ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਅੰਮ੍ਰਿਤਸਰ » 4 ਜੁਲਾਈ 1955 ਦੇ ਹਰਿਮੰਦਰ ਸਾਹਿਬ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

4 ਜੁਲਾਈ 1955 ਦੇ ਹਰਿਮੰਦਰ ਸਾਹਿਬ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

 ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਅਤੇ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ।

 

ਕੇਂਦਰੀ ਬਿਊਰੋ:

               ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇੱਕ ਵਿਸ਼ੇਸ਼ ਅਤੇ ਸ਼ਰਧਾਪੂਰਵਕ ਸਮਾਗਮ ਸਜਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਤੋਂ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਇਸ ਇਤਿਹਾਸਕ ਦਿਹਾੜੇ ਦੀ ਯਾਦ ਵਿੱਚ ਅਰਦਾਸ ਭਾਈ ਪ੍ਰੇਮ ਸਿੰਘ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਆਖਿਆ ਕਿ ਵੱਖ-ਵੱਖ ਸਮਿਆਂ ਦੇ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਦੇ ਮਨੋਬਲ ਅਤੇ ਸ਼ਕਤੀ ਨੂੰ ਕਮਜ਼ੋਰ ਕਰਨ ਦੇ ਕੋਝੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਹੱਕੀ ਅਵਾਜ਼ ਨੂੰ ਜ਼ਬਰਦਸਤੀ ਦਬਾਉਣ ਲਈ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਪਵਿੱਤਰ ਅਸਥਾਨ ’ਤੇ ਹਮਲਾ ਕਰਨ ਦੀ ਹਿਮਾਕਤ ਕੀਤੀ ਸੀ ਜਿਸ ਦੇ ਦਰਦਨਾਕ ਜ਼ਖ਼ਮਾਂ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਨੇ ਵੀ ਸੰਗਤਾਂ ਨਾਲ ਸਾਂਝ ਪਾਉਂਦਿਆਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾਂ ਹੀ ਨਾ-ਇਨਸਾਫ਼ੀ ਅਤੇ ਬੇਗਾਨਗੀ ਵਾਲਾ ਸਲੂਕ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਦੇਸ਼ ਵਿੱਚ ਭਾਸ਼ਾ ਦੇ ਅਧਾਰ ’ਤੇ ਸੂਬਿਆਂ ਦਾ ਗਠਨ ਕੀਤਾ ਜਾ ਰਿਹਾ ਸੀ ਤਾਂ ਉਸ ਸਮੇਂ ਵੀ ਪੰਜਾਬੀਆਂ ਅਤੇ ਪੰਜਾਬੀ ਭਾਸ਼ਾ ਨਾਲ ਸ਼ਰੇਆਮ ਵਿਤਕਰਾ ਕੀਤਾ ਗਿਆ ਜਿਸ ਦੇ ਵਿਰੋਧ ਵਿੱਚ ਜਦੋਂ ਸਿੱਖ ਕੌਮ ਨੇ ਸ਼ਾਂਤਮਈ ਢੰਗ ਨਾਲ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਸਰਕਾਰੀ ਤਾਕਤ ਦੀ ਅੰਨ੍ਹੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜ਼ਬਰਦਸਤੀ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ। ਇਹ ਸਮਾਗਮ ਕੌਮ ਦੇ ਸ਼ਹੀਦਾਂ ਅਤੇ ਸੰਘਰਸ਼ੀ ਯੋਧਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਮੌਜੂਦਾ ਪੀੜ੍ਹੀ ਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਣ ਦਾ ਇੱਕ ਵੱਡਾ ਜ਼ਰੀਆ ਬਣਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਅਤੇ ਪ੍ਰਮੁੱਖ ਸਿੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਪ੍ਰਤੀ ਆਪਣੀ ਅਕੀਦਤ ਦਾ ਪ੍ਰਗਟਾਵਾ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।

ਚਰਨਜੀਤ ਚੰਨੀ ਦੀ ਬਗਾਵਤ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ, ਅਨੁਸ਼ਾਸਨ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਦਿੱਤੀ ਚੇਤਾਵਨੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 0
Users Today : 1
Users Yesterday : 120
Users Last 7 days : 341

ਰਾਸ਼ੀਫਲ

error: Content is protected !!