ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਦਾ ਵੱਡਾ ਫੇਰਬਦਲ, ਸੱਤ ਥਾਣਾ ਮੁਖੀਆਂ ਸਮੇਤ ਦਸ ਅਧਿਕਾਰੀਆਂ ਦੇ ਤਬਾਦਲੇ

ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਦਾ ਵੱਡਾ ਫੇਰਬਦਲ, ਸੱਤ ਥਾਣਾ ਮੁਖੀਆਂ ਸਮੇਤ ਦਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਦੇਖਣ ਨੂੰ ਮਿਲਿਆ ਹੈ, ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਪ੍ਰਣਾਲੀ ਦੀ ਕਾਰਗੁਜ਼ਾਰੀ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸੱਤ ਥਾਣਾ ਮੁਖੀਆਂ ਸਮੇਤ ਦਸ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ
ਬਠਿੰਡਾ ਜ਼ਿਲ੍ਹੇ ਵਿੱਚ ਪੁਲਿਸ ਪ੍ਰਸ਼ਾਸਨ ਦਾ ਵੱਡਾ ਫੇਰਬਦਲ, ਸੱਤ ਥਾਣਾ ਮੁਖੀਆਂ ਸਮੇਤ ਦਸ ਅਧਿਕਾਰੀਆਂ ਦੇ ਤਬਾਦਲੇ

ਬਠਿੰਡਾ ਬਿਊਰੋ

              ਪੰਜਾਬ ਪੁਲਿਸ ਵਿੱਚ ਇੱਕ ਵਾਰ ਫਿਰ ਵੱਡਾ ਪ੍ਰਸ਼ਾਸਨਿਕ ਫੇਰਬਦਲ ਦੇਖਣ ਨੂੰ ਮਿਲਿਆ ਹੈ, ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੀ ਪੁਲਿਸ ਪ੍ਰਣਾਲੀ ਦੀ ਕਾਰਗੁਜ਼ਾਰੀ ਅਤੇ ਪ੍ਰਭਾਵਸ਼ੀਲਤਾ ਨੂੰ ਵਧਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਸੱਤ ਥਾਣਾ ਮੁਖੀਆਂ ਸਮੇਤ ਦਸ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ ਇੰਸਪੈਕਟਰ ਦਲਜੀਤ ਸਿੰਘ ਨੂੰ ਚੋਣ ਸੈੱਲ ਤੋਂ ਬਦਲ ਕੇ ਕੈਨਾਲ ਥਾਣੇ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਕੈਨਾਲ ਕਲੋਨੀ ਥਾਣੇ ਦੇ ਮੁਖੀ ਇੰਸਪੈਕਟਰ ਹਰਜੋਤ ਸਿੰਘ ਨੂੰ ਹੁਣ ਥਰਮਲ ਥਾਣੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮੁੱਖ ਦਫ਼ਤਰ ਦੇ ਇੰਚਾਰਜ ਦਲਜੀਤ ਸਿੰਘ ਨੂੰ ਸਦਰ ਰਾਮਪੁਰਾ ਥਾਣੇ ਦਾ ਨਵਾਂ ਮੁਖੀ ਲਗਾਇਆ ਗਿਆ ਹੈ ਅਤੇ ਇੰਸਪੈਕਟਰ ਜਗਦੀਪ ਸਿੰਘ ਨੂੰ ਸਦਰ ਰਾਮਪੁਰਾ ਤੋਂ ਬਦਲ ਕੇ ਸੰਗਤ ਮੰਡੀ ਥਾਣੇ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਇੰਸਪੈਕਟਰ ਸੁਖਵਿੰਦਰ ਸਿੰਘ ਨੂੰ ਜ਼ਿਲ੍ਹਾ ਮੁੱਖ ਦਫ਼ਤਰ ਦੇ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਗਈ ਹੈ। ਪ੍ਰਸ਼ਾਸਨਿਕ ਤਬਦੀਲੀਆਂ ਦੀ ਇਸ ਲੜੀ ਵਿੱਚ ਇੰਸਪੈਕਟਰ ਜਸਵਿੰਦਰ ਸਿੰਘ ਨੂੰ ਨਥਾਣਾ ਥਾਣੇ ਤੋਂ ਹਟਾ ਕੇ ਨਸ਼ਾ ਵਿਰੋਧੀ ਸੈੱਲ ਵਿੱਚ ਤਾਇਨਾਤ ਕੀਤਾ ਗਿਆ ਹੈ ਅਤੇ ਇੰਸਪੈਕਟਰ ਹਰਜੀਵਨ ਸਿੰਘ ਨੂੰ ਥਰਮਲ ਥਾਣੇ ਤੋਂ ਬਦਲ ਕੇ ਨਥਾਣਾ ਥਾਣੇ ਦਾ ਨਵਾਂ ਮੁਖੀ ਥਾਪਿਆ ਗਿਆ ਹੈ। ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੂੰ ਪੁਲਿਸ ਲਾਈਨ ਤੋਂ ਤਲਵੰਡੀ ਸਾਬੋ ਥਾਣੇ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੂੰ ਪੁਲਿਸ ਲਾਈਨ ਤੋਂ ਰਾਮਾ ਮੰਡੀ ਥਾਣੇ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਅਨੁਸਾਰ ਇਹ ਸਾਰੇ ਫੇਰਬਦਲ ਪੂਰੀ ਤਰ੍ਹਾਂ ਪ੍ਰਬੰਧਕੀ ਆਧਾਰ ‘ਤੇ ਕੀਤੇ ਗਏ ਹਨ, ਪਰ ਸਥਾਨਕ ਪੱਧਰ ‘ਤੇ ਇਸ ਨੂੰ ਪੰਜਾਬ ਦੀਆਂ ਚਾਰ ਥਾਵਾਂ ‘ਤੇ ਹੋਣ ਜਾ ਰਹੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਲਿਹਾਜ਼ ਨਾਲ ਵੀ ਦੇਖਿਆ ਜਾ ਰਿਹਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਦੇ ਏਡਿਡ ਸਕੂਲਾਂ ਦੇ ਮੁਲਾਜ਼ਮ ਛੇ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ, ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!