ਫਰੀਦਕੋਟ ਬਿਊਰੋ
ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਨੂੰ ਲੈ ਕੇ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਲਗਾਤਾਰ ਵਧਦਾ ਜਾ ਰਿਹਾ ਹੈ। ਇਸੇ ਕੜੀ ਤਹਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਸਮੇਤ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਫ਼ਰੀਦਕੋਟ ਜ਼ਿਲ੍ਹੇ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪਿੰਡ ਸੰਧਵਾਂ ਵਿਖੇ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਰੈਲੀ ਤੋਂ ਬਾਅਦ ਗੁੱਸੇ ਵਿੱਚ ਆਏ ਮੁਲਾਜ਼ਮਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੱਲ ਜ਼ੋਰਦਾਰ ਰੋਸ ਮਾਰਚ ਕੀਤਾ। ਸਪੀਕਰ ਦੀ ਗੈਰ-ਮੌਜੂਦਗੀ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਦਾ ਜੋਸ਼ ਘੱਟ ਨਹੀਂ ਹੋਇਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਨਾਂ ਇਕ ਚਿਤਾਵਨੀ ਪੱਤਰ ਸਪੀਕਰ ਦੀ ਕੋਠੀ ਦੇ ਮੁੱਖ ਗੇਟ ਉੱਤੇ ਚਿਪਕਾ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਇਆ। ਇਸ ਮੌਕੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਸਾਂਝਾ ਮੁਲਾਜ਼ਮ ਮੰਚ ਦੇ ਮੁੱਖ ਆਗੂਆਂ ਗੁਰਨਾਮ ਸਿੰਘ ਵਿਰਕ, ਜਤਿੰਦਰ ਕੁਮਾਰ, ਬਿਕਰਮਜੀਤ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ, ਬਲਕਾਰ ਸਿੰਘ ਸਹੋਤਾ, ਇੰਦਰਜੀਤ ਸਿੰਘ ਖੀਵਾ, ਕੁਲਵੰਤ ਸਿੰਘ ਚਾਨੀ, ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਗਗਨ ਪਾਹਵਾ ਨੇ ਪੰਜਾਬ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੰਬੇ ਸਮੇਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਡਿੱਠ ਕਰ ਰਹੀ ਹੈ
ਹੋਰ ਪੜ੍ਹੋ । 4 ਜੁਲਾਈ 1955 ਦੇ ਹਰਿਮੰਦਰ ਸਾਹਿਬ ਹਮਲੇ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ
ਜਿਸ ਕਾਰਨ ਸਮੁੱਚੇ ਵਰਗ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਮਹਿੰਗਾਈ ਭੱਤੇ ਦੀਆਂ ਬਕਾਇਆ ਛੇ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪੁਰਾਣੀ ਪੈਨਸ਼ਨ ਸਕੀਮ ਨੂੰ ਹੂਬਹੂ ਬਹਾਲ ਕੀਤਾ ਜਾਵੇ, ਪੈਨਸ਼ਨਰਾਂ ਲਈ ਦੋ ਪੁਆਇੰਟ ਪੰਜ ਨੌਂ ਗੁਣਾਂਕ ਲਾਗੂ ਕੀਤਾ ਜਾਵੇ, ਕੱਚੇ ਅਤੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਸਮੇਤ ਮਿਡ-ਡੇਅ ਮੀਲ ਵਰਕਰਾਂ ਨੂੰ ਸਰਕਾਰੀ ਮੁਲਾਜ਼ਮਾਂ ਦਾ ਦਰਜਾ ਦੇ ਕੇ ਨਿਊਨਤਮ ਉਜਰਤਾਂ ਲਾਗੂ ਕੀਤੀਆਂ ਜਾਣ। ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਦੋ ਟੁੱਕ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਜਥੇਬੰਦੀਆਂ ਨਾਲ ਮੇਜ਼ ‘ਤੇ ਬੈਠ ਕੇ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਗਿਆਰਾਂ ਜੁਲਾਈ ਨੂੰ ਫ਼ਰੀਦਕੋਟ ਵਿਖੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਰਿਹਾਇਸ਼ ਅੱਗੇ ਵੀ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿੱਥੇ ਰਾਜ ਪੱਧਰੀ ਅਗਲੇ ਅੰਦੋਲਨ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਵਿਸ਼ਾਲ ਰੈਲੀ ਵਿੱਚ ਵੱਖ-ਵੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਮੈਂਬਰਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਮੁਲਾਜ਼ਮਾਂ ਦੇ ਹੱਕਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਪੂਰੇ ਸੂਬੇ ਵਿੱਚ ਫੈਲ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਹੋਵੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆ ਅੱਖਾਂ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦੁਬਾਰਾ ਟੁੱਟਿਆ ਧੁੱਸੀ ਬੰਨ੍ਹ, ਕਈ ਪਿੰਡਾਂ ਅਤੇ ਸੈਂਕੜੇ ਏਕੜ ਖੇਤਾਂ ਵਿੱਚ ਫੈਲਿਆ ਨਹਿਰ ਵਾਂਗ ਤੇਜ਼ ਪਾਣੀ, ਇਲਾਕੇ ਵਿੱਚ ਹੜ੍ਹ ਵਰਗੇ ਹਾਲਾਤ ਅਤੇ ਲੋਕਾਂ ਵਿੱਚ ਮਚੀ ਹਫੜਾ-ਦਫੜੀ









Users Today : 116
Users Yesterday : 112
Users Last 7 days : 699