ਬਰਨਾਲਾ ਬਿਊਰੋ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਪਿੰਡ ਪੱਖੋਂ ਕਲਾਂ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਦੌਰਾਨ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਗਰੂਕ ਕਰਨਾ ਸੀ।

ਇਸ ਕੈਂਪ ਵਿੱਚ ਪਿੰਡ ਦੇ ਪੰਜਾਹ ਤੋਂ ਵੱਧ ਕਿਸਾਨਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਪਸਾਰ ਵਿਗਿਆਨੀ ਡਾਕਟਰ ਅਮਨਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਫਾਸਫੋਰਸ ਖਾਦ ਨਾ ਪਾਉਣ ਅਤੇ ਯੂਰੀਆ ਦੀ ਵਰਤੋਂ ਸਿਰਫ਼ ਲੋੜ ਅਨੁਸਾਰ ਹੀ ਕਰਨ ਬਾਰੇ ਬਾਰੀਕੀ ਨਾਲ ਸਮਝਾਇਆ। ਉਨ੍ਹਾਂ ਕਿਹਾ ਕਿ ਮਿੱਟੀ ਦੀ ਪਰਖ ਦੇ ਆਧਾਰ ‘ਤੇ ਹੀ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਖੇਤੀ ਦੀ ਲਾਗਤ ਘਟਦੀ ਹੈ ਅਤੇ ਮਿੱਟੀ ਦੀ ਸਿਹਤ ਵੀ ਵਧੀਆ ਬਣੀ ਰਹਿੰਦੀ ਹੈ। ਉਨ੍ਹਾਂ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਪਾਣੀ ਦੀ ਬਚਤ ਅਤੇ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਲਈ ਬਹੁਤ ਲਾਹੇਵੰਦ ਦੱਸਿਆ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿੱਚ ਉੱਗਣ ਵਾਲੇ ਨਦੀਨਾਂ ਦੀ ਪਛਾਣ ਕਰਵਾਈ ਗਈ ਅਤੇ ਉਨ੍ਹਾਂ ਦੀ ਰੋਕਥਾਮ ਲਈ ਢੁਕਵੀਆਂ ਨਦੀਨਨਾਸ਼ਕ ਦਵਾਈਆਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਕੱਦੂ ਕਰਕੇ ਲਗਾਏ ਜਾਣ ਵਾਲੇ ਝੋਨੇ ਵਿੱਚ ਨਦੀਨਨਾਸ਼ਕਾਂ ਦੀ ਵਰਤੋਂ ਅਤੇ ਝੋਨੇ ਦੀ ਫ਼ਸਲ ਵਿੱਚ ਜਿੰਕ ਅਤੇ ਲੋਹੇ ਦੇ ਛਿੜਕਾਅ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਕੈਂਪ ਦੇ ਅਖੀਰ ਵਿੱਚ ਡਾਕਟਰ ਅਮਨਦੀਪ ਕੌਰ ਨੇ ਕਿਸਾਨ ਜਗਤਾਰ ਸਿੰਘ, ਲਾਭ ਸਿੰਘ ਅਤੇ ਚਰਨਜੀਤ ਸਿੰਘ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਸਬੰਧੀ ਅਮਲੀ ਜਾਣਕਾਰੀ ਪ੍ਰਦਾਨ ਕੀਤੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਭਾਜਪਾ ਪੰਜਾਬੀਆਂ ਖ਼ਿਲਾਫ਼ ਗਲਤ ਬਿਆਨਬਾਜ਼ੀ ਕਰਕੇ ਮਾਹੌਲ ਖ਼ਰਾਬ ਕਰ ਰਹੀ ਹੈ: ਢਿੱਲੋਂ









Users Today : 89
Users Yesterday : 59
Users Last 7 days : 309