ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਸਰਹਿੰਦ ਵਿਖੇ ਰੇਲਵੇ ਟ੍ਰੈਕ ਮੁਕੰਮਲ ਜਾਮ; ਕਈ ਰੇਲ ਗੱਡੀਆਂ ਰੁਕਣ ਕਾਰਨ ਹਜ਼ਾਰਾਂ ਮੁਸਾਫ਼ਰ ਪ੍ਰੇਸ਼ਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਸਰਹਿੰਦ ਵਿਖੇ ਰੇਲਵੇ ਟ੍ਰੈਕ ਮੁਕੰਮਲ ਜਾਮ; ਕਈ ਰੇਲ ਗੱਡੀਆਂ ਰੁਕਣ ਕਾਰਨ ਹਜ਼ਾਰਾਂ ਮੁਸਾਫ਼ਰ ਪ੍ਰੇਸ਼ਾਨ

 ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਿਹਾ ਸੰਘਰਸ਼ ਇੱਕ ਵਾਰ ਫਿਰ ਪੂਰੀ ਤਰ੍ਹਾਂ ਤੇਜ਼ ਹੋ ਗਿਆ ਹੈ। ਕੌਮੀ ਇਨਸਾਫ਼ ਮੋਰਚੇ ਦੇ ਮੁੱਖ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿੱਚ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਸਰਹਿੰਦ ਵਿਖੇ ਰੇਲਵੇ ਟ੍ਰੈਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰੇਲਵੇ ਪਟੜੀਆਂ ਦੇ ਉੱਪਰ ਬੈਠ ਕੇ ਕੇਂਦਰ
ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਸਰਹਿੰਦ ਵਿਖੇ ਰੇਲਵੇ ਪਟੜੀਆਂ ‘ਤੇ ਦਰੀਆਂ ਵਿਛਾ ਕੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ ਕੌਮੀ ਇਨਸਾਫ਼ ਮੋਰਚੇ ਦੇ ਆਗੂ ਅਤੇ ਸ਼ਰਧਾਲੂ।

ਸਰਹਿੰਦ ਬਿਊਰੋ

                 ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਿਹਾ ਸੰਘਰਸ਼ ਇੱਕ ਵਾਰ ਫਿਰ ਪੂਰੀ ਤਰ੍ਹਾਂ ਤੇਜ਼ ਹੋ ਗਿਆ ਹੈ। ਕੌਮੀ ਇਨਸਾਫ਼ ਮੋਰਚੇ ਦੇ ਮੁੱਖ ਸੱਦੇ ‘ਤੇ ਅੱਜ ਵੱਡੀ ਗਿਣਤੀ ਵਿੱਚ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਸਰਹਿੰਦ ਵਿਖੇ ਰੇਲਵੇ ਟ੍ਰੈਕ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸੂਬੇ ਵਿੱਚ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰੇਲਵੇ ਪਟੜੀਆਂ ਦੇ ਉੱਪਰ ਬੈਠ ਕੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਲਈ ਸਰਕਾਰਾਂ ਦੇ ਅੜੀਅਲ ਰਵੱਈਏ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਕੌਮੀ ਇਨਸਾਫ਼ ਮੋਰਚੇ ਵੱਲੋਂ ਇਹ ਵਿਸ਼ਾਲ ਪ੍ਰਦਰਸ਼ਨ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਬਿਨ੍ਹਾਂ ਕਿਸੇ ਦੇਰੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਰੇਲ ਰੋਕੋ ਅੰਦੋਲਨ ਉਲਿਕਾਰਿਆ ਗਿਆ। ਮੋਰਚੇ ਦੇ ਸਥਾਨਕ ਆਗੂਆਂ ਦਾ ਕਹਿਣਾ ਹੈ ਕਿ ਇਹ ਰੇਲ ਰੋਕੋ ਧਰਨਾ ਦੁਪਹਿਰ ਦੋ ਵਜੇ ਤੱਕ ਨਿਰੰਤਰ ਜਾਰੀ ਰਹੇਗਾ ਅਤੇ ਇਸ ਨਿਰਧਾਰਿਤ ਸਮੇਂ ਦੌਰਾਨ ਕਿਸੇ ਵੀ ਸਵਾਰੀ ਜਾਂ ਮਾਲ ਗੱਡੀ ਨੂੰ ਇੱਥੋਂ ਲੰਘਣ ਨਹੀਂ ਦਿੱਤਾ ਜਾਵੇਗਾ। ਸਰਹਿੰਦ ਵਿਖੇ ਰੇਲਵੇ ਟ੍ਰੈਕ ਜਾਮ ਕੀਤੇ ਜਾਣ ਕਾਰਨ ਇਸ ਮੁੱਖ ਰੂਟ ਤੋਂ ਲੰਘਣ ਵਾਲੀਆਂ ਕਈ ਅਹਿਮ ਰੇਲ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਈ ਹੈ। ਸਥਿਤੀ ਨੂੰ ਦੇਖਦਿਆਂ ਰੇਲਵੇ ਵਿਭਾਗ ਵੱਲੋਂ ਕਈ ਮੁੱਖ ਗੱਡੀਆਂ ਨੂੰ ਪਿੱਛੇ ਹੀ ਵੱਖ-ਵੱਖ ਸਟੇਸ਼ਨਾਂ ‘ਤੇ ਸੁਰੱਖਿਆ ਦੇ ਮੱਦੇਨਜ਼ਰ ਰੋਕ ਦਿੱਤਾ ਗਿਆ ਹੈ। ਰੇਲਵੇ ਟ੍ਰੈਕ ਜਾਮ ਹੋਣ ਕਾਰਨ ਟ੍ਰੇਨਾਂ ਵਿੱਚ ਸਫ਼ਰ ਕਰ ਰਹੇ ਹਜ਼ਾਰਾਂ ਮੁਸਾਫਰਾਂ ਅਤੇ ਸਟੇਸ਼ਨਾਂ ‘ਤੇ ਗੱਡੀਆਂ ਦਾ ਇੰਤਜ਼ਾਰ ਕਰ ਰਹੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੂੰ ਭਾਰੀ ਮਾਨਸਿਕ ਅਤੇ ਸਰੀਰਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਕੇ ‘ਤੇ ਪੈਦਾ ਹੋਏ ਤਣਾਅਪੂਰਨ ਹਾਲਾਤ ਅਤੇ ਮੁਸਾਫ਼ਰਾਂ ਦੀ ਸੁਰੱਖਿਆ ਨੂੰ ਦੇਖਦਿਆਂ ਰੇਲਵੇ ਸੁਰੱਖਿਆ ਬਲ, ਸਰਕਾਰੀ ਰੇਲਵੇ ਪੁਲਿਸ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਮੁਸਤੈਦ ਹਨ, ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾ ਸਕੇ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਮੋਰਚੇ ਦੇ ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦੀ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸ਼ਾਸਨ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਦੇਸ਼ ਦੀ ਸੁਰੱਖਿਆ ਲਈ ਭਾਰਤ ਸਰਕਾਰ ਦਾ ਵੱਡਾ ਕਦਮ: ਤੇਈ ਵਿਅਕਤੀਆਂ ਨੂੰ ਅਧਿਕਾਰਤ ਤੌਰ ‘ਤੇ ਅੱਤਵਾਦੀ ਐਲਾਨਿਆ, ਕੇਂਦਰੀ ਗ੍ਰਹਿ ਮੰਤਰਾਲੇ ਨੇ ਜਾਰੀ ਕੀਤਾ ਗਜ਼ਟ ਨੋਟੀਫਿਕੇਸ਼ਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 5 4 7
Users Today : 43
Users Yesterday : 76
Users Last 7 days : 459

ਰਾਸ਼ੀਫਲ

error: Content is protected !!