Home » ਪ੍ਰਮੁੱਖ ਖ਼ਬਰਾਂ » ਪੰਜਾਬ ਦੇ ਏਡਿਡ ਸਕੂਲਾਂ ਦੇ ਮੁਲਾਜ਼ਮ ਛੇ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ, ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

ਪੰਜਾਬ ਦੇ ਏਡਿਡ ਸਕੂਲਾਂ ਦੇ ਮੁਲਾਜ਼ਮ ਛੇ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ, ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਵਿੱਚ ਸਰਕਾਰ ਅਤੇ ਸਿੱਖਿਆ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ ਅਤੇ ਜਨਰਲ ਸਕੱਤਰ
ਪਟਿਆਲਾ ਵਿਖੇ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਏਡਿਡ ਸਕੂਲ ਯੂਨੀਅਨ ਦੇ ਆਗੂ ਅਤੇ ਅਧਿਆਪਕ।
[responsivevoice_button voice="Hindi Male"]

ਪਟਿਆਲਾ ਬਿਊਰੋ

        ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਉਨ੍ਹਾਂ ਵਿੱਚ ਸਰਕਾਰ ਅਤੇ ਸਿੱਖਿਆ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਪਟਿਆਲਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਮਦਾਨ ਅਤੇ ਜਨਰਲ ਸਕੱਤਰ ਹਰਵਿੰਦਰ ਪਾਲ ਨੇ ਇੱਕ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਮੁਲਾਜ਼ਮ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਕੌਮ ਦੇ ਨਿਰਮਾਤਾਵਾਂ ਨੂੰ ਭੁੱਖੇ ਮਰਨ ਦੀ ਕਗਾਰ ‘ਤੇ ਲਿਆ ਕੇ ਖੜ੍ਹਾ ਕਰ ਦਿੱਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵੱਲੋਂ ਚਾਰ ਜੂਨ ਨੂੰ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਦੌਰਾਨ ਤਨਖਾਹਾਂ ਤੁਰੰਤ ਜਾਰੀ ਕਰਨ ਦੇ ਸਪੱਸ਼ਟ ਆਦੇਸ਼ ਦਿੱਤੇ ਗਏ ਸਨ, ਪਰ ਇਸ ਦੇ ਬਾਵਜੂਦ ਮੁੱਖ ਦਫ਼ਤਰ ਵੱਲੋਂ ਅਜੇ ਤੱਕ ਕਿਸੇ ਵੀ ਜ਼ਿਲ੍ਹੇ ਨੂੰ ਗ੍ਰਾਂਟ ਜਾਰੀ ਨਹੀਂ ਕੀਤੀ ਗਈ। ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਹੋਰਨਾਂ ਆਗੂਆਂ ਅਨੁਸਾਰ ਵਿਭਾਗ ਵੱਲੋਂ ਮੀਟਿੰਗ ਦੇ ਲਿਖਤੀ ਵੇਰਵੇ ਨਾ ਹੋਣ ਦਾ ਬਹਾਨਾ ਬਣਾ ਕੇ ਕਾਰਵਾਈ ਰੋਕੀ ਗਈ ਹੈ, ਜਦੋਂ ਕਿ ਸਾਰੇ ਲੋੜੀਂਦੇ ਦਸਤਾਵੇਜ਼ ਕਈ ਮਹੀਨੇ ਪਹਿਲਾਂ ਹੀ ਜਮ੍ਹਾਂ ਕਰਵਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਸੇਵਾ ਮੁਕਤ ਹੋਏ ਅਧਿਆਪਕਾਂ ਦੇ ਪੈਨਸ਼ਨ ਸਬੰਧੀ ਆਦੇਸ਼ ਵੀ ਪਿਛਲੇ ਢਾਈ ਸਾਲਾਂ ਤੋਂ ਲਟਕ ਰਹੇ ਹਨ ਅਤੇ ਸਿਫ਼ਾਰਸ਼ਾਂ ਵਾਲੇ ਕੇਸਾਂ ਨੂੰ ਨਿਯਮ ਤੋੜ ਕੇ ਪਹਿਲ ਦਿੱਤੀ ਜਾ ਰਹੀ ਹੈ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਕਾਇਆ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਸੂਬਾ ਪੱਧਰੀ ਮੀਟਿੰਗ ਕਰਕੇ ਮੁੱਖ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਮਹੇਸ਼ ਗੌਤਮ, ਗੁਰਦੀਪ ਸਿੰਘ, ਬਲਵੰਤ ਕੌਰ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਵਿੱਚ ਕੁਦਰਤ ਮਿਹਰਬਾਨ: ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ‘ਔਰੇਂਜ ਅਲਰਟ’ ਜਾਰੀ, ਗਰਮੀ ਤੋਂ ਮਿਲੇਗੀ ਵੱਡੀ ਰਾਹਤ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 7 9 3
Users Today : 86
Users Yesterday : 156
Users Last 7 days : 579

ਰਾਸ਼ੀਫਲ