Home » ਪ੍ਰਮੁੱਖ ਖ਼ਬਰਾਂ » ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੀ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਬਰਨਾਲਾ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਵੱਡੀ ਪੱਧਰ ‘ਤੇ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ

  ਸਮਾਜ ਸੇਵੀ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਰਜਿਸਟਰਡ ਬਰਨਾਲਾ ਵੱਲੋਂ ਵਾਤਾਵਰਨ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਇੱਕ ਵਿਸ਼ੇਸ਼ ਪੌਦਾ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਪ੍ਰੈੱਸ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਦੇ ਪ੍ਰਧਾਨ ਨੀਰਜ ਕੁਮਾਰ ਸਿੰਗਲਾ ਨੇ ਦੱਸਿਆ ਕਿ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਆਪਣੇ ਜੀਵਨ ਦੇ ਖਾਸ ਦਿਨਾਂ ਜਿਵੇਂ ਕਿ ਜਨਮ ਦਿਨ, ਵਿਆਹ ਦੀ
 ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਰਜਿਸਟਰਡ ਬਰਨਾਲਾ ਦੇ ਅਹੁਦੇਦਾਰ ਅਤੇ ਮੈਂਬਰ ਸਕੂਲ ਸਟਾਫ਼ ਦੀ ਹਾਜ਼ਰੀ ਵਿੱਚ ਪੌਦੇ ਲਗਾਉਂਦੇ ਹੋਏ।
[responsivevoice_button voice="Hindi Male"]

ਬਰਨਾਲਾ ਬਿਊਰੋ

ਮਾਜ ਸੇਵੀ ਕਾਰਜਾਂ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੀ ਸੰਸਥਾ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਰਜਿਸਟਰਡ ਬਰਨਾਲਾ ਵੱਲੋਂ ਵਾਤਾਵਰਨ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਇੱਕ ਵਿਸ਼ੇਸ਼ ਪੌਦਾ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਪ੍ਰੈੱਸ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਦੇ ਪ੍ਰਧਾਨ ਨੀਰਜ ਕੁਮਾਰ ਸਿੰਗਲਾ ਨੇ ਦੱਸਿਆ ਕਿ ਸੁਸਾਇਟੀ ਦੇ ਸਮੂਹ ਮੈਂਬਰਾਂ ਵੱਲੋਂ ਆਪਣੇ ਜੀਵਨ ਦੇ ਖਾਸ ਦਿਨਾਂ ਜਿਵੇਂ ਕਿ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਖੁਸ਼ੀ ਦੇ ਮੌਕਿਆਂ ਨੂੰ ਯਾਦਗਾਰੀ ਬਣਾਉਣ ਲਈ ਪੌਦੇ ਲਗਾਉਣ ਦੀ ਇੱਕ ਬਹੁਤ ਹੀ ਸਲਾਹੁਣਯੋਗ ਰਵਾਇਤ ਸ਼ੁਰੂ ਕੀਤੀ ਗਈ ਹੈ। ਇਸੇ ਚੱਲ ਰਹੀ ਲੜੀ ਦੇ ਤਹਿਤ ਸੁਸਾਇਟੀ ਦੇ ਪ੍ਰਧਾਨ ਨੀਰਜ ਕੁਮਾਰ ਸਿੰਗਲਾ ਨੇ ਖੁਦ ਆਪਣੇ ਜਨਮ ਦਿਨ ਦੇ ਸ਼ੁਭ ਅਵਸਰ ‘ਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਚਕਰੇਸ਼ੀਆ ਅਤੇ ਕਨੇਰ ਦੇ ਸੁੰਦਰ ਪੌਦੇ ਲਗਾ ਕੇ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਈ ਹੈ। ਉਹਨਾਂ ਨੇ ਦੱਸਿਆ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਪਿਛਲੇ ਸਾਲ ਤੋਂ ਲਗਾਤਾਰ ਪੂਰੀ ਸਰਗਰਮੀ ਨਾਲ ਚੱਲ ਰਹੀ ਹੈ ਅਤੇ ਸੁਸਾਇਟੀ ਦਾ ਮੁੱਖ ਨਿਸ਼ਾਨਾ ਵੱਧ ਤੋਂ ਵੱਧ ਪੌਦੇ ਲਗਾ ਕੇ ਆਲੇ-ਦੁਆਲੇ ਨੂੰ ਹਰਾ-ਭਰਾ ਬਣਾਉਣਾ ਅਤੇ ਸਮਾਜ ਨੂੰ ਇੱਕ ਚੰਗਾ ਸੁਨੇਹਾ ਦੇਣਾ ਹੈ।

ਹੋਰ ਤਾਜ਼ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਸੁਸਾਇਟੀ ਕੇਵਲ ਵਾਤਾਵਰਨ ਲਈ ਹੀ ਨਹੀਂ ਬਲਕਿ ਸਮਾਜਿਕ ਬੁਰਾਈਆਂ ਜਿਵੇਂ ਭਰੂਣ ਹੱਤਿਆ, ਨਸ਼ਿਆਂ ਦੇ ਵਿਰੋਧ, ਸਿਹਤ ਜਾਂਚ ਕੈਂਪ ਲਗਾਉਣ ਅਤੇ ਗਰੀਬ ਬੱਚਿਆਂ ਦੀ ਸਿੱਖਿਆ ਦੇ ਖੇਤਰ ਵਿੱਚ ਵੀ ਲਗਾਤਾਰ ਸ਼ਲਾਘਾਯੋਗ ਕੰਮ ਕਰ ਰਹੀ ਹੈ। ਸੁਸਾਇਟੀ ਦੇ ਜਨਰਲ ਸਕੱਤਰ ਸੁਭਾਸ਼ ਭਾਰਤੀ ਨੇ ਦੱਸਿਆ ਕਿ ਸੁਸਾਇਟੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਪਿਛਲੇ ਸਾਲ ਵੀ ਸੰਸਥਾ ਵੱਲੋਂ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਸਨ, ਇਸ ਲਈ ਇਹ ਅਹਿਮ ਮੁਹਿੰਮ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰੱਖੀ ਜਾਵੇਗੀ। ਉਹਨਾਂ ਨੇ ਸੁਸਾਇਟੀ ਦੇ ਮੈਂਬਰਾਂ ਅਤੇ ਬਰਨਾਲਾ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਸਾਡਾ ਵਾਤਾਵਰਨ ਸਾਫ਼-ਸੁਥਰਾ ਰਹਿ ਸਕੇ। ਸੁਸਾਇਟੀ ਦੇ ਖਜ਼ਾਨਚੀ ਵਿਸ਼ਾਲ ਗਰਗ ਨੇ ਕਿਹਾ ਕਿ ਉਹਨਾਂ ਦੀ ਸੰਸਥਾ ਦਾ ਮੁੱਖ ਮਕਸਦ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਜਾ ਕੇ ਵੱਧ ਤੋਂ ਵੱਧ ਪੌਦੇ ਲਗਾਉਣਾ ਹੈ ਅਤੇ ਲੋਕਾਂ ਨੂੰ ਸੈਮੀਨਾਰਾਂ ਰਾਹੀਂ ਜਾਗਰੂਕ ਕਰਨਾ ਹੈ ਤਾਂ ਜੋ ਉਹ ਇਸ ਨੇਕ ਕਾਰਜ ਨਾਲ ਜੁੜ ਸਕਣ ਅਤੇ ਇਸ ਲਈ ਉਹਨਾਂ ਨੂੰ ਬਰਨਾਲਾ ਵਾਸੀਆਂ ਤੋਂ ਪੂਰਨ ਸਹਿਯੋਗ ਦੀ ਉਮੀਦ ਹੈ। ਪ੍ਰਿੰਸੀਪਲ ਹਰੀਸ਼ ਬੰਸਲ ਨੇ ਬਰਨਾਲਾ ਵਾਸੀਆਂ ਨੂੰ ਪੰਜਾਬ ਰਾਜ ਨੂੰ ਮੁੜ ਤੋਂ ਹਰਾ-ਭਰਾ ਬਣਾਉਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਦੀ ਜ਼ੋਰਦਾਰ ਅਪੀਲ ਕੀਤੀ ਅਤੇ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀ ਪ੍ਰਬੰਧਕੀ ਕਮੇਟੀ, ਮੁੱਖ ਪ੍ਰਬੰਧਕ ਰਣਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਸੰਦੀਪ ਲਠ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਪੂਰੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਮੁੱਖ ਪ੍ਰਬੰਧਕ ਰਣਪ੍ਰੀਤ ਸਿੰਘ, ਪ੍ਰਿੰਸੀਪਲ ਸੰਦੀਪ ਲਠ ਅਤੇ ਉਪ ਪ੍ਰਿੰਸੀਪਲ ਮੈਡਮ ਸੁਮਨ ਲਠ ਦਾ ਵਿਸ਼ੇਸ਼ ਯੋਗਦਾਨ ਰਿਹਾ, ਜਿਨ੍ਹਾਂ ਦੀ ਹਾਜ਼ਰੀ ਸਦਕਾ ਇਹ ਪ੍ਰੋਗਰਾਮ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ਅਤੇ ਯਾਦਗਾਰੀ ਬਣ ਗਿਆ। ਸਮੂਹੀ ਉਪਕਾਰ ਸੁਸਾਇਟੀ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਅਤੇ ਧੰਨਵਾਦ ਕੀਤਾ ਗਿਆ, ਜਦਕਿ ਮੁੱਖ ਪ੍ਰਬੰਧਕ ਰਣਪ੍ਰੀਤ ਸਿੰਘ ਅਤੇ ਪ੍ਰਿੰਸੀਪਲ ਸੰਦੀਪ ਕੁਮਾਰ ਲਠ ਨੇ ਸੁਸਾਇਟੀ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਹਨਾਂ ਦਾ ਸਕੂਲ ਅਜਿਹੇ ਲੋਕ ਭਲਾਈ ਦੇ ਕਾਰਜਾਂ ਵਿੱਚ ਹਮੇਸ਼ਾ ਸੰਸਥਾ ਦੇ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜ੍ਹੇ ਰਹਿਣਗੇ। ਇਹ ਪ੍ਰੈੱਸ ਨੋਟ ਸੁਸਾਇਟੀ ਦੇ ਪ੍ਰੈੱਸ ਸਕੱਤਰ ਅਤੇ ਵਾਤਾਵਰਨ ਪ੍ਰੇਮੀ ਸੰਗੀਤ ਸ਼ਰਮਾ ਵੱਲੋਂ ਜਾਰੀ ਕੀਤਾ ਗਿਆ, ਜਿਨ੍ਹਾਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਅਸੀਂ ਹੁਣ ਵੀ ਪੌਦੇ ਨਾ ਲਗਾਏ ਤਾਂ ਆਉਣ ਵਾਲੇ ਭਵਿੱਖ ਵਿੱਚ ਮਨੁੱਖ ਦਾ ਸਾਹ ਲੈਣਾ ਵੀ ਔਖਾ ਹੋ ਜਾਵੇਗਾ। ਜ਼ਿਕਰਯੋਗ ਹੈ ਕਿ ਉਪਕਾਰ ਸੁਸਾਇਟੀ ਵੱਲੋਂ ਪੌਦੇ ਲਗਾਉਣ ਦੀ ਇਹ ਮੁਹਿੰਮ ਸੰਗੀਤ ਸ਼ਰਮਾ ਦੀ ਪ੍ਰੇਰਨਾ ਸਦਕਾ ਹੀ ਸ਼ੁਰੂ ਕੀਤੀ ਗਈ ਸੀ, ਜੋ ਕਿ ਹੁਣ ਇੱਕ ਵੱਡੀ ਮੁਹਿੰਮ ਦਾ ਰੂਪ ਧਾਰਨ ਕਰ ਚੁੱਕੀ ਹੈ। ਇਸ ਵਿਸ਼ੇਸ਼ ਮੌਕੇ ‘ਤੇ ਸੁਸਾਇਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਤੇ ਸਕੂਲ ਆਫ਼ ਐਮੀਨੈਂਸ ਲੜਕੇ ਬਰਨਾਲਾ ਦੇ ਪ੍ਰਿੰਸੀਪਲ ਹਰੀਸ਼ ਬੰਸਲ, ਲੈਕਚਰਾਰ ਕੰਵਲਦੀਪ ਸਿੰਘ, ਸੁਸਾਇਟੀ ਮੈਂਬਰ ਮੁਕੇਸ਼ ਕਾਂਸਲ, ਮੈਡਮ ਬਾਲਾ ਸੁੰਦਰੀ, ਮੈਡਮ ਹਰਸ਼ਾ, ਮੈਡਮ ਨੀਤੂ ਬਾਲਾ ਅਤੇ ਸਕੂਲ ਸਟਾਫ਼ ਵੱਲੋਂ ਜਸਪਾਲ ਸਿੰਘ ਸਮੇਤ ਕਈ ਹੋਰ ਪਤਵੰਤੇ ਸੱਜਣ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਸਿਆਸੀ ਗਲਿਆਰਿਆਂ ‘ਚ ਚਰਚਾ ਤੇਜ਼ 

0 0 votes
Article Rating
Subscribe
Notify of
guest
0 Comments
Oldest
Newest Most Voted