ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਮਾਵਾਂ-ਧੀਆਂ ਸਤਿਕਾਰ ਯੋਜਨਾ ‘ਤੇ ਸਿਆਸੀ ਘਮਸਾਨ: ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ, ਮੁੱਖ ਮੰਤਰੀ ਮਾਨ ਨੇ ਦਿੱਤੀ ਸਫਾਈ

ਮਾਵਾਂ-ਧੀਆਂ ਸਤਿਕਾਰ ਯੋਜਨਾ ‘ਤੇ ਸਿਆਸੀ ਘਮਸਾਨ: ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ, ਮੁੱਖ ਮੰਤਰੀ ਮਾਨ ਨੇ ਦਿੱਤੀ ਸਫਾਈ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ' ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਯੋਜਨਾ ਨੂੰ ਦੋ ਅਪ੍ਰੈਲ ਤੋਂ ਪੂਰੇ ਪੰਜਾਬ
ਮਾਵਾਂ-ਧੀਆਂ ਸਤਿਕਾਰ ਯੋਜਨਾ 'ਤੇ ਸਿਆਸੀ ਘਮਸਾਨ: ਵਿਰੋਧੀਆਂ ਨੇ ਸਰਕਾਰ ਨੂੰ ਘੇਰਿਆ, ਮੁੱਖ ਮੰਤਰੀ ਮਾਨ ਨੇ ਦਿੱਤੀ ਸਫਾਈ

ਕੇਂਦਰੀ ਬਿਊਰੋ:

           ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਕਾਰ ਯੋਜਨਾ’ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਅਪ੍ਰੈਲ ਮਹੀਨੇ ਵਿੱਚ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਯੋਜਨਾ ਨੂੰ ਦੋ ਅਪ੍ਰੈਲ ਤੋਂ ਪੂਰੇ ਪੰਜਾਬ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ, ਜਿਸ ਮੁਤਾਬਕ ਔਰਤਾਂ ਨੂੰ ਛੇ ਮਹੀਨਿਆਂ ਦੇ ਪੈਸੇ ਮਿਲਣੇ ਚਾਹੀਦੇ ਸਨ, ਪਰ ਸਰਕਾਰ ਵੱਲੋਂ ਸਿਰਫ ਤਿੰਨ ਮਹੀਨਿਆਂ ਦੀ ਰਾਸ਼ੀ ਹੀ ਭੇਜੀ ਜਾ ਰਹੀ ਹੈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ‘ਤੇ ਸਰਕਾਰ ਨੂੰ ਘੇਰਦਿਆਂ ਤਿੱਖਾ ਸਵਾਲ ਕੀਤਾ ਹੈ ਕਿ ਮਹਿਲਾਵਾਂ ਦਾ ਪਿਛਲਾ ਬਕਾਇਆ ਕਿੱਥੇ ਹੈ। ਦੂਜੇ ਪਾਸੇ ਕਈ ਔਰਤਾਂ ਨੇ ਵੀ ਸ਼ਿਕਾਇਤ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਹਰ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਸਿਰਫ਼ ਦੋ-ਦੋ ਜਾਂ ਤਿੰਨ-ਤਿੰਨ ਹਜ਼ਾਰ ਰੁਪਏ ਹੀ ਦਿੱਤੇ ਜਾ ਰਹੇ ਹਨ ਅਤੇ ਕਈਆਂ ਦੇ ਖਾਤਿਆਂ ਵਿੱਚ ਅਜੇ ਤੱਕ ਕੋਈ ਰਾਸ਼ੀ ਨਹੀਂ ਪਹੁੰਚੀ। ਇਸ ਪੂਰੇ ਵਿਵਾਦ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਫਾਈ ਦਿੰਦਿਆਂ ਕਿਹਾ ਹੈ ਕਿ ਧੂਰੀ ਤੋਂ ਇਸ ਇਤਿਹਾਸਕ ਯੋਜਨਾ ਦੀ ਸ਼ੁਰੂਆਤ ਪੂਰੀ ਯੋਜਨਾਬੰਦੀ ਨਾਲ ਕੀਤੀ ਗਈ ਹੈ ਤਾਂ ਜੋ ਇਹ ਹਮੇਸ਼ਾ ਜਾਰੀ ਰਹੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਨਰਲ ਕੈਟਾਗਰੀ ਲਈ ਹਜ਼ਾਰ ਰੁਪਏ ਅਤੇ ਦਲਿਤ ਭਾਈਚਾਰੇ ਲਈ ਪੰਦਰਾਂ ਸੌ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਜੁਲਾਈ, ਅਗਸਤ ਅਤੇ ਸਤੰਬਰ ਮਹੀਨੇ ਦੀ ਕੁੱਲ ਪੰਤਾਲੀ ਸੌ ਰੁਪਏ ਦੀ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਗਰੀਬ ਪਰਿਵਾਰਾਂ ਲਈ ਇੱਕ ਵੱਡਾ ਸਹਾਰਾ ਹੈ, ਪਰ ਵਿਰੋਧੀ ਧਿਰਾਂ ਇਸ ਨੂੰ ਔਰਤਾਂ ਨਾਲ ਭੱਦਾ ਮਜ਼ਾਕ ਦੱਸ ਕੇ ਲਗਾਤਾਰ ਸਰਕਾਰ ‘ਤੇ ਨਿਸ਼ਾਨੇ ਸਾਧ ਰਹੀਆਂ ਹਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੇਲਾ ਦਿਖਾਉਣ ਦੇ ਬਹਾਨੇ ਤਿੰਨ ਬੱਚਿਆਂ ਨੂੰ ਨਹਿਰ ਵਿੱਚ ਸੁੱਟਣ ਦੇ ਦੋਸ਼ ਹੇਠ ਮਾਂ ਖ਼ਿਲਾਫ਼ ਮਾਮਲਾ ਦਰਜ, ਦੋ ਲਾਸ਼ਾਂ ਬਰਾਮਦ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 8 3
Users Today : 33
Users Yesterday : 37
Users Last 7 days : 307

ਰਾਸ਼ੀਫਲ

error: Content is protected !!