ਬਰਨਾਲਾ ਬਿਊਰੋ
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਆਪਣੀ ਈ-ਕੇਵਾਈਸੀ ਅਤੇ ਜ਼ਮੀਨ ਦੀ ਪੜਤਾਲ ਭਾਵ ਤਸਦੀਕ ਨਹੀਂ ਕਰਵਾਈ ਹੈ, ਉਹ ਕਿਸਾਨ 20 ਜੂਨ ਤੱਕ ਇਸ ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਵਾ ਲੈਣ।

ਡਾ. ਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸ ਯੋਜਨਾ ਦੇ ਸਾਰੇ ਲਾਭਪਾਤਰੀਆਂ ਲਈ ਈ-ਕੇਵਾਈਸੀ ਅਤੇ ਜ਼ਮੀਨ ਦੀ ਪੜਤਾਲ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਯੋਜਨਾ ਦੀ ਅਗਲੀ ਕਿਸਤ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਜਾਂ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਜਾਣਕਾਰੀ ਦਿੱਤੀ ਕਿ ਕਿਸਾਨ ਆਪਣੇ ਨਜ਼ਦੀਕੀ ਸਾਂਝੇ ਸੇਵਾ ਕੇਂਦਰ, ਸੁਵਿਧਾ ਕੇਂਦਰ ਜਾਂ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰਕੇ ਇਸ ਕਾਰਵਾਈ ਨੂੰ ਪੂਰਾ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕਿਸਾਨ ਖੁਦ ਪੀਐਮ-ਕਿਸਾਨ ਦੇ ਅਧਿਕਾਰਤ ਪੋਰਟਲ ‘ਤੇ ਜਾ ਕੇ ਵੀ ਆਪਣੀ ਸਥਿਤੀ ਦੀ ਜਾਂਚ ਕਰ ਸਕਦੇ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਣ ਲਈ ਇਸ ਕਾਰਜ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਤਾਂ ਜੋ ਯੋਜਨਾ ਤਹਿਤ ਮਿਲਣ ਵਾਲੀ ਅਗਲੀ ਕਿਸਤ ਸਮੇਂ ਸਿਰ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦੇ 10 ਸਾਲ ਪੂਰੇ ਹੋਣ ‘ਤੇ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ, ਮਾਂ ਅਤੇ ਬੱਚੇ ਦੀ ਸਿਹਤ ਲਈ ਬੇਹੱਦ ਲਾਭਦਾਇਕ ਯੋਜਨਾ: ਡਾ. ਕੰਵਲਜੀਤ ਸਿੰਘ ਬਾਜਵਾ









Users Today : 17
Users Yesterday : 57
Users Last 7 days : 289