Home » ਪ੍ਰਮੁੱਖ ਖ਼ਬਰਾਂ » ਤਨਖ਼ਾਹਾਂ ਅਤੇ ਪੰਚਾਇਤ ਵਿਭਾਗ ਵਿੱਚ ਵਿਲੀਨ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਮੁਲਾਜ਼ਮਾਂ ਦਾ ਹੱਲਾਬੋਲ, ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ ਰੋਸ ਮਾਰਚ ਅੱਜ

ਤਨਖ਼ਾਹਾਂ ਅਤੇ ਪੰਚਾਇਤ ਵਿਭਾਗ ਵਿੱਚ ਵਿਲੀਨ ਕਰਨ ਦੀ ਮੰਗ ਨੂੰ ਲੈ ਕੇ ਮਨਰੇਗਾ ਮੁਲਾਜ਼ਮਾਂ ਦਾ ਹੱਲਾਬੋਲ, ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ ਰੋਸ ਮਾਰਚ ਅੱਜ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਮਨਰੇਗਾ
[responsivevoice_button voice="Hindi Male"]

ਬਰਨਾਲਾ ਬਿਊਰੋ:

                   ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢਿਆ ਗਿਆ ਸੰਘਰਸ਼ ਹੁਣ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ। ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾਈ ਸੱਦੇ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਮਹਿਲ ਕਲਾਂ ਵਿਖੇ ਚੱਲ ਰਹੀ ਕਲਮਛੋੜ ਹੜਤਾਲ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟਾਇਆ। ਬਲਾਕ ਪ੍ਰਧਾਨ ਬੂਟਾ ਸਿੰਘ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਮਨਰੇਗਾ ਮੁਲਾਜ਼ਮ ਪਿਛਲੇ ਕਰੀਬ ਅਠਾਰਾਂ ਸਾਲਾਂ ਤੋਂ ਪਿੰਡਾਂ ਦੇ ਵਿਕਾਸ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਦਿਨ-ਰਾਤ ਮਿਹਨਤ ਕਰ ਰਹੇ ਹਨ, ਪਰ ਮੌਜੂਦਾ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅੱਖੋਂ-ਪਰੋਖੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਪਿਛਲੇ ਛੇ ਤੋਂ ਸੱਤ ਮਹੀਨਿਆਂ ਤੋਂ ਤਨਖ਼ਾਹਾਂ ਨਸੀਬ ਨਹੀਂ ਹੋਈਆਂ, ਜਿਸ ਕਾਰਨ ਸੈਂਕੜੇ ਪਰਿਵਾਰ ਗੰਭੀਰ ਆਰਥਿਕ ਸੰਕਟ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ ਅਤੇ ਉਨ੍ਹਾਂ ਨੂੰ ਘਰ ਦੇ ਖ਼ਰਚੇ ਚਲਾਉਣ ਸਮੇਤ ਬੱਚਿਆਂ ਦੀ ਪੜ੍ਹਾਈ ਦੇ ਖ਼ਰਚੇ ਓਟਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਮੁਲਾਜ਼ਮਾਂ ਨੂੰ ਤੁਰੰਤ ਪੰਚਾਇਤ ਵਿਭਾਗ ਵਿੱਚ ਵਿਲੀਨ ਕੀਤਾ ਜਾਵੇ, ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ, ਪੱਕੇ ਮੁਲਾਜ਼ਮਾਂ ਵਾਂਗ ਸਹੂਲਤਾਂ ਦਿੱਤੀਆਂ ਜਾਣ ਅਤੇ ਰੁਕੀਆਂ ਹੋਈਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਸਬੰਧੀ ਸਰਕਾਰ ਵੱਲੋਂ ਦਿੱਤੇ ਗਏ ਭਰੋਸੇ ਵਫ਼ਾ ਨਾ ਹੋਣ ਦੇ ਰੋਸ ਵਜੋਂ ਸਮੂਹ ਮਨਰੇਗਾ ਮੁਲਾਜ਼ਮ ਤੇਈ ਜੂਨ ਨੂੰ ਆਪਣੀ ਡਿਊਟੀ ਤੋਂ ਸਮੂਹਿਕ ਛੁੱਟੀ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦਿੜ੍ਹਬਾ ਵਿਖੇ ਇੱਕ ਵਿਸ਼ਾਲ ਰੋਸ ਮਾਰਚ ਕੱਢਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਰਮਨਦੀਪ ਕੌਰ, ਇੰਦਰਜੀਤ ਸਿੰਘ, ਕੁਲਦੀਪ ਸਿੰਘ, ਮਹਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਹਾਜ਼ਰ ਸਨ।

ਹੋਰ ਤਾਜ਼ਾ ਖਬਰਾ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਪੰਜਾਬ ਕਾਂਗਰਸ ‘ਚ ਜਲਦ ਹੋ ਸਕਦਾ ਹੈ ਵੱਡਾ ਧਮਾਕਾ: ਹਾਈਕਮਾਨ ਦੇ ਫ਼ੈਸਲੇ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ, ਰਾਜਾ ਵੜਿੰਗ ਬੋਲੇ- ਜੋ ਵੀ ਫ਼ੈਸਲਾ ਹੋਵੇਗਾ ਮਨਜ਼ੂਰ

 

0 0 votes
Article Rating
Subscribe
Notify of
guest
0 Comments
Oldest
Newest Most Voted