ਜਲੰਧਰ ਬਿਊਰੋ:
ਜਲੰਧਰ-ਪਠਾਨਕੋਟ ਰਾਸ਼ਟਰੀ ਸ਼ਾਹ ਮਾਰਗ ’ਤੇ ਅੱਡਾ ਕਿਸ਼ਨਗੜ੍ਹ ਅਤੇ ਡੀ.ਏ.ਵੀ. ਯੂਨੀਵਰਸਿਟੀ ਦੇ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ, ਜਦੋਂ ਕਿ ਦੂਜੀ ਕਾਰ ਵਿੱਚ ਸਵਾਰ ਪੰਜ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬਲੀਨੋ ਕਾਰ, ਜਿਸ ਵਿੱਚ ਚਾਲਕ ਸਮੇਤ ਦੋ ਔਰਤਾਂ ਅਤੇ ਇੱਕ ਬੱਚਾ ਸਵਾਰ ਸਨ, ਪਠਾਨਕੋਟ ਵਾਲੇ ਪਾਸੇ ਤੋਂ ਜਲੰਧਰ ਵੱਲ ਨੂੰ ਆ ਰਹੀ ਸੀ। ਜਦੋਂ ਇਹ ਕਾਰ ਕਿਸ਼ਨਗੜ੍ਹ ਚੌਂਕ ਅਤੇ ਯੂਨੀਵਰਸਿਟੀ ਦੇ ਵਿਚਕਾਰ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਗਈ ਅਤੇ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨੂੰ ਪਾਰ ਕਰਦੀ ਹੋਈ ਦੂਜੇ ਪਾਸੇ ਜਲੰਧਰ ਤੋਂ ਭੋਗਪੁਰ ਵੱਲ ਜਾ ਰਹੀ ਇੱਕ ਕਰੇਟਾ ਕਾਰ ਨਾਲ ਸਿੱਧੀ ਜਾ ਟਕਰਾਈ। ਟੱਕਰ ਐਨੀ ਜ਼ਬਰਦਸਤ ਸੀ ਕਿ ਬਲੀਨੋ ਕਾਰ ਵਿੱਚ ਸਵਾਰ ਚਾਰੇ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਕਰੇਟਾ ਕਾਰ ਵਿੱਚ ਸਵਾਰ ਪੰਜ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਉਨ੍ਹਾਂ ਨੇ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਨਜ਼ਦੀਕੀ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪ੍ਰਤੱਖਦਰਸ਼ੀਆਂ ਅਨੁਸਾਰ ਹਾਦਸੇ ਦਾ ਮੰਜ਼ਰ ਐਨਾ ਖ਼ੌਫ਼ਨਾਕ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨਾਲ ਪਿਚਕ ਗਈਆਂ ਅਤੇ ਲੋਕਾਂ ਨੂੰ ਗੱਡੀਆਂ ਦੇ ਹਿੱਸੇ ਕੱਟ ਕੇ ਬਾਹਰ ਕੱਢਣਾ ਪਿਆ। ਸਥਾਨਕ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ। ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ, ਸਰਹੱਦੀ ਖੇਤਰਾਂ ਵਿੱਚ ਫਿਲਹਾਲ ਸਥਿਤੀ ਕੰਟਰੋਲ ਹੇਠ









Users Today : 77
Users Yesterday : 17
Users Last 7 days : 597