ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪੰਜਾਬ ‘ਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਚਾਰ ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦਾ ਵੱਡਾ ਐਲਾਨ

ਪੰਜਾਬ ‘ਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਚਾਰ ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦਾ ਵੱਡਾ ਐਲਾਨ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਇੱਕ ਵਾਰ ਫਿਰ ਵੱਡੇ ਜਨ ਅੰਦੋਲਨ ਦੀ ਆਹਟ ਸੁਣਾਈ ਦੇਣ ਲੱਗੀ ਹੈ ਕਿਉਂਕਿ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਇੱਕ ਬੇਹੱਦ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੂਬੇ ਦੇ
ਪੰਜਾਬ ‘ਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਚਾਰ ਜੁਲਾਈ ਨੂੰ ‘ਰੇਲ ਰੋਕੋ’ ਅੰਦੋਲਨ ਦਾ ਵੱਡਾ ਐਲਾਨ

ਅੰਮ੍ਰਿਤਸਰ ਬਿਊਰੋ

ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਇੱਕ ਵਾਰ ਫਿਰ ਵੱਡੇ ਜਨ ਅੰਦੋਲਨ ਦੀ ਆਹਟ ਸੁਣਾਈ ਦੇਣ ਲੱਗੀ ਹੈ ਕਿਉਂਕਿ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ‘ਤੇ ਅੱਜ ਵੱਖ-ਵੱਖ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੀ ਇੱਕ ਬੇਹੱਦ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੂਬੇ ਦੇ ਮੌਜੂਦਾ ਸਿਆਸੀ, ਸਮਾਜਿਕ ਅਤੇ ਧਾਰਮਿਕ ਮੁੱਦਿਆਂ ‘ਤੇ ਲੰਮੀ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਐਲਾਨ ਕੀਤਾ ਗਿਆ ਕਿ ਪੰਜਾਬ ਦੇ ਭਖਦੇ ਮੁੱਦਿਆਂ ਦੇ ਹੱਲ ਲਈ ਹੁਣ ਸੂਬਾ ਪੱਧਰ ‘ਤੇ ਆਰ-ਪਾਰ ਦਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਰੂਪ-ਰੇਖਾ ਉਲੀਕਦੇ ਹੋਏ ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੀ ਚਾਰ ਜੁਲਾਈ ਨੂੰ ਸਰਹਿੰਦ ਵਿਖੇ ਵਿਸ਼ਾਲ ‘ਰੇਲ ਰੋਕੋ’ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ ਪੰਦਰਾਂ ਅਗਸਤ ਨੂੰ ਉਲੀਕੇ ਗਏ ਵੱਡੇ ਪ੍ਰਦਰਸ਼ਨ ਦੀਆਂ ਤਿਆਰੀਆਂ ਵੀ ਹੁਣੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਅਗਲੀ ਰਣਨੀਤੀ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਇਸ ਇਕੱਤਰਤਾ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪ੍ਰਮੁੱਖਤਾ ਨਾਲ ਗੂੰਜਿਆ ਅਤੇ ਆਗੂਆਂ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਵੱਲ ਵਿਸ਼ਵ ਪੱਧਰੀ ਧਿਆਨ ਖਿੱਚਣ ਲਈ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਸੰਯੁਕਤ ਰਾਸ਼ਟਰ ਸੰਘ, ਦੁਨੀਆ ਭਰ ਦੇ ਦੂਤਾਵਾਸਾਂ ਅਤੇ ਵੱਖ-ਵੱਖ ਦੇਸ਼ਾਂ ਦੇ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਪੱਤਰ ਭੇਜੇ ਜਾਣਗੇ। ਇਸ ਮੌਕੇ ਭਾਈ ਜਸਵੀਰ ਸਿੰਘ ਰੋਡੇ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜੱਥੇਦਾਰ ਗੁਰਦੀਪ ਸਿੰਘ, ਗੁਰਚਰਨ ਸਿੰਘ ਹਵਾਰਾ, ਗੁਰਜੰਟ ਸਿੰਘ, ਭਰਪੂਰ ਸਿੰਘ, ਭੂਪਿੰਦਰ ਸਿੰਘ, ਕੁਲਦੀਪ ਸਿੰਘ ਡੱਲਾ, ਸੰਤ ਚਰਨਜੀਤ ਸਿੰਘ ਜਸੋਵਾਲ, ਸਰਦੂਲ ਸਿੰਘ, ਪਾਲ ਸਿੰਘ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ ਭੰਗੂ, ਡਾਕਟਰ ਦਰਸ਼ਨ ਪਾਲ, ਸੁੱਖ ਗਿੱਲ ਮੋਗਾ, ਜੀਤ ਔਲਖ, ਇੰਦਰਵੀਰ ਸਿੰਘ ਪਟਿਆਲਾ, ਭਾਈ ਪਾਲ ਸਿੰਘ ਫਰਾਂਸ ਅਤੇ ਰੇਸ਼ਮ ਸਿੰਘ ਖਰੜ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਇਸ ਅਹਿਮ ਬੈਠਕ ਵਿੱਚ ਅਕਾਲੀ ਦਲ ਵਾਰਿਸ ਪੰਜਾਬ, ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਿਡ ਅਕਾਲੀ ਦਲ, ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਅਤੇ ਕਿਸਾਨ ਯੂਨੀਅਨ ਅੰਮ੍ਰਿਤਸਰ ਦੇ ਨੁਮਾਇੰਦੇ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱखाँ  ਡੇਰਾ ਸ਼ਰਧਾਲੂ ਨੇ ਜਨਮ ਦਿਨ ਮੌਕੇ ਗਊਆਂ ਲਈ ਪੰਦਰਾਂ ਕੁਇੰਟਲ ਹਰਾ ਚਾਰਾ ਦਾਨ ਕਰਕੇ ਪੇਸ਼ ਕੀਤੀ ਮਾਨਵਤਾ ਦੀ ਮਿਸਾਲ 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 8 4
Users Today : 34
Users Yesterday : 37
Users Last 7 days : 308

ਰਾਸ਼ੀਫਲ

error: Content is protected !!