Home » ਬਰਨਾਲਾ » ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਵਿਭਾਗ ਦੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਤਿੱਖਾ ਰੋਸ ਪ੍ਰਦਰਸ਼ਨ, ਪੱਚੀਵੇਂ ਦਿਨ ਵੀ ਧਰਨਾ ਜਾਰੀ

ਮਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਵਿਭਾਗ ਦੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਤਿੱਖਾ ਰੋਸ ਪ੍ਰਦਰਸ਼ਨ, ਪੱਚੀਵੇਂ ਦਿਨ ਵੀ ਧਰਨਾ ਜਾਰੀ

  ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਅਤੇ ਬਲਾਕ ਮਹਿਲ ਕਲਾਂ
 ਬਰਨਾਲਾ ਵਿਖੇ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਚਿੱਠੀਆਂ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ ਕਰਦੇ ਹੋਏ ਮਨਰੇਗਾ ਕਰਮਚਾਰੀ ਯੂਨੀਅਨ ਦੇ ਮੈਂਬਰ।
[responsivevoice_button voice="Hindi Male"]

ਬਰਨਾਲਾ ਬਿਊਰੋ:

                ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਦੀ ਸਾਂਝੀ ਅਗਵਾਈ ਹੇਠ ਵਿਭਾਗ ਵੱਲੋਂ ਜਾਰੀ ਕੀਤੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਯੂਨੀਅਨ ਵੱਲੋਂ ਦਿੱਤਾ ਜਾ ਰਿਹਾ ਇਹ ਸੂਬਾ ਪੱਧਰੀ ਸੰਘਰਸ਼ ਹੁਣ ਪੱਚੀਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਕਿਉਂਕਿ ਵਿਭਾਗ ਵੱਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਅਜੇ ਤੱਕ ਜ਼ਮੀਨੀ ਪੱਧਰ ‘ਤੇ ਲਾਗੂ ਨਹੀਂ ਕੀਤਾ ਗਿਆ। ਅਧਿਕਾਰੀਆਂ ਨੇ ਰੋਸ ਪ੍ਰਗਟਾਇਆ ਕਿ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਲ ਹੋ ਚੁੱਕਾ ਹੈ ਅਤੇ ਉਲਟਾ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਦੀ ਬਜਾਏ ਵਿਭਾਗ ਵੱਲੋਂ ਕੰਮ ਨਹੀਂ ਤਾਂ ਤਨਖਾਹ ਨਹੀਂ ਵਰਗੀਆਂ ਚਿੱਠੀਆਂ ਕੱਢ ਕੇ ਮੁਲਾਜ਼ਮਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਦੀ ਨੀਤੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇੱਕ ਪਾਸੇ ਤਾਂ ਸੂਬੇ ਵਿੱਚ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਦੂਜੇ ਪਾਸੇ ਪਿਛਲੇ ਅਠਾਰਾਂ ਸਾਲਾਂ ਤੋਂ ਪੰਚਾਇਤੀ ਰਾਜ ਵਿਭਾਗ ਵਿੱਚ ਸੇਵਾਵਾਂ ਨਿਭਾ ਰਹੇ ਅਤੇ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਮਨਰੇਗਾ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਮਨਰੇਗਾ ਦਾ ਕੰਮ ਦੂਜੇ ਵਿਭਾਗਾਂ ਤੋਂ ਕਰਵਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਦੂਜੇ ਵਿਭਾਗਾਂ ਦੇ ਮੁਲਾਜ਼ਮਾਂ ਨੇ ਵੀ ਇਸ ਦਾ ਮੁਕੰਮਲ ਬਾਈਕਾਟ ਕਰਕੇ ਮਨਰੇਗਾ ਕਰਮਚਾਰੀਆਂ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਹੈ ਜਿਸ ਦੌਰਾਨ ਰਮਨਦੀਪ ਕੌਰ, ਪਰਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਪੰਕਜ ਕੁਮਾਰ, ਜਸਮੀਤ ਸਿੰਘ, ਬਲਕਰਨ ਸਿੰਘ, ਮਹਿੰਦਰ ਸਿੰਘ, ਗਗਨਦੀਪ ਸਿੰਘ, ਦਿਲਪ੍ਰੀਤ ਸਿੰਘ, ਹਰਦੀਪ ਸਿੰਘ, ਸਤਨਾਮ ਸਿੰਘ ਅਤੇ ਹਰਪ੍ਰੀਤ ਕੌਰ ਸਣੇ ਵੱਡੀ ਗਿਣਤੀ ਵਿੱਚ ਹਾਜ਼ਰ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋਂ। ਖੁੱਲ੍ਹੀਆਂ ਅੱਖਾਂ  ਪੰਜਾਬ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਵੱਡਾ ਬਦਲਾਅ; ਪਹਿਲੀ ਜੁਲਾਈ ਤੋਂ ਸਵੇਰੇ ੯:੦੦ ਤੋਂ ਸ਼ਾਮ ੫:੦੦ ਵਜੇ ਤੱਕ ਖੁੱਲ੍ਹਣਗੇ ਦਫ਼ਤਰ

0 0 votes
Article Rating
Subscribe
Notify of
guest
0 Comments
Oldest
Newest Most Voted