Home » ਪ੍ਰਮੁੱਖ ਖ਼ਬਰਾਂ » ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਦੋ ਯਾਤਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਦੋ ਯਾਤਰੀ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

 ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਦੇਖ-ਰੇਖ ਹੇਠ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਨੋਰਥ ਨਾਲ ਦੋ ਵਿਸ਼ੇਸ਼ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹਨਾਂ ਬੱਸਾਂ ਵਿੱਚ ਸਵਾਰ ਕੁੱਲ ਨੱਬੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵਰਗੇ
ਬਰਨਾਲਾ ਵਿਖੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਵਾਤਾਨੁਕੂਲਿਤ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਮੇਅਰ ਹਸਨਪ੍ਰੀਤ ਭਾਰਦਵਾਜ ਅਤੇ ਹੋਰ ਪਤਵੰਤੇ।
[responsivevoice_button voice="Hindi Male"]

ਬਰਨਾਲਾ ਬਿਊਰੋ

             ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਯੋਗ ਦੇਖ-ਰੇਖ ਹੇਠ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਨੋਰਥ ਨਾਲ ਦੋ ਵਿਸ਼ੇਸ਼ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਹਨਾਂ ਬੱਸਾਂ ਵਿੱਚ ਸਵਾਰ ਕੁੱਲ ਨੱਬੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ, ਜਲ੍ਹਿਆਂਵਾਲਾ ਬਾਗ਼ ਅਤੇ ਵਾਹਗਾ ਸਰਹੱਦ ਵਰਗੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਅਨੰਦ ਮਾਣਨਗੇ। ਇਸ ਸ਼ੁਭ ਮੌਕੇ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਬਰਨਾਲਾ ਦੇ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਪੰਜਾਹ ਸਾਲਾਂ ਤੋਂ ਉੱਪਰ ਦੀ ਉਮਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਅੱਗੇ ਦੱਸਿਆ ਕਿ ਆਉਂਦੇ ਮਹੀਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲਾਸਰ ਖਾਟੂ ਸ਼ਾਮ, ਮਥੁਰਾ ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਹਰਿਦੁਆਰ ਵਰਗੇ ਪੂਜਨੀਕ ਸਥਾਨਾਂ ਲਈ ਵੀ ਬਿਲਕੁਲ ਮੁਫ਼ਤ ਬੱਸ ਯਾਤਰਾ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਯਾਤਰਾ ਪ੍ਰਬੰਧਾਂ ਵਿੱਚ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਵਾਤਾਵਰਣ ਪ੍ਰੇਮੀ ਰੋਹਿਤ ਕੁਮਾਰ ਓਸ਼ੋ, ਸਮਾਜ ਸੇਵੀ ਸੁਮਨ ਗੋਇਲ, ਪ੍ਰੋਮਿਲਾ ਚੌਹਾਨ, ਰਾਜ ਧੌਲਾ, ਵਿਕਾਸ ਭੰਡਾਰੀ, ਐਡਵੋਕੇਟ ਜਨਰਲ ਸੰਦੀਪ ਕੁਮਾਰ, ਸੁਖਪਾਲ ਸਿੰਘ ਮੈਨੇਜਰ ਅਤੇ ਤੀਰਥ ਯਾਤਰਾ ਦੇ ਜ਼ਿਲ੍ਹਾ ਇੰਚਾਰਜ ਸੁਖਪਾਲ ਸਿੰਘ ਭੂਰੇ ਸਮੇਤ ਸਾਜਨਪ੍ਰੀਤ ਸਿੰਘ, ਵਿਕਰਮ ਸਿੰਘ ਅਤੇ ਕੁਲਦੀਪ ਸਿੰਘ ਦੀ ਸ਼ਲਾਘਾ ਕੀਤੀ। ਇਸ ਦੌਰਾਨ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਸਾਰੇ ਸ਼ਰਧਾਲੂਆਂ ਦੀ ਮੰਗਲਮਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਯਾਤਰੀਆਂ ਦੀ ਹਰ ਸਹੂਲਤ ਨੂੰ ਮੁੱਖ ਰੱਖਦਿਆਂ ਵਾਤਾਨੁਕੂਲਿਤ ਬੱਸਾਂ, ਰਹਿਣ ਲਈ ਵਾਤਾਨੁਕੂਲਿਤ ਕਮਰੇ, ਵਧੀਆ ਭੋਜਨ ਅਤੇ ਸਾਫ਼ ਪਾਣੀ ਦਾ ਪੂਰਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਭੰਡਾਰੀ, ਕੇਵਲ ਕ੍ਰਿਸ਼ਨ, ਅਨਿਲ ਬਾਂਸਲ, ਰਤਨ ਲਾਲ, ਗੁਰਦੇਵ ਸਿੰਘ, ਜਗਜੀਤ ਸਿੰਘ, ਚਰਨਜੀਤ ਕੌਰ, ਜਨਕ ਰਾਜ ਗਰਗ, ਬਲਵਿੰਦਰ ਕੁਮਾਰ, ਵਿਜੇ ਸਿੰਗਲਾ, ਕਿਰਨ ਸਿੰਗਲਾ, ਮਨਜੀਤ ਕੌਰ, ਸੁਧਾ ਅਤੇ ਅਸ਼ਵਨੀ ਸ਼ਰਮਾ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਹਿਕਾਰੀ ਸਭਾਵਾਂ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਦੇ ਅੜਿੱਕੇ, ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 7 9 5
Users Today : 88
Users Yesterday : 156
Users Last 7 days : 581

ਰਾਸ਼ੀਫਲ