Home » ਬਰਨਾਲਾ » ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਵੱਡਾ ਧਮਾਕਾ, ਚਰਨਜੀਤ ਸਿੰਘ ਚੰਨੀ ਸਣੇ ਦਿੱਗਜਾਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਵੱਡਾ ਧਮਾਕਾ, ਚਰਨਜੀਤ ਸਿੰਘ ਚੰਨੀ ਸਣੇ ਦਿੱਗਜਾਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

ਆਲ ਇੰਡੀਆ ਕਾਂਗਰਸ ਕਮੇਟੀ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਤੁਰੰਤ ਪ੍ਰਭਾਵ ਨਾਲ ਵੱਖ-ਵੱਖ ਚੋਣ ਕਮੇਟੀਆਂ ਦੇ ਚੇਅਰਪਰਸਨਾਂ, ਕੋ-ਚੇਅਰਪਰਸਨਾਂ ਅਤੇ ਵਰਕਿੰਗ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਵੱਡਾ ਧਮਾਕਾ, ਚਰਨਜੀਤ ਸਿੰਘ ਚੰਨੀ ਸਣੇ ਦਿੱਗਜਾਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ
[responsivevoice_button voice="Hindi Male"]

ਕੇਂਦਰੀ ਬਿਊਰੋ

ਆਲ ਇੰਡੀਆ ਕਾਂਗਰਸ ਕਮੇਟੀ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਆਪਣੀ ਸਿਆਸੀ ਜ਼ਮੀਨ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਤੁਰੰਤ ਪ੍ਰਭਾਵ ਨਾਲ ਵੱਖ-ਵੱਖ ਚੋਣ ਕਮੇਟੀਆਂ ਦੇ ਚੇਅਰਪਰਸਨਾਂ, ਕੋ-ਚੇਅਰਪਰਸਨਾਂ ਅਤੇ ਵਰਕਿੰਗ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਸੌਂਪਦੇ ਹੋਏ ਚੋਣ ਪ੍ਰਚਾਰ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਹੋਰਨਾਂ ਸੀਨੀਅਰ ਆਗੂਆਂ ਨੂੰ ਵੀ ਅਹਿਮ ਮੋਰਚਿਆਂ ‘ਤੇ ਤਾਇਨਾਤ ਕੀਤਾ ਹੈ, ਜਿਸ ਤਹਿਤ ਵਿਜੈ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੀ ਕਮਾਨ ਸੌਂਪੀ ਗਈ ਹੈ, ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਕਮੇਟੀ ਦਾ ਚੇਅਰਪਰਸਨ ਅਤੇ ਡਾਕਟਰ ਅਮਰ ਸਿੰਘ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ। ਪਾਰਟੀ ਨੇ ਸੰਗਠਨ ਵਿੱਚ ਸੰਤੁਲਨ ਬਣਾਏ ਰੱਖਣ ਲਈ ਸਪੱਸ਼ਟ ਕੀਤਾ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ, ਜਦਕਿ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਨੂੰ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਕਮੇਟੀਆਂ ਵਿੱਚ ਸਹਿ-ਚੇਅਰਪਰਸਨਾਂ ਵਜੋਂ ਵੀ ਦਿੱਗਜਾਂ ਨੂੰ ਥਾਂ ਦਿੱਤੀ ਗਈ ਹੈ, ਜਿਸ ਵਿੱਚ ਪ੍ਰਚਾਰ ਕਮੇਟੀ ਲਈ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਤੇ ਡਾਕਟਰ ਧਰਮਵੀਰ ਗਾਂਧੀ ਸ਼ਾਮਲ ਹਨ, ਜਦਕਿ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਵਿੱਚ ਓ ਪੀ ਸੋਨੀ, ਰਜ਼ੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਤੇ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰੀ ਮਿਲੀ ਹੈ ਅਤੇ ਚੋਣ ਮਨੋਰਥ ਪੱਤਰ ਕਮੇਟੀ ਵਿੱਚ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਤੇ ਸੁਖਬਿੰਦਰ ਸਿੰਘ ਸਰਕਾਰੀਆ ਸਹਿਯੋਗ ਕਰਨਗੇ। ਕਾਂਗਰਸ ਵੱਲੋਂ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧੜੇਬੰਦੀ ਖ਼ਤਮ ਕਰਨ ਲਈ ਲਿਆ ਗਿਆ ਇਹ ਇੱਕ ਵੱਡਾ ਤੇ ਅਹਿਮ ਫ਼ੈਸਲਾ ਮੰਨਿਆ ਜਾ ਰਿਹਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਂਆਂ ਅੱਖਾਂ  ਭਦੌੜ ਦਾ ਸੇਵਾ ਕੇਂਦਰ ਬਣਿਆ ‘ਸਮੱਸਿਆਵਾਂ ਦਾ ਕੇਂਦਰ’: ਬਿਜਲੀ ਬਿੱਲ ਨਾ ਭਰਨ ਕਾਰਨ ਸੇਵਾਵਾਂ ਠੱਪ, ਲੋਕ ਖੱਜਲ-ਖੁਆਰ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 6 5 8 6
Users Today : 2
Users Yesterday : 17
Users Last 7 days : 646

ਰਾਸ਼ੀਫਲ