Home » ਬਰਨਾਲਾ » ਗੁਰਦੁਆਰਾ ਕਾਲਾਮਾਲਾ ਸਾਹਿਬ ਵਿਖੇ ਸੰਤ ਜਸਵੀਰ ਸਿੰਘ ਖ਼ਾਲਸਾ ਦੀ ਨਿੱਘੀ ਯਾਦ ਵਿੱਚ ਸਜੇਗਾ ਵਿਸ਼ਾਲ ਖ਼ੂਨਦਾਨ ਕੈਂਪ

ਗੁਰਦੁਆਰਾ ਕਾਲਾਮਾਲਾ ਸਾਹਿਬ ਵਿਖੇ ਸੰਤ ਜਸਵੀਰ ਸਿੰਘ ਖ਼ਾਲਸਾ ਦੀ ਨਿੱਘੀ ਯਾਦ ਵਿੱਚ ਸਜੇਗਾ ਵਿਸ਼ਾਲ ਖ਼ੂਨਦਾਨ ਕੈਂਪ

ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਦੀ ਸਾਲਾਨਾ ਬਰਸੀਂ ਨੂੰ ਸਮਰਪਿਤ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਪਰਉਪਕਾਰੀ ਕਾਰਜ ਉਲੀਕਿਆ ਗਿਆ ਹੈ, ਜਿਸ ਤਹਿਤ ਆਉਣ ਵਾਲੀ ਤੀਹ ਜੂਨ ਦਿਨ ਮੰਗਲਵਾਰ ਨੂੰ ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਵਿਸ਼ਾਲ ਖ਼ੂਨਦਾਨ ਕੈਂਪ ਦੀਆਂ ਤਿਆਰੀਆਂ ਸਬੰਧੀ ਰੂਪ-ਰੇਖਾ ਉਲੀਕਣ ਮੌਕੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰੈੱਸ ਕਲੱਬ ਮਹਿਲ ਕਲਾਂ, ਗੁਰਦੁਆਰਾ ਕਮੇਟੀ ਅਤੇ ਗ੍ਰਾਮ ਪੰਚਾਇਤ ਛਾਪਾ ਦੇ ਪ੍ਰਬੰਧਕ ਤੇ ਪਤਵੰਤੇ ਸੱਜਣ।
[responsivevoice_button voice="Hindi Male"]

ਬਰਨਾਲਾ ਬਿਊਰੋ:

ਸੱਚਖੰਡ ਵਾਸੀ ਸੰਤ ਬਾਬਾ ਜਸਵੀਰ ਸਿੰਘ ਖ਼ਾਲਸਾ ਕਾਲਾਮਾਲਾ ਸਾਹਿਬ ਦੀ ਸਾਲਾਨਾ ਬਰਸੀਂ ਨੂੰ ਸਮਰਪਿਤ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਪਰਉਪਕਾਰੀ ਕਾਰਜ ਉਲੀਕਿਆ ਗਿਆ ਹੈ, ਜਿਸ ਤਹਿਤ ਆਉਣ ਵਾਲੀ ਤੀਹ ਜੂਨ ਦਿਨ ਮੰਗਲਵਾਰ ਨੂੰ ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੈੱਸ ਕਲੱਬ ਰਜਿਸਟਰਡ ਮਹਿਲ ਕਲਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਅਤੇ ਸਫਾਈ ਸੇਵਾ ਕਲੱਬ ਛਾਪਾ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਲੋਕ ਭਲਾਈ ਕੈਂਪ ਦਾ ਸਮਾਂ ਸਵੇਰੇ ਨੌਂ ਵਜੇ ਤੋਂ ਲੈ ਕੇ ਦੁਪਹਿਰ ਦੋ ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕੀ ਢਾਂਚੇ ਦੇ ਮੁੱਖ ਆਗੂਆਂ, ਜਿਨ੍ਹਾਂ ਵਿੱਚ ਸਰਪ੍ਰਸਤ ਅਵਤਾਰ ਸਿੰਘ ਅਣਖੀ, ਕਲੱਬ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਸਰਪੰਚ ਗੁਰਦੀਪ ਸਿੰਘ ਛਾਪਾ ਅਤੇ ਚੇਅਰਮੈਨ ਸੋਨੀ ਮਾਂਗੇਵਾਲ ਸ਼ਾਮਲ ਹਨ, ਨੇ ਦੱਸਿਆ ਕਿ ਖ਼ੂਨ ਇਕੱਤਰ ਕਰਨ ਦੀ ਸੇਵਾ ਨਿਭਾਉਣ ਲਈ ਸਿਵਲ ਹਸਪਤਾਲ ਬਰਨਾਲਾ ਦੇ ਬਲੱਡ ਬੈਂਕ ਦੀ ਮਾਹਰ ਟੀਮ ਉਚੇਚੇ ਤੌਰ ‘ਤੇ ਪਹੁੰਚ ਰਹੀ ਹੈ। ਸਮਾਜ ਸੇਵਾ ਦੀ ਇਸ ਮਹਿਮ ਨੂੰ ਉਤਸ਼ਾਹਿਤ ਕਰਨ ਲਈ ਪ੍ਰਬੰਧਕਾਂ ਵੱਲੋਂ ਖ਼ੂਨਦਾਨ ਕਰਨ ਵਾਲੇ ਦਾਨੀ ਸੱਜਣਾਂ ਦੇ ਨਾਲ-ਨਾਲ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਕੇ ਨਾਮਣਾ ਖੱਟਣ ਵਾਲੀਆਂ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਉਨੱਤੀਵੇਂ ਵਿਸ਼ਾਲ ਖ਼ੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਤਿਆਰੀਆਂ ਪੂਰੇ ਜ਼ੋਰ-ਸ਼ੋਰ ਨਾਲ ਆਰੰਭ ਦਿੱਤੀਆਂ ਗਈਆਂ ਹਨ ਅਤੇ ਕਲੱਬ ਦੇ ਮੋਹਰੀ ਆਗੂਆਂ ਜਗਸੀਰ ਸਿੰਘ ਧਾਲੀਵਾਲ, ਮੇਘ ਰਾਜ ਜੋਸ਼ੀ, ਬਲਵੰਤ ਸਿੰਘ ਚੁਹਾਣਕੇ, ਜਗਮੋਹਣ ਸ਼ਾਹ ਰਾਏਸਰ, ਰਮਨਦੀਪ ਸਿੰਘ ਠੁੱਲੀਵਾਲ, ਪ੍ਰਦੀਪ ਸਿੰਘ ਲੋਹਗੜ੍ਹ ਅਤੇ ਭਾਈ ਰਾਜਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵੱਖ-ਵੱਖ ਜ਼ਿੰਮੇਵਾਰ ਟੀਮਾਂ ਗਠਿਤ ਕਰਕੇ ਪ੍ਰਚਾਰ ਅਤੇ ਪ੍ਰਸਾਰ ਦੀ ਸੇਵਾ ਸੰਭਾਲ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਸ ਦਾ ਸੁਨੇਹਾ ਪਹੁੰਚਾਇਆ ਜਾ ਸਕੇ। ਸਮੂਹ ਪ੍ਰਬੰਧਕਾਂ ਨੇ ਇਸ ਮਾਨਵਤਾ ਦੀ ਸੇਵਾ ਦੇ ਕਾਰਜ ਭਾਵ ‘ਖ਼ੂਨਦਾਨ ਮਹਾਂ ਦਾਨ’ ਦੀ ਮੁਹਿੰਮ ਨੂੰ ਇਤਿਹਾਸਿਕ ਸਫ਼ਲਤਾ ਬਖ਼ਸ਼ਣ ਲਈ ਇਲਾਕੇ ਦੇ ਸਮੂਹ ਖ਼ੂਨਦਾਨੀਆਂ ਅਤੇ ਪਤਵੰਤੇ ਸੱਜਣਾਂ ਨੂੰ ਤਨਦੇਹੀ ਨਾਲ ਅਪੀਲ ਕੀਤੀ ਹੈ ਕਿ ਉਹ ਇਸ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਸਹਿਯੋਗ ਪਾਉਣ ਅਤੇ ਕੀਮਤੀ ਜਾਨਾਂ ਬਚਾਉਣ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ, ਚੌਵੀ ਤੋਂ ਛੱਬੀ ਜੂਨ ਤੱਕ ਸਰਕਾਰੀ ਬੱਸਾਂ ਦਾ ਰਹੇਗਾ ਮੁਕੰਮਲ ਚੱਕਾ ਜਾਮ

0 0 votes
Article Rating
Subscribe
Notify of
guest
0 Comments
Oldest
Newest Most Voted