Home » ਪ੍ਰਮੁੱਖ ਖ਼ਬਰਾਂ » ਸਹਿਕਾਰੀ ਸਭਾਵਾਂ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਦੇ ਅੜਿੱਕੇ, ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਸਹਿਕਾਰੀ ਸਭਾਵਾਂ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਦੇ ਅੜਿੱਕੇ, ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਤਾਇਨਾਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨਿਖਿਲ ਗਰਗ ਨੂੰ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ
ਸਹਿਕਾਰੀ ਸਭਾਵਾਂ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਦੇ ਅੜਿੱਕੇ, ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
[responsivevoice_button voice="Hindi Male"]

ਬਰਨਾਲਾ ਬਿਊਰੋ

                  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਵਿਖੇ ਤਾਇਨਾਤ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਨਿਖਿਲ ਗਰਗ ਨੂੰ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਪਟਿਆਲਾ ਸਥਿਤ ਉਸ ਦੀ ਰਿਹਾਇਸ਼ ‘ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਫੜਿਆ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਪੰਜ ਲੱਖ ਰੁਪਏ ਦੀ ਵੱਡੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਇਸ ਰਕਮ ਸਬੰਧੀ ਸਹਿਮਤੀ ਬਣਨ ਤੋਂ ਬਾਅਦ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਕਾਰਵਾਈ ਕਿਤਾਬ ਵਿੱਚ ਪਿਛਲੀ ਤਰੀਕ ਦੇ ਦਸਤਖਤ ਵੀ ਕਰ ਦਿੱਤੇ ਸਨ। ਇਸ ਤੋਂ ਇਲਾਵਾ ਮੁਲਜ਼ਮ ਨੇ ਉੱਚ ਅਧਿਕਾਰੀਆਂ ਦੇ ਨਾਮ ‘ਤੇ ਇਹ ਰਾਸ਼ੀ ਮੰਗੀ ਸੀ ਅਤੇ ਇਸ ਸਬੰਧੀ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਕੋਲ ਰਿਕਾਰਡ ਕਰ ਲਈ ਸੀ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਨਾ ਦੇਣ ਦਾ ਫੈਸਲਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਲੁਧਿਆਣਾ ਤੱਕ ਪਹੁੰਚ ਕੀਤੀ ਗਈ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ। ਇਸ ਦੌਰਾਨ ਮੁਲਜ਼ਮ ਸਹਾਇਕ ਰਜਿਸਟਰਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਵਾਲੇ ਨੋਟ ਵੀ ਬਰਾਮਦ ਕਰ ਲਏ ਗਏ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਆਰਥਿਕ ਅਪਰਾਧ ਵਿੰਗ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆ ਅੱਖਾਂ  ਪੰਜਾਬ ਦੇ ਏਡਿਡ ਸਕੂਲਾਂ ਦੇ ਮੁਲਾਜ਼ਮ ਛੇ ਮਹੀਨਿਆਂ ਤੋਂ ਤਨਖਾਹਾਂ ਨੂੰ ਤਰਸੇ, ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 7 9 5
Users Today : 88
Users Yesterday : 156
Users Last 7 days : 581

ਰਾਸ਼ੀਫਲ