ਗੁਰਦਾਸਪੁਰ ਬਿਊਰੋਂ:
ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਵਿਖੇ ਖੇਤੀਬਾੜੀ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਗੁੱਸੇ ਵਿੱਚ ਆਏ ਇਲਾਕੇ ਦੇ ਕਿਸਾਨਾਂ ਵੱਲੋਂ ਘੁਮਾਣ ਬਿਜਲੀ ਘਰ ਦਾ ਘਿਰਾਓ ਕਰਕੇ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਲਵਪ੍ਰੀਤ ਸਿੰਘ, ਮਲਕੀਤ ਸਿੰਘ, ਦਰਬਾਰਾ ਸਿੰਘ, ਮੰਗਲ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ, ਕਰਮ ਸਿੰਘ ਅਤੇ ਰਘਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਮੋਟਰਾਂ ਦੀ ਬਿਜਲੀ ਸਪਲਾਈ ਕੇਵਲ ਤਿੰਨ ਤੋਂ ਚਾਰ ਘੰਟੇ ਹੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਝੋਨੇ ਦੀ ਅਗੇਤੀ ਫ਼ਸਲ ਪਾਣੀ ਦੀ ਘਾਟ ਕਾਰਨ ਸੁੱਕ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਤਿੰਨ ਚਾਰ ਘੰਟੇ ਦੀ ਬਿਜਲੀ ਸਪਲਾਈ ਵੀ ਲਗਾਤਾਰ ਨਹੀਂ ਮਿਲ ਰਹੀ, ਸਗੋਂ ਇਸ ਦੌਰਾਨ ਵੀ ਬਿਜਲੀ ਵਿਭਾਗ ਵੱਲੋਂ ਲੰਬੇ-ਲੰਬੇ ਕੱਟ ਲਗਾ ਕੇ ਕਿਸਾਨਾਂ ਨੂੰ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਆਖਿਆ ਕਿ ਇੱਕ ਪਾਸੇ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਬਿਜਲੀ ਵਿਭਾਗ ਦੇ ਅਧਿਕਾਰੀ ਰੋਜ਼ਾਨਾ ਨਵੇਂ ਬਹਾਨੇ ਲਗਾ ਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ। ਅਤਿ ਦੀ ਗਰਮੀ ਵਿੱਚ ਬਿਜਲੀ ਘਰ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਮੋਟਰਾਂ ਦੀ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਅਤੇ ਨਿਰਧਾਰਿਤ ਘੰਟੇ ਬਿਜਲੀ ਨਾ ਦਿੱਤੀ, ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ। ਤਖਤ ਸ੍ਰੀ ਹਜ਼ੂਰ ਸਾਹਿਬ ਐਕਟ ਮਾਮਲਾ: ਸਿੱਖ ਭਾਈਚਾਰੇ ਦੇ ਭਾਰੀ ਰੋਸ ਪਿੱਛੋਂ ਝੁਕੀ ਮਹਾਰਾਸ਼ਟਰ ਸਰਕਾਰ, ਕਮੇਟੀ ਬਣਾਉਣ ਦਾ ਦਿੱਤਾ ਭਰੋਸਾ









Users Today : 1
Users Yesterday : 15
Users Last 7 days : 540