ਬਰਨਾਲਾ ਬਿਊਰੋ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਅੱਜ ਪਿੰਡ ਛਾਪਾ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਇੱਕ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਇਲਾਕੇ ਦੇ ਤਕਰੀਬਨ 45 ਕਿਸਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਪਸਾਰ ਵਿਗਿਆਨੀ ਡਾਕਟਰ ਅਮਨਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿੱਚ ਫਾਸਫੋਰਸ ਖਾਦ ਨਾ ਪਾਉਣ ਅਤੇ ਯੂਰੀਆ ਦੀ ਲੋੜ ਅਨੁਸਾਰ ਹੀ ਵਰਤੋਂ ਕਰਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮਿੱਟੀ ਦੀ ਪਰਖ ਦੇ ਆਧਾਰ ‘ਤੇ ਖਾਦਾਂ ਦੀ ਸਹੀ ਵਰਤੋਂ ਕਰਨ ਨਾਲ ਜਿੱਥੇ ਖੇਤੀ ਲਾਗਤਾਂ ਵਿੱਚ ਵੱਡੀ ਕਮੀ ਆਉਂਦੀ ਹੈ, ਉੱਥੇ ਹੀ ਜ਼ਮੀਨ ਦੀ ਸਿਹਤ ਵੀ ਲੰਬੇ ਸਮੇਂ ਤੱਕ ਬਿਹਤਰ ਬਣੀ ਰਹਿੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਪਾਣੀ ਦੀ ਬਚਤ ਕਰਨ ਦੇ ਨਾਲ-ਨਾਲ ਅਗਲੀ ਫ਼ਸਲ ਦੀ ਸਮੇਂ ਸਿਰ ਬਿਜਾਈ ਕਰਨ ਵਿੱਚ ਵੀ ਬਹੁਤ ਮਦਦਗਾਰ ਸਾਬਤ ਹੁੰਦੀ ਹੈ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੌਰਾਨ ਉੱਗਣ ਵਾਲੇ ਵੱਖ-ਵੱਖ ਨਦੀਨਾਂ ਦੀ ਪਛਾਣ ਕਰਵਾਈ ਗਈ ਅਤੇ ਨਦੀਨਾਂ ਦੀ ਕਿਸਮ ਦੇ ਆਧਾਰ ‘ਤੇ ਉਨ੍ਹਾਂ ਦੇ ਸਹੀ ਖਾਤਮੇ ਲਈ ਵਰਤੀਆਂ ਜਾਣ ਵਾਲੀਆਂ ਨਦੀਨਨਾਸ਼ਕ ਦਵਾਈਆਂ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ ਕੱਦੂ ਕਰਕੇ ਲਗਾਏ ਜਾਣ ਵਾਲੇ ਝੋਨੇ ਦੀ ਲਵਾਈ ਤੋਂ ਤੁਰੰਤ ਬਾਅਦ ਨਦੀਨਨਾਸ਼ਕਾਂ ਦੀ ਸਹੀ ਵਰਤੋਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਗਈ ਅਤੇ ਫ਼ਸਲ ਵਿੱਚ ਜ਼ਿੰਕ ਤੇ ਆਇਰਨ ਦੇ ਛਿੜਕਾਅ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਗਿਆ। ਸਮਾਗਮ ਦੇ ਅੰਤ ਵਿੱਚ ਡਾਕਟਰ ਅਮਨਦੀਪ ਕੌਰ ਵੱਲੋਂ ਅਮਰੀਕ ਸਿੰਘ ਦਿਓਲ ਦੇ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ ਅਤੇ ਪਿੰਡ ਲੋਹਗੜ੍ਹ ਦੇ ਅਗਾਂਹਵਧੂ ਕਿਸਾਨ ਸਰਦਾਰ ਅੰਮ੍ਰਿਤਪਾਲ ਸਿੰਘ ਗਿੱਲ ਦੇ ਮਸ਼ੀਨੀ ਵਿਧੀ ਰਾਹੀਂ ਲਗਾਏ ਗਏ ਝੋਨੇ ਦੇ ਖੇਤਾਂ ਦਾ ਵੀ ਦੌਰਾ ਕੀਤਾ ਗਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਤੀਸਰਾ ਵਿਸ਼ਾਲ ਜਾਗਰਣ ਮਹੋਤਸਵ 27 ਨੂੰ









Users Today : 77
Users Yesterday : 59
Users Last 7 days : 422