ ਵੀ ਮੁਫ਼ਤ ਕੀਤਾ ਜਾਵੇਗਾ। ਕੈਂਪ ਦੌਰਾਨ ਮਰੀਜ਼ਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਅਤੇ ਸਮੇਂ ਸਿਰ ਇਲਾਜ ਕਰਵਾਉਣ ਪ੍ਰਤੀ ਵਿਸ਼ੇਸ਼ ਤੌਰ ‘ਤੇ ਜਾਗਰੂਕ ਕੀਤਾ ਗਿਆ। ਇਸ ਮਾਨਵਤਾ ਭਲਾਈ ਦੇ ਕਾਰਜ ਵਿੱਚ ਪਿੰਡ ਦੀ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਹਰਗੋਬਿੰਦ ਸਾਹਿਬ ਜੀ ਖੇਡ ਕਲੱਬ ਵੱਲੋਂ ਪ੍ਰਬੰਧਾਂ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਹਸਪਤਾਲ ਦੇ ਸੰਚਾਲਕ ਡਾਕਟਰ ਰੂਪੇਸ਼ ਸਿੰਗਲਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਸਮਾਜ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਅਜਿਹੇ ਮੁਫ਼ਤ ਚਿਕਿਤਸਾ ਕੈਂਪ ਭਵਿੱਖ ਵਿੱਚ ਵੀ ਨਿਰੰਤਰ ਲਗਾਏ ਜਾਂਦੇ ਰਹਿਣਗੇ ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਮਰੀਜ਼ ਸਮੇਂ ਸਿਰ ਆਪਣੀਆਂ ਅੱਖਾਂ ਦਾ ਇਲਾਜ ਕਰਵਾ ਕੇ ਸੰਸਾਰ ਦੇਖ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀਆਂ ਬਿਮਾਰੀਆਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਸਮੇਂ-ਸਮੇਂ ਸਿਰ ਅੱਖਾਂ ਦੀ ਜਾਂਚ ਕਰਵਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਵੱਡੀ ਸਮੱਸਿਆ ਤੋਂ ਬਚਿਆ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿ4ਕ ਕਰੋ। ਖੁੱਲ੍ਹੀਆਂ ਅੱਖਾਂ ਪਵਿੱਤਰ ਗੁਰਦੁਆਰਾ ਆਕੀਗੜ੍ਹ ਸਾਹਿਬ ਪਿੰਡ ਮੂੰਮ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਪ੍ਰਭਾਵਿਤ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!