ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਲੱਖਾਂ ਦੀ ਅਫੀਮ ਸਮੇਤ ਮੋਹਾਲੀ ਏਅਰ ਫੋਰਸ ਦਾ ਜਵਾਨ ਪੁਲਿਸ ਵੱਲੋਂ ਗ੍ਰਿਫ਼ਤਾਰ, ਪੁੱਛਗਿੱਛ ਜਾਰੀ

ਲੱਖਾਂ ਦੀ ਅਫੀਮ ਸਮੇਤ ਮੋਹਾਲੀ ਏਅਰ ਫੋਰਸ ਦਾ ਜਵਾਨ ਪੁਲਿਸ ਵੱਲੋਂ ਗ੍ਰਿਫ਼ਤਾਰ, ਪੁੱਛਗਿੱਛ ਜਾਰੀ

    ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਬਹੁਤ ਹੀ ਵੱਡੀ ਕਾਰਵਾਈ ਕਰਦਿਆਂ ਦੇਸ਼ ਦੀ ਸੁਰੱਖਿਆ ਵਿੱਚ ਤਾਇਨਾਤ ਭਾਰਤੀ ਹਵਾਈ ਸੈਨਾ ਦੇ ਇੱਕ ਜਵਾਨ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ

ਭਦੌੜ ਬਿਊਰੋ

ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਬਹੁਤ ਹੀ ਵੱਡੀ ਕਾਰਵਾਈ ਕਰਦਿਆਂ

ਡੀਐਸਪੀ ਤਪਾ ਸ੍ਰੀ ਜਸਕਰਨ ਸਿੰਘ
ਡੀਐਸਪੀ ਤਪਾ ਸ੍ਰੀ ਜਸਕਰਨ ਸਿੰਘ

ਦੇਸ਼ ਦੀ ਸੁਰੱਖਿਆ ਵਿੱਚ ਤਾਇਨਾਤ ਭਾਰਤੀ ਹਵਾਈ ਸੈਨਾ ਦੇ ਇੱਕ ਜਵਾਨ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਸਮੇਤ ਰੰਗੇ ਹੱਥੀਂ ਕਾਬੂ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਥਾਣਾ ਭਦੌੜ ਦੇ ਮੁਖੀ ਹਰਸਿਮਰਨਜੀਤ ਸਿੰਘ ਮਹਿਰੋਕ ਨੇ ਦੱਸਿਆ

ਐਸਐਸਪੀ ਸ੍ਰੀ ਸਰਫਰਾਜ ਆਲਮ
            ਐਸਐਸਪੀ ਸ੍ਰੀ ਸਰਫਰਾਜ ਆਲਮ

ਕਿ ਪੁਲਿਸ ਟੁਕੜੀ ਜਦੋਂ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਜੰਗੀਆਣਾ ਬੱਸ ਅੱਡੇ ਦੇ ਨਜ਼ਦੀਕ ਤਾਇਨਾਤ ਸੀ, ਤਾਂ ਉਸੇ ਸਮੇਂ ਉੱਥੇ ਪਿੱਠ ਉੱਪਰ ਬੈਗ ਪਾਈ ਖੜ੍ਹੇ ਇੱਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਦੇਖਿਆ । ਪੁਲਿਸ ਕਰਮਚਾਰੀਆਂ ਵੱਲੋਂ ਜਦੋਂ ਸ਼ੱਕ ਦੇ ਆਧਾਰ ‘ਤੇ ਉਸ ਦੇ ਨਜ਼ਦੀਕ ਜਾ ਕੇ ਉਸ ਦਾ ਨਾਮ ਅਤੇ ਪਤਾ ਪੁੱਛਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਨੌਜਵਾਨ ਅਚਾਨਕ ਘਬਰਾ ਗਿਆ ਅਤੇ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਦੌੜਨ ਦੀ ਫਿਰਾਕ ਵਿੱਚ ਭੱਜਣ ਲੱਗਾ,

ਐੱਚ ਓ ਹਰਸਿਮਰਨਜੀਤ ਸਿੰਘ ਮਹਿਰੋਕ
ਐੱਚ ਓ ਹਰਸਿਮਰਨਜੀਤ ਸਿੰਘ ਮਹਿਰੋਕ

ਪਰ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਘੇਰ ਕੇ ਮੁਸਤੈਦੀ ਦੇ ਨਾਲ ਮੌਕੇ ‘ਤੇ ਹੀ ਦਬੋਚ ਲਿਆ। ਇਸ ਤੋਂ ਬਾਅਦ ਜਦੋਂ ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਅੰਦਰੋਂ ਤਿੰਨ ਕਿਲੋਗ੍ਰਾਮ ਅਫੀਮ ਬਰਾਮਦ ਹੋਈ, ਜਿਸ ਦੀ ਗੈਰ-ਕਾਨੂੰਨੀ ਬਾਜ਼ਾਰ ਵਿੱਚ ਅਨੁਮਾਨਿਤ ਕੀਮਤ ਲਗਭਗ ਪੰਜ ਲੱਖ ਚਾਲੀ ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਦੌਰਾਨ ਫੜੇ ਗਏ ਕਥਿਤ ਦੋਸ਼ੀ ਦੀ ਪਛਾਣ ਸਿਮਰਤਪਾਲ ਸਿੰਘ ਵਜੋਂ ਹੋਈ ਹੈ,

ਥਾਣਾ ਭਦੌੜ ਦੀ ਫੋਟੋ
ਥਾਣਾ ਭਦੌੜ ਦੀ ਫੋਟੋ

ਜੋ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਬੁਤਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਵਿਖੇ ਭਾਰਤੀ ਹਵਾਈ ਸੈਨਾ ਵਿੱਚ ਸਰਕਾਰੀ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾ ਰਿਹਾ ਹੈ। ਮੁੱਢਲੀ ਜਾਂਚ ਅਤੇ ਪੁੱਛਗਿੱਛ ਦੌਰਾਨ ਕਥਿਤ ਜਵਾਨ ਨੇ ਪੁਲਿਸ ਕੋਲ ਕਬੂਲ ਕੀਤਾ ਹੈ ਕਿ ਉਹ ਇਹ ਨਸ਼ੀਲਾ ਪਦਾਰਥ ਉੱਤਰ ਪ੍ਰਦੇਸ਼ ਦੇ ਬਰੇਲੀ ਇਲਾਕੇ ਵਿੱਚੋਂ ਸਸਤੇ ਭਾਅ ਲੈ ਕੇ ਆਇਆ ਸੀ ਅਤੇ ਇਸ ਖੇਤਰ ਵਿੱਚ ਇਸ ਦੀ ਸਪਲਾਈ ਕਰਕੇ ਮਹਿੰਗੇ ਭਾਅ ਵੇਚ ਕੇ ਮੋਟਾ ਮੁਨਾਫ਼ਾ ਕਮਾਉਣ ਦੀ ਫਿਰਾਕ ਵਿੱਚ ਘੁੰਮ ਰਿਹਾ ਸੀ। ਭਦੌੜ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਮਾਨਯੋਗ ਜੱਜ ਸਾਹਿਬ ਵੱਲੋਂ ਪੁਲਿਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀ ਦਾ ਪੁਲਿਸ ਰਿਮਾਂਡ ਮਨਜ਼ੂਰ ਕਰ ਲਿਆ ਗਿਆ ਹੈ।

ਥਾਣਾ ਭਦੌੜ ਦੀ ਫੋਟੋ
ਥਾਣਾ ਭਦੌੜ ਦੀ ਫੋਟੋ

ਥਾਣਾ ਮੁਖੀ ਅਨੁਸਾਰ ਹੁਣ ਦੋਸ਼ੀ ਕੋਲੋਂ ਪੁਲਿਸ ਹਿਰਾਸਤ ਦੌਰਾਨ ਬਹੁਤ ਹੀ ਡੂੰਘਾਈ ਅਤੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਗੱਲ ਦਾ ਪਤਾ ਲਗਾਇਆ ਜਾ ਸਕੇ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇਸ ਗੈਰ-ਕਾਨੂੰਨੀ ਧੰਦੇ ਵਿੱਚ ਕਿਸ ਤਰ੍ਹਾਂ ਸ਼ਾਮਲ ਹੋਇਆ, ਹੁਣ ਤੱਕ ਉਹ ਦੇਸ਼ ਦੇ ਕਿਹੜੇ-ਕਿਹੜੇ ਹਿੱਸਿਆਂ ਜਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਸ਼ੇ ਦੀ ਸਪਲਾਈ ਕਰ ਚੁੱਕਾ ਹੈ ਅਤੇ ਭਦੌੜ ਇਲਾਕੇ ਵਿੱਚ ਇਹ ਲੱਖਾਂ ਰੁਪਏ ਦੀ ਅਫੀਮ ਦੀ ਵੱਡੀ ਖੇਪ ਅੱਗੇ ਕਿਸ ਮੁੱਖ ਨਸ਼ਾ ਤਸਕਰ ਜਾਂ ਗਾਹਕ ਨੂੰ ਸੌਂਪੀ ਜਾਣੀ ਸੀ, ਜਿਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਇਸ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਨਾਲ ਜੁੜੇ ਕਈ ਹੋਰ ਅਹਿਮ ਅਤੇ ਸਨਸਨੀਖੇਜ਼ ਖੁਲਾਸੇ ਹੋਣ ਦੀ ਪੂਰੀ ਉਮੀਦ ਜਤਾਈ ਜਾ ਰਹੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਨੀਟ ਦੀ ਤਿਆਰੀ ਕਰ ਰਹੀ ਹੋਣਹਾਰ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵਿੱਚ ਲਿਖਿਆ- ਮੰਮੀ-ਪਾਪਾ ਮੈਂ ਤੁਹਾਨੂੰ ਪਿਆਰ ਕਰਦੀ ਹਾਂ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 5 6 9
Users Today : 65
Users Yesterday : 76
Users Last 7 days : 481

ਰਾਸ਼ੀਫਲ

error: Content is protected !!