ਬਰਨਾਲਾ ਬਿਊਰੋ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅੰਦਰ ਪਿਛਲੇ ਕਰੀਬ ਅਠਾਰਾਂ ਸਾਲਾਂ ਤੋਂ ਠੇਕਾ ਪ੍ਰਣਾਲੀ ਤਹਿਤ ਸੇਵਾਵਾਂ ਨਿਭਾ ਰਹੇ ਮਨਰੇਗਾ ਕਰਮਚਾਰੀਆਂ ਦਾ ਸਬਰ ਹੁਣ ਪੂਰੀ ਤਰ੍ਹਾਂ ਜਵਾਬ ਦੇ ਗਿਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਵਿਭਾਗ ਵਿੱਚ ਮਰਜ਼ ਹੋਣ ਅਤੇ ਪੱਕੇ ਕੀਤੇ ਜਾਣ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੁੱਖ ਮੰਗ ਨੂੰ ਲੈ ਕੇ ਵਿੱਢੀ ਗਈ ਕਲਮਛੋੜ ਹੜਤਾਲ ਅੱਜ ਪੰਦਰ੍ਹਵੇਂ ਦਿਨ ਵੀ ਨਿਰੰਤਰ ਜਾਰੀ ਰਹੀ। ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਸੱਦੇ ਤਹਿਤ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਦੀ ਯੋਗ ਅਗਵਾਈ ਹੇਠ ਇਕੱਠੇ ਹੋਏ ਮੁਲਾਜ਼ਮਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਵਿਖੇ ਸਰਕਾਰੀ ਕੰਮਕਾਜ ਦਾ ਪੂਰਨ ਬਾਈਕਾਟ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਖ-ਵੱਖ ਅਹੁਦੇਦਾਰਾਂ ਅਤੇ ਕਰਮਚਾਰੀ ਆਗੂਆਂ ਨੇ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਚੋਣਾਂ ਤੋਂ ਪਹਿਲਾਂ ਅਤੇ ਸੱਤਾ ਸੰਭਾਲਣ ਤੋਂ ਬਾਅਦ ਵੀ ਉਨ੍ਹਾਂ ਨੂੰ ਪੱਕਾ ਕਰਨ ਦਾ ਪਵਿੱਤਰ ਵਾਅਦਾ ਕੀਤਾ ਗਿਆ ਸੀ, ਪਰ ਹਕੀਕਤ ਵਿੱਚ ਅਜੇ ਤੱਕ ਕੋਈ ਵੀ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਆਗੂਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਰੀ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਡਾਟਾ ਅਤੇ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕਰ ਲੈਣ ਦੇ ਬਾਵਜੂਦ ਵੀ ਰੈਗੂਲਰ ਕਰਨ ਦੇ ਅਧਿਕਾਰਤ ਹੁਕਮ ਜਾਰੀ ਨਹੀਂ ਕੀਤੇ ਜਾ ਰਹੇ, ਜੋ ਕਿ ਕੱਚੇ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਪਾਸੇ ਤਾਂ ਮੌਜੂਦਾ ਸਰਕਾਰ ਘਰ-ਘਰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਦਾਅਵੇ ਕਰਕੇ ਵਾਹ-ਵਾਹੀ ਖੱਟ ਰਹੀ ਹੈ, ਜਦਕਿ ਦੂਜੇ ਪਾਸੇ ਦਿਨ-ਰਾਤ ਮਿਹਨਤ ਕਰਨ ਵਾਲੇ ਮਨਰੇਗਾ ਮੁਲਾਜ਼ਮਾਂ ਨੂੰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਤਨਖ਼ਾਹ ਤੱਕ ਨਸੀਬ ਨਹੀਂ ਹੋਈ, ਜਿਸ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬੇਹੱਦ ਮੁਸ਼ਕਿਲ ਹੋ ਗਿਆ ਹੈ। ਉੱਚ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕਈ ਗੇੜ ਦੀਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਸਮੁੱਚੇ ਪੰਜਾਬ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਬੈਠਕ ਕਰਕੇ ਰੈਗੂਲਰ ਕਰਨ ਅਤੇ ਬਕਾਇਆ ਤਨਖ਼ਾਹਾਂ ਜਾਰੀ ਕਰਨ ਦਾ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕਰਦਿਆਂ ਮਨਰੇਗਾ ਮਜ਼ਦੂਰਾਂ ਦੇ ਸਹਿਯੋਗ ਨਾਲ ਸੱਤਾਧਾਰੀ ਨੇਤਾਵਾਂ ਦਾ ਘਿਰਾਓ ਕੀਤਾ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਮਹਿਲ ਕਲਾਂ ਖੇਤਰ ਵਿੱਚ ਇੱਟਾਂ ਦੀਆਂ ਚੜ੍ਹਦੀਆਂ ਕੀਮਤਾਂ ਨੇ ਘਰ ਬਣਾਉਣਾ ਕੀਤਾ ਔਖਾ, ਉਸਾਰੀ ਕਾਰੋਬਾਰ ‘ਤੇ ਮੰਡਰਾਉਣ ਲੱਗੇ ਸੰਕਟ ਦੇ ਬੱਦਲ |









Users Today : 26
Users Yesterday : 24
Users Last 7 days : 195