ਬਰਨਾਲਾ ਬਿਊਰੋ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਸ਼ੇਸ਼ ਸੰਖੇਪ ਸੋਧ (ਐੱਸ.ਆਈ.ਆਰ.) 2026 ਦੇ ਤਹਿਤ ਆਉਣ ਵਾਲੀ 25 ਜੂਨ ਤੋਂ ਲੈ ਕੇ 24 ਜੁਲਾਈ ਤੱਕ ਬੀ.ਐੱਲ.ਓ. ਵੱਲੋਂ ਘਰ-ਘਰ ਜਾ ਕੇ ਵਿਸ਼ੇਸ਼ ਸਰਵੇਖਣ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਸਮੂਹ ਵੋਟਰਾਂ ਤੋਂ ਗਣਨਾ ਫਾਰਮ ਭਰਵਾ ਕੇ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਅਪਡੇਟ ਯਾਨੀ ਨਵੀਨਤਮ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੌਰਾਨ ਬੀ.ਐੱਲ.ਓ. ਵੱਲੋਂ ਵੋਟਰਾਂ ਨੂੰ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਵੋਟਰ ਦਾ ਵੇਰਵਾ ਪਹਿਲਾਂ ਤੋਂ ਹੀ ਦਰਜ ਹੋਵੇਗਾ। ਇਨ੍ਹਾਂ ਵਿੱਚੋਂ ਇੱਕ ਕਾਪੀ ਵੋਟਰ ਨੂੰ ਵਿਭਾਗ ਕੋਲ ਜਮ੍ਹਾਂ ਕਰਵਾਉਣੀ ਪਵੇਗੀ ਅਤੇ ਦੂਜੀ ਕਾਪੀ ਰਸੀਦ ਵਜੋਂ ਵੋਟਰ ਨੂੰ ਆਪਣੇ ਕੋਲ ਸੰਭਾਲ ਕੇ ਰੱਖਣ ਲਈ ਦਿੱਤੀ ਜਾਵੇਗੀ। ਇਸ ਸਾਰੀ ਪ੍ਰਕਿਰਿਆ ਤੋਂ ਬਾਅਦ ਮੁਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ 3 ਅਗਸਤ ਨੂੰ ਕੀਤੀ ਜਾਵੇਗੀ, ਜਦਕਿ ਸਾਰੀਆਂ ਇਤਰਾਜ਼ਾਂ ਅਤੇ ਦਾਵਿਆਂ ਦੇ ਨਿਪਟਾਰੇ ਤੋਂ ਬਾਅਦ ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਮੁਕੰਮਲ ਰੂਪ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਮੁਫ਼ਤ ਫੋਨ ਨੰਬਰ 1950 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਨੂੰ ਇਸ ਚੋਣ ਪ੍ਰਕਿਰਿਆ ਵਿੱਚ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਅਤੇ ਆਪਣੀ ਵੋਟ ਦਾ ਵੇਰਵਾ ਬਿਨਾਂ ਕਿਸੇ ਦੇਰੀ ਦੇ ਸਹੀ ਕਰਵਾਉਣ ਦੀ ਜ਼ੋਰਦਾਰ ਅਪੀਲ ਕੀਤੀ ਹੈ ਤਾਂ ਜੋ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋਂ









Users Today : 0
Users Yesterday : 14
Users Last 7 days : 171