ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਚਾਰ ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰੇਗਾ: ਕੁਲਵੰਤ ਮਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਚਾਰ ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰੇਗਾ: ਕੁਲਵੰਤ ਮਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਇਹ ਵਿਸ਼ੇਸ਼ ਬੈਠਕ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦੇ ਉ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦਾ ਸੈਂਕੜੇ ਕਿਸਾਨਾਂ ਦਾ ਕਾਫ਼ਲਾ ਚਾਰ ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰੇਗਾ: ਕੁਲਵੰਤ ਮਾਨ

ਬਰਨਾਲਾ ਬਿਊਰੋ

                   ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਇੱਕ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ। ਇਹ ਵਿਸ਼ੇਸ਼ ਬੈਠਕ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਦੇ ਉਲੀਕੇ ਗਏ ਪ੍ਰੋਗਰਾਮ ਵਿੱਚ ਬਰਨਾਲਾ ਜ਼ਿਲ੍ਹੇ ਤੋਂ ਕਿਸਾਨਾਂ ਦੀ ਵੱਡੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਬੁਲਾਈ ਗਈ ਸੀ। ਇਸ ਮੌਕੇ ਇਕੱਤਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਸੂਬਾ ਸਲਾਹਕਾਰ ਬਲਵੰਤ ਸਿੰਘ ਉੱਪਲੀ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਕਿਸਾਨਾਂ ਲਈ ਮੌਤ ਦਾ ਵਾਰੰਟ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪਾਣੀਆਂ ਦੀ ਰੱਖਿਆ ਕਰਨ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖ਼ਤਮ ਕਰਨ, ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਨੂੰ ਖ਼ਤਮ ਕਰਨ ਦੇ ਫੈਸਲੇ ਨੂੰ ਵਾਪਸ ਲੈਣ, ਸਾਰੀਆਂ ਫ਼ਸਲਾਂ ‘ਤੇ ਲਾਗਤ ਮੁੱਲ ਦੇ ਫਾਰਮੂਲੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੀ ਖ਼ਰੀਦ ਗਾਰੰਟੀ ਦਾ ਕਾਨੂੰਨ ਬਣਾਉਣ ਅਤੇ ਬਿਜਲੀ ਤੇ ਬੀਜ ਸੋਧ ਬਿੱਲ ਵਰਗੀਆਂ ਅਹਿਮ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਚਾਰ ਜੁਲਾਈ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੋਸ ਮਾਰਚ ਕਰਨਗੇ ਅਤੇ ਇਸ ਉਪਰੰਤ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਬਰਨਾਲਾ ਦੇ ਮੁੱਖ ਆਗੂਆਂ ਬਾਬੂ ਸਿੰਘ ਖੁਡੀਕਲਾਂ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਹਰਮੰਡਲ ਸਿੰਘ ਜੋਧਪੁਰ ਅਤੇ ਕਾਲਾ ਜੈਦ ਭਦੌੜ ਨੇ ਦ੍ਰਿੜਤਾ ਨਾਲ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਤੋਂ ਵੱਡੀਆਂ ਬੱਸਾਂ ਅਤੇ ਆਪਣੇ ਨਿੱਜੀ ਸਾਧਨਾਂ ਰਾਹੀਂ ਸੈਂਕੜੇ ਕਿਸਾਨ ਚਾਰ ਜੁਲਾਈ ਨੂੰ ਚੰਡੀਗੜ੍ਹ ਵੱਲ ਕੂਚ ਕਰਨਗੇ, ਜਿਸ ਦੀ ਹੋਰ ਠੋਸ ਰੂਪਰੇਖਾ ਬਲਾਕਾਂ ਦੀਆਂ ਆਗਾਮੀ ਬੈਠਕਾਂ ਵਿੱਚ ਤਿਆਰ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰਜੀਤ ਕੌਰ ਬਰਨਾਲਾ, ਸਾਹਿਬ ਸਿੰਘ ਬੜਬਰ, ਗੋਪਾਲ ਕ੍ਰਿਸ਼ਨ ਹਮੀਦੀ, ਜਗਰਾਜ ਸਿੰਘ ਹਮੀਦੀ, ਕੁਲਵੰਤ ਸਿੰਘ ਹੰਢਿਆਇਆ, ਰਾਮ ਸਿੰਘ ਸਹਿਣਾ, ਗੋਰਾ ਰਾਇਸਰ, ਜਸਵੰਤ ਸਿੰਘ ਹੰਢਿਆਇਆ ਅਤੇ ਅਮਨਜੀਤ ਕਾਲਾ ਰਾਇਸਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।

ਹੋਰ  ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਵਿੱਚ ਟ੍ਰੈਫਿਕ ਲਾਈਟ ਜੰਪ ਕਰਨ ‘ਤੇ ਹੁਣ ਹੋ ਸਕਦੀ ਹੈ ਜੇਲ੍ਹ, ਸਰਕਾਰ ਵੱਲੋਂ ਨਿਯਮ ਬੇਹੱਦ ਸਖ਼ਤ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 3 2
Users Today : 19
Users Yesterday : 25
Users Last 7 days : 315

ਰਾਸ਼ੀਫਲ

error: Content is protected !!