Home » ਪ੍ਰਮੁੱਖ ਖ਼ਬਰਾਂ » ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਗਾ ਵਿੱਚ ਅਚਨਚੇਤ ਚੈਕਿੰਗ: ਸਫ਼ਾਈ ਵਿਵਸਥਾ ਫ਼ੇਲ੍ਹ ਹੋਣ ‘ਤੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਗਾ ਵਿੱਚ ਅਚਨਚੇਤ ਚੈਕਿੰਗ: ਸਫ਼ਾਈ ਵਿਵਸਥਾ ਫ਼ੇਲ੍ਹ ਹੋਣ ‘ਤੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ

ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਨਾਗਰਿਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਵੇਰੇ ਮੋਗਾ ਸ਼ਹਿਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਗਾ ਵਿੱਚ ਅਚਨਚੇਤ ਚੈਕਿੰਗ: ਸਫ਼ਾਈ ਵਿਵਸਥਾ ਫ਼ੇਲ੍ਹ ਹੋਣ 'ਤੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ
[responsivevoice_button voice="Hindi Male"]

ਬਰਨਾਲਾ ਬਿਊਰੋ

 ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣ ਅਤੇ ਨਾਗਰਿਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸਵੇਰੇ ਮੋਗਾ ਸ਼ਹਿਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਸ਼ਹਿਰ ਅੰਦਰ ਸਫ਼ਾਈ ਅਤੇ ਸਵੱਛਤਾ ਦੇ ਪ੍ਰਬੰਧਾਂ ਵਿੱਚ ਵੱਡੀਆਂ ਕੁਤਾਹੀਆਂ ਅਤੇ ਅਣਗਹਿਲੀ ਦੇਖਣ ਨੂੰ ਮਿਲੀ, ਜਿਸ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਕੈਬਨਿਟ ਮੰਤਰੀ ਨੇ ਨਗਰ ਨਿਗਮ ਕਮਿਸ਼ਨਰ ਮੋਗਾ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਚੈਕਿੰਗ ਦੌਰਾਨ ਹਰਜੋਤ ਸਿੰਘ ਬੈਂਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਉੱਥੋਂ ਦੇ ਵਸਨੀਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਉਨ੍ਹਾਂ ਨੇ ਸ਼ਹਿਰ ਭਰ ਵਿੱਚ ਥਾਂ-ਥਾਂ ‘ਤੇ ਲੱਗੇ ਕੂੜੇ ਦੇ ਵੱਡੇ-ਵੱਡੇ ਢੇਰ ਅਤੇ ਖੁੱਲ੍ਹੇ ਕੂੜੇਦਾਨ ਦੇਖੇ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸਫ਼ਾਈ ਅਭਿਆਨ ਦੇ ਨਿਰਧਾਰਤ ਮਾਪਦੰਡਾਂ ਦੀ ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੇ ਸਨ। ਸਥਾਨਕ ਸਰਕਾਰਾਂ ਮੰਤਰੀ ਨੇ ਸਖ਼ਤ ਸ਼ਬਦਾਂ ਵਿੱਚ ਚਿਤਾਵਨੀ ਦਿੰਦਿਆਂ ਕਿਹਾ ਕਿ ਸ਼ਹਿਰਾਂ ਦੀ ਸਫ਼ਾਈ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਢਿੱਲ-ਮੱਠ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀ ਲਾਪਰਵਾਹੀ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਬਿਹਤਰ ਅਤੇ ਸਾਫ਼-ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਗੈਰ-ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਹਰ ਹਾਲ ਵਿੱਚ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਵੱਲੋਂ ਹਰ ਪੱਧਰ ‘ਤੇ ਕੰਮ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ, ਪ੍ਰਬੰਧਕੀ ਪਾੜੇ ਪੂਰੇ ਕੀਤੇ ਜਾ ਰਹੇ ਹਨ ਅਤੇ ਸਫ਼ਾਈ ਵਿਵਸਥਾ ਨੂੰ ਸੁਧਾਰਨ ਦੇ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਸਾਫ਼ ਕੀਤਾ ਕਿ ਪੰਜਾਬ ਦੇ ਹਰ ਸ਼ਹਿਰ ਨੂੰ ਪੂਰੀ ਤਰ੍ਹਾਂ ਕੂੜਾ-ਮੁਕਤ ਅਤੇ ਸੁੰਦਰ ਬਣਾਉਣ ਤੱਕ ਉਨ੍ਹਾਂ ਦੀ ਇਹ ਅਚਨਚੇਤ ਚੈਕਿੰਗ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਆਮ ਲੋਕਾਂ ਨੂੰ ਇੱਕ ਸਵੱਛ ਚੌਗਿਰਦਾ ਮਿਲ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਮੁਲਤਵੀ: ਭਲਕੇ ਆਮ ਵਾਂਗ ਚੱਲਣਗੀਆਂ ਗੱਡੀਆਂ, ਮੁਸਾਫ਼ਰਾਂ ਨੂੰ ਮਿਲੀ ਵੱਡੀ ਰਾਹਤ

 

0 0 votes
Article Rating
Subscribe
Notify of
guest
0 Comments
Oldest
Newest Most Voted