Home » ਲੁਧਿਆਣਾ » ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦੀ ਜਾਂਚ ਦਾ ਲਗਾਇਆ ਗਿਆ ਵਿਸ਼ੇਸ਼ ਕੈਂਪ, ਸੈਂਕੜੇ ਲੋੜਵੰਦਾਂ ਨੂੰ ਵੰਡੀਆਂ ਗਈਆਂ ਐਨਕਾਂ

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦੀ ਜਾਂਚ ਦਾ ਲਗਾਇਆ ਗਿਆ ਵਿਸ਼ੇਸ਼ ਕੈਂਪ, ਸੈਂਕੜੇ ਲੋੜਵੰਦਾਂ ਨੂੰ ਵੰਡੀਆਂ ਗਈਆਂ ਐਨਕਾਂ

 ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪਹਿਲਕਦਮੀ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਆਪਣੇ ਸਮਾਜਿਕ ਪ੍ਰੋਜੈਕਟ ‘ਸਵਸਥ ਸਮਾਜ’ ਅਧੀਨ ਇੱਕ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ।
ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ ਦੀ ਜਾਂਚ ਦਾ ਲਗਾਇਆ ਗਿਆ ਵਿਸ਼ੇਸ਼ ਕੈਂਪ, ਸੈਂਕੜੇ ਲੋੜਵੰਦਾਂ ਨੂੰ ਵੰਡੀਆਂ ਗਈਆਂ ਐਨਕਾਂ
[responsivevoice_button voice="Hindi Male"]

ਲੁਧਿਆਣਾ ਬਿਊਰੋ।

            ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਪਹਿਲਕਦਮੀ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਦੇ ਵਿਸ਼ੇਸ਼ ਸਹਿਯੋਗ ਨਾਲ ਆਪਣੇ ਸਮਾਜਿਕ ਪ੍ਰੋਜੈਕਟ ‘ਸਵਸਥ ਸਮਾਜ’ ਅਧੀਨ ਇੱਕ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਉਕਤ ਕੈਂਪ ਵਿੱਚ ਕਰੀਬ ਦੋ ਸੌ ਪੰਜਾਹ ਮਰੀਜ਼ਾਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਵਿੱਚੋਂ ਅਠਾਰਾਂ ਮਰੀਜ਼ਾਂ ਦੀ ਮੁਫ਼ਤ ਅੱਖਾਂ ਦੇ ਮੋਤੀਏ ਦਾ ਆਪਰੇਸ਼ਨ ਕਰਨ ਲਈ ਪਛਾਣ ਕੀਤੀ ਗਈ ਜਿਨ੍ਹਾਂ ਦਾ ਆਉਣ ਵਾਲੇ ਦਿਨਾਂ ਵਿੱਚ ਬਿਨਾਂ ਕਿਸੇ ਖਰਚੇ ਦੇ ਆਪਰੇਸ਼ਨ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਕੈਂਪ ਦੌਰਾਨ ਪਹੁੰਚੇ ਦੋ ਸੌ ਪੰਜਾਹ ਲੋੜਵੰਦ ਲੋਕਾਂ ਨੂੰ ਅੱਖਾਂ ਦੀ ਨਿਗਾਹ ਦੇ ਹਿਸਾਬ ਨਾਲ ਬਿਲਕੁਲ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ। ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰੀਮਤੀ ਇੰਦਰਜੀਤ ਕੌਰ, ਜ਼ੋਨਲ ਕਮਿਸ਼ਨਰ ਨਗਰ ਨਿਗਮ ਸ੍ਰੀ ਜਸਦੇਵ ਸੇਖੋਂ ਅਤੇ ਸਹਾਇਕ ਕਮਿਸ਼ਨਰ ਪੁਲਿਸ ਸ੍ਰੀ ਰਣਜੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੰਸਥਾ ਦੇ ਚੇਅਰਮੈਨ ਸ੍ਰੀ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸ਼੍ਰੀਮਤੀ ਸੌਮਿਆ ਜੈਨ ਦੁਆਰਾ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਵਾਲੀ ਟੀਮ ਦੇ ਨਾਲ ਮਿਲ ਕੇ ਕੀਤੇ ਗਏ ਇਸ ਮਾਨਵਤਾ ਭਲਾਈ ਦੇ ਕੰਮ ਦੀ ਭਰਪੂਰ ਸ਼ਲਾਘਾ ਕੀਤੀ। ਮੇਅਰ ਇੰਦਰਜੀਤ ਕੌਰ ਨੇ ਅਮਿਤ ਧਵਨ ਦੁਆਰਾ ਕੰਪਨੀ ਦੇ ਸਮਾਜਿਕ ਜ਼ਿੰਮੇਵਾਰੀ ਮੁਖੀ ਵਜੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਕਿਹਾ ਕਿ ਭਾਈਚਾਰੇ ਦੀ ਭਲਾਈ ਅਤੇ ਸਿਹਤ ਸੁਧਾਰ ਲਈ ਅਜਿਹੇ ਉਪਰਾਲੇ ਬਹੁਤ ਸ਼ਲਾਘਾਯੋਗ ਹਨ। ਅਧਿਕਾਰੀਆਂ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਵੱਲੋਂ ਆਮ ਅਤੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਇਸ ਤਰ੍ਹਾਂ ਅੱਗੇ ਆਉਣਾ ਸਮਾਜ ਨੂੰ ਹੋਰ ਨਰੋਆ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਂਦਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਸਾਂਝੇ ਯਤਨ ਜਾਰੀ ਰਹਿਣੇ ਚਾਹੀਦੇ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁੱਖ ਮੰਤਰੀ ਭਗਵੰਤ ਮਾਨ ਵਿਵਾਦਿਤ ਵੀਡੀਓ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼, ਵੀਡੀਓ ਨੂੰ ਦੱਸਿਆ ਨਕਲੀ

0 0 votes
Article Rating
Subscribe
Notify of
guest
0 Comments
Oldest
Newest Most Voted