Home » ਪ੍ਰਮੁੱਖ ਖ਼ਬਰਾਂ » ਔਰਤਾਂ ਲਈ ਵੱਡੀ ਖੁਸ਼ਖਬਰੀ: ‘ਆਪ’ ਸਰਕਾਰ ਵੱਲੋਂ ਮਾਂਵਾ-ਧੀਆਂ ਸਤਿਕਾਰ ਯੋਜਨਾ ਤਹਿਤ ਖਾਤਿਆਂ ਵਿੱਚ ਪੈਸੇ ਪਾਉਣ ਦੀਆਂ ਤਿਆਰੀਆਂ ਮੁਕੰਮਲ

ਔਰਤਾਂ ਲਈ ਵੱਡੀ ਖੁਸ਼ਖਬਰੀ: ‘ਆਪ’ ਸਰਕਾਰ ਵੱਲੋਂ ਮਾਂਵਾ-ਧੀਆਂ ਸਤਿਕਾਰ ਯੋਜਨਾ ਤਹਿਤ ਖਾਤਿਆਂ ਵਿੱਚ ਪੈਸੇ ਪਾਉਣ ਦੀਆਂ ਤਿਆਰੀਆਂ ਮੁਕੰਮਲ

ਪੰਜਾਬ ਸਰਕਾਰ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਅਤੇ ਚਰਚਿਤ ਮਾਂਵਾ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਅਤੇ ਅਹਿਮ ਅਪਡੇਟ ਸਾਹਮਣੇ ਆਇਆ ਹੈ
ਮਾਂਵਾ-ਧੀਆਂ ਸਤਿਕਾਰ ਯੋਜਨਾ ਦੇ ਅਪਡੇਟ ਤੋਂ ਬਾਅਦ ਖੁਸ਼ੀ ਦਾ ਪ੍ਰਗਟਾਵਾ ਕਰਦੀਆਂ ਪੰਜਾਬ ਦੀਆਂ ਔਰਤਾਂ।
[responsivevoice_button voice="Hindi Male"]

 

ਕੇਂਦਰੀ ਬਿਊਰੋ

                        ਪੰਜਾਬ ਸਰਕਾਰ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਅਤੇ ਚਰਚਿਤ ਮਾਂਵਾ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਇੱਕ ਬਹੁਤ ਵੱਡਾ ਅਤੇ ਅਹਿਮ ਅਪਡੇਟ ਸਾਹਮਣੇ ਆਇਆ ਹੈ ਜਿਸ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਔਰਤਾਂ ਦੀ ਆਰਥਿਕ ਮਦਦ ਕਰਨ ਲਈ ਹਰ ਮਹੀਨੇ ਇੱਕ-ਇੱਕ ਹਜ਼ਾਰ ਰੁਪਏ ਦੇਣ ਦਾ ਇੱਕ ਵੱਡਾ ਵਾਅਦਾ ਕੀਤਾ ਸੀ ਅਤੇ ਹੁਣ ਸਰਕਾਰ ਇਸ ਵਾਅਦੇ ਨੂੰ ਹਕੀਕਤ ਵਿੱਚ ਬਦਲਣ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਪੰਜਾਬ ਸਰਕਾਰ ਨੇ ਘੇਰਾ ਹੋਰ ਵਧਾਉਂਦਿਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ ਹਰ ਮਹੀਨੇ ਪੰਦਰਾਂ ਸੌ ਰੁਪਏ ਦੇਣ ਦਾ ਵੱਡਾ ਐਲਾਨ ਕੀਤਾ ਹੈ। ਇਸ ਇਤਿਹਾਸਕ ਫੈਸਲੇ ਮੁਤਾਬਕ ਪੰਜਾਬ ਵਿੱਚ ਪਹਿਲੀ ਜੁਲਾਈ ਤੋਂ ਅਠਾਰਾਂ ਸਾਲ ਤੋਂ ਵੱਧ ਉਮਰ ਦੀ ਹਰ ਯੋਗ ਔਰਤ ਦੇ ਬੈਂਕ ਖਾਤੇ ਵਿੱਚ ਸਿੱਧੇ ਇੱਕ ਹਜ਼ਾਰ ਰੁਪਏ ਦੀ ਰਾਸ਼ੀ ਆਉਣੀ ਸ਼ੁਰੂ ਹੋ ਜਾਵੇਗੀ ਅਤੇ ਜੇਕਰ ਕੋਈ ਔਰਤ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧ ਰੱਖਦੀ ਹੈ ਤਾਂ ਉਸ ਦੇ ਖਾਤੇ ਵਿੱਚ ਪੰਦਰਾਂ ਸੌ ਰੁਪਏ ਦੀ ਵਿੱਤੀ ਸਹਾਇਤਾ ਪਹੁੰਚੇਗੀ। ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਉਤੇ ਇਸ ਸਬੰਧੀ ਬੜੀ ਦਿਲਚਸਪ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਹੈ ਕਿ ਬਸ ਹੁਣ ਅੱਜ ਦਾ ਦਿਨ ਹੀ ਬਾਕੀ ਰਹਿ ਗਿਆ ਹੈ ਅਤੇ ਕੱਲ੍ਹ ਤੋਂ ਪੰਜਾਬ ਦੀਆਂ ਮਾਵਾਂ-ਭੈਣਾਂ ਦੇ ਮੋਬਾਈਲ ਫ਼ੋਨਾਂ ਉਤੇ ਪੈਸੇ ਆਉਣ ਦਾ ਸੁਨੇਹਾ ਖੁਸ਼ੀ ਦੀ ਟੂੰ-ਟੂੰ ਆਵਾਜ਼ ਨਾਲ ਗੂੰਜਣ ਵਾਲਾ ਹੈ ਜਿਸ ਲਈ ਪ੍ਰਸ਼ਾਸਨ ਨੇ ਸਾਰੀਆਂ ਪ੍ਰਕਿਰਿਆਵਾਂ ਪੂਰੀਆਂ ਕਰ ਲਈਆਂ ਹਨ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਮੋਹਾਲੀ ‘ਚ ਦਿਲ ਦਹਿਲਾਉਣ ਵਾਲੀ ਘਟਨਾ: ਮਾਂ ‘ਤੇ ਤਿੰਨ ਮਾਸੂਮ ਬੱਚਿਆਂ ਨੂੰ ਨਹਿਰ ‘ਚ ਸੁੱਟਣ ਦੇ ਦੋਸ਼, ਦੋ ਪੁੱਤਰਾਂ ਤੇ ਧੀ ਦੀ ਮੌਤ, ਮਾਂ ਦੀ ਹੋਂਦ ਬਾਰੇ ਬਣਿਆ ਰਹੱਸ

 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 6 2 9
Users Today : 45
Users Yesterday : 17
Users Last 7 days : 565

ਰਾਸ਼ੀਫਲ