Home » ਪ੍ਰਮੁੱਖ ਖ਼ਬਰਾਂ » ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਰਜਨਾਂ ਪਿੰਡਾਂ ਵਿੱਚ ਵਿਸ਼ਾਲ ਝੰਡਾ ਮਾਰਚ, ਕਿਸਾਨਾਂ-ਮਜ਼ਦੂਰਾਂ ਨੂੰ ਵਹੀਰਾਂ ਘੱਤਣ ਦਾ ਸੱਦਾ

ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਰਜਨਾਂ ਪਿੰਡਾਂ ਵਿੱਚ ਵਿਸ਼ਾਲ ਝੰਡਾ ਮਾਰਚ, ਕਿਸਾਨਾਂ-ਮਜ਼ਦੂਰਾਂ ਨੂੰ ਵਹੀਰਾਂ ਘੱਤਣ ਦਾ ਸੱਦਾ

 ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਯੋਗ ਰਹਿਨੁਮਾਈ ਹੇਠ ਅਨਾਜ ਮੰਡੀ ਮਹਿਲ ਕਲਾਂ ਤੋਂ ਆਉਣ ਵਾਲੀ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਕਿਸਾਨ ਰੈਲੀ ਦੀਆਂ ਤਿਆਰੀਆਂ
ਚੰਡੀਗੜ੍ਹ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਦਰਜਨਾਂ ਪਿੰਡਾਂ ਵਿੱਚ ਵਿਸ਼ਾਲ ਝੰਡਾ ਮਾਰਚ, ਕਿਸਾਨਾਂ-ਮਜ਼ਦੂਰਾਂ ਨੂੰ ਵਹੀਰਾਂ ਘੱਤਣ ਦਾ ਸੱਦਾ
[responsivevoice_button voice="Hindi Male"]

ਬਰਨਾਲਾ ਬਿਊਰੋ

             ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਯੋਗ ਰਹਿਨੁਮਾਈ ਹੇਠ ਅਨਾਜ ਮੰਡੀ ਮਹਿਲ ਕਲਾਂ ਤੋਂ ਆਉਣ ਵਾਲੀ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਕਿਸਾਨ ਰੈਲੀ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਵਿਸ਼ਾਲ ਝੰਡਾ ਮਾਰਚ ਕੱਢਿਆ ਗਿਆ। ਵੱਡੇ ਕਾਫ਼ਲੇ ਦੇ ਰੂਪ ਵਿੱਚ ਰਵਾਨਾ ਹੋਇਆ ਇਹ ਝੰਡਾ ਮਾਰਚ ਖੇਤਰ ਦੇ ਵੱਖ-ਵੱਖ ਪਿੰਡਾਂ ਕਸੋਆ, ਮਹਿਲ ਕਲਾਂ, ਪੰਡੋਰੀ, ਕੁਰੜ, ਮਾਂਗੇਵਾਲ, ਠੁੱਲੀਵਾਲ, ਗੁੰਮਟੀ, ਗੁਰਮ, ਹਮੀਦੀ, ਨੰਗਲ, ਸੰਘੇੜਾ, ਵਜੀਦਕੇ ਕਲਾਂ, ਚੌਹਾਣਕੇ ਕਲਾਂ, ਗਹਿਲ, ਨਰਾਇਣਗੜ੍ਹ, ਸੋਹੀਆਂ, ਦੀਵਾਨਾ ਅਤੇ ਸੱਦੋਵਾਲ ਵਿੱਚੋਂ ਦੀ ਲੰਘਿਆ, ਜਿੱਥੇ ਕਿਸਾਨ ਆਗੂਆਂ ਨੇ ਪਿੰਡ-ਪਿੰਡ ਜਾ ਕੇ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਵਹੀਰਾਂ ਘੱਤ ਕੇ ਚੰਡੀਗੜ੍ਹ ਪਹੁੰਚਣ ਦਾ ਜ਼ੋਰਦਾਰ ਸੱਦਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਜ਼ਿਲ੍ਹਾ ਆਗੂ ਸਤਨਾਮ ਸਿੰਘ ਦੀਵਾਨਾ, ਮੀਤ ਪ੍ਰਧਾਨ ਰਾਮ ਸਿੰਘ ਸੰਘੇੜਾ, ਜਨਰਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਖ਼ਜ਼ਾਨਚੀ ਮਾਨ ਸਿੰਘ ਗੁਰਮ, ਬਲਾਕ ਆਗੂ ਕੁਲਦੀਪ ਸਿੰਘ ਚੌਹਾਣਕੇ ਅਤੇ ਜ਼ਿਲ੍ਹਾ ਔਰਤ ਆਗੂ ਕਮਲਜੀਤ ਕੌਰ ਬਰਨਾਲਾ ਨੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਸਰਮਾਏਦਾਰ ਪੱਖੀ ਨੀਤੀਆਂ ਅਤੇ ਭਾਰਤ-ਅਮਰੀਕਾ ਵਪਾਰਕ ਸਮਝੌਤਿਆਂ ਰਾਹੀਂ ਦੇਸ਼ ਦੀ ਖੇਤੀ ਪ੍ਰਣਾਲੀ ਅਤੇ ਕਿਸਾਨੀ ਨੂੰ ਬਰਬਾਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਭਾਰਤ-ਅਮਰੀਕਾ ਖੇਤੀ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚ ਪੰਜਾਬ ਦੀ ਮੈਂਬਰਸ਼ਿਪ ਪਹਿਲਾਂ ਵਾਂਗ ਬਹਾਲ ਕੀਤੀ ਜਾਵੇ, ਸਾਰੀਆਂ ਫ਼ਸਲਾਂ ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਤਮਾਮ ਕਰਜ਼ੇ ਮੁਆਫ਼ ਕੀਤੇ ਜਾਣ, ਅਠਵੰਜਾ ਸਾਲ ਤੋਂ ਉੱਪਰ ਦੇ ਲਾਭਪਾਤਰੀਆਂ ਨੂੰ ਘੱਟੋ-ਘੱਟ ਦਸ ਹਜ਼ਾਰ ਰੁਪਏ ਮਹੀਨਾਵਾਰ ਬੁਢਾਪਾ ਭੱਤਾ ਦਿੱਤਾ ਜਾਵੇ ਅਤੇ ਬਿਜਲੀ ਸੋਧ ਕਾਨੂੰਨ ਦੋ ਹਜ਼ਾਰ ਵੀਹ ਰੱਦ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਨਾਜਰ ਸਿੰਘ ਧਾਲੀਵਾਲ, ਮੇਵਾ ਸਿੰਘ, ਸੁਖਵਿੰਦਰ ਸਿੰਘ ਕਾਲਾ, ਸੁਖਦੇਵ ਸਿੰਘ, ਹਰਪਾਲ ਸਿੰਘ ਪਾਲੀ, ਭਜਨ ਸਿੰਘ ਦਿਓਲ, ਜੋਗਿੰਦਰ ਸਿੰਘ, ਕੁਲਦੀਪ ਬਾਵਾ, ਮੇਜਰ ਸਿੰਘ ਅਤੇ ਔਰਤ ਆਗੂ ਸੁਖਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੁੱਖ ਮੰਤਰੀ ਦੀ ਲੋਕ ਮਿਲਣੀ ਤੋਂ ਪਹਿਲਾਂ ਨੌਜਵਾਨ ਆਗੂਆਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ 

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 8
Users Today : 4
Users Yesterday : 17
Users Last 7 days : 524

ਰਾਸ਼ੀਫਲ