Home » ਬਰਨਾਲਾ » ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਨਿੱਜੀ ਸਕੂਲਾਂ ਦੇ ਫੀਸ ਵਾਧੇ ‘ਤੇ ਲਗਾਈ ਲਗਾਮ, ਮਾਪਿਆਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਨਿੱਜੀ ਸਕੂਲਾਂ ਦੇ ਫੀਸ ਵਾਧੇ ‘ਤੇ ਲਗਾਈ ਲਗਾਮ, ਮਾਪਿਆਂ ਨੂੰ ਮਿਲੇਗੀ ਵੱਡੀ ਰਾਹਤ

     ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਰਜ਼ੀ 'ਤੇ ਨੱਥ ਪਾਉਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਇਹ ਤੈਅ ਕੀਤਾ ਗਿਆ ਹੈ ਕਿ ਹੁਣ ਸੂਬੇ ਦਾ ਕੋਈ ਵੀ ਨਿੱਜੀ ਸਕੂਲ ਸਾਲਾਨਾ ਪੰਜ ਪ੍ਰਤੀ
[responsivevoice_button voice="Hindi Male"]

ਚੰਡੀਗੜ੍ਹ ਬਿਊਰੋ

             ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਨਿੱਜੀ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਰਜ਼ੀ ‘ਤੇ ਨੱਥ ਪਾਉਣ ਲਈ ਇੱਕ ਇਤਿਹਾਸਕ ਫੈਸਲਾ ਲਿਆ ਹੈ। ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਇਹ ਤੈਅ ਕੀਤਾ ਗਿਆ ਹੈ ਕਿ ਹੁਣ ਸੂਬੇ ਦਾ ਕੋਈ ਵੀ ਨਿੱਜੀ ਸਕੂਲ ਸਾਲਾਨਾ ਪੰਜ ਪ੍ਰਤੀਸ਼ਤ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਇਸ ਸਬੰਧੀ ਆਰਡੀਨੈਂਸ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਕੇ ਅੰਤਿਮ ਪ੍ਰਵਾਨਗੀ ਲਈ ਰਾਜਪਾਲ ਕੋਲ ਭੇਜ ਦਿੱਤਾ ਗਿਆ ਹੈ।

ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਨਿੱਜੀ ਸਕੂਲਾਂ ਦੇ ਫੀਸ ਵਾਧੇ 'ਤੇ ਲਗਾਈ ਲਗਾਮ, ਮਾਪਿਆਂ ਨੂੰ ਮਿਲੇਗੀ ਵੱਡੀ ਰਾਹਤ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਨਿੱਜੀ ਸਕੂਲਾਂ ਦੇ ਫੀਸ ਵਾਧੇ ‘ਤੇ ਲਗਾਈ ਲਗਾਮ, ਮਾਪਿਆਂ ਨੂੰ ਮਿਲੇਗੀ ਵੱਡੀ ਰਾਹਤ

ਸਰਕਾਰ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਜਿਹੜੇ ਸਕੂਲਾਂ ਨੇ ਪਿਛਲੇ ਛੱਤੀ ਮਹੀਨਿਆਂ ਦੌਰਾਨ ਪੰਦਰਾਂ ਪ੍ਰਤੀਸ਼ਤ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਮਾਪਿਆਂ ਤੋਂ ਵਸੂਲੀ ਗਈ ਵਾਧੂ ਰਕਮ ਹਰ ਹਾਲ ਵਿੱਚ ਵਾਪਸ ਕਰਨੀ ਪਵੇਗੀ। ਜੇਕਰ ਕੋਈ ਸਕੂਲ ਵਿਸ਼ੇਸ਼ ਹਾਲਾਤ ਵਿੱਚ ਫੀਸ ਵਧਾਉਣਾ ਚਾਹੁੰਦਾ ਹੈ, ਤਾਂ ਉਸ ਨੂੰ ਛੇ ਮਹੀਨੇ ਪਹਿਲਾਂ ਅਰਜ਼ੀ ਦੇਣੀ ਪਵੇਗੀ ਅਤੇ ਇਸ ਦੀ ਜਾਂਚ ਲਈ ਇੱਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਸਕੂਲਾਂ ਲਈ ਵਿੱਤੀ ਆਡਿਟ ਕਰਵਾਉਣਾ ਅਤੇ ਵਾਧੇ ਦਾ ਢੁੱਕਵਾਂ ਕਾਰਨ ਦੱਸਣਾ ਵੀ ਲਾਜ਼ਮੀ ਹੋਵੇਗਾ। ਸਿੱਖਿਆ ਤੋਂ ਇਲਾਵਾ ਸਰਕਾਰ ਨੇ ਬੰਦ ਪਈਆਂ ਨੜਿੱਨਵੇਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਜਾਰੀ ਕਰਨ ਦਾ ਵੀ ਵੱਡਾ ਫੈਸਲਾ ਕੀਤਾ ਹੈ, ਜਿਸ ਨਾਲ ਉਦਯੋਗਿਕ ਮਾਹੌਲ ਮਜ਼ਬੂਤ ਹੋਵੇਗਾ। ਪ੍ਰਸ਼ਾਸਨਿਕ ਸੁਧਾਰਾਂ ਤਹਿਤ ਹੁਸ਼ਿਆਰਪੁਰ ਦੇ ਵੱਖ-ਵੱਖ ਖੇਤਰਾਂ ਅਤੇ ਫਗਵਾੜਾ ਲਈ ਨਵੀਂਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਪੋਸਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਤਾਂ ਜੋ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਦੂਰ ਨਾ ਜਾਣਾ ਪਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲੇ ਆਮ ਲੋਕਾਂ, ਮਾਪਿਆਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਏ ਗਏ ਹਨ।

ਹੋਰ ਤਾਜ਼ਾਂ ਖਬਰਾਂ ਲੀ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਭਾਰਤੀ ਜਨਤਾ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 4 0 4
Users Today : 70
Users Yesterday : 44
Users Last 7 days : 369

ਰਾਸ਼ੀਫਲ